Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਧਾਲੀਵਾਲ ਨੇ ਅਜਨਾਲਾ , ਲੱਖੋਵਾਲ ਅਤੇ ਅਲੀਵਾਲ ਕੋਟਲੀ ਦੇ ਸਕੂਲਾਂ ਵਿੱਚ ਕੀਤੇ ਵਿਕਾਸ ਕਾਰਜ ਬੱਚਿਆਂ ਨੂੰ ਸਮਰਪਿਤ

ਅਸੀਂ ਜੋ ਕਿਹਾ ਸੀ, ਉਹ ਕਰਕੇ ਵਿਖਾਇਆ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 28 May 2025

Last updated on: May 30, 2025, 11:25 IST

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਤਿੰਨ ਸਕੂਲਾਂ ਅਜਨਾਲਾ, ਲੱਖੋਵਾਲ ਅਤੇ ਅਲੀਵਾਲ ਕੋਟਲੀ ਵਿੱਚ ਪੰਜਾਬ ਸਰਕਾਰ ਵੱਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮ ਬੱਚਿਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦੇ ਸ੍ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਹੈ । 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ, ਬਿਜਲੀ ਮੁਫਤ ਕੀਤੀ, ਨਹਿਰੀ ਪਾਣੀ ਆਮ ਵਾਂਗ ਪੁੱਜਾ, ਖੇਤਾਂ ਨੂੰ ਬਿਜਲੀ ਅੱਠ ਘੰਟੇ ਦਿੱਤੀ, ਭਰਿਸ਼ਟਾਚਾਰੀਆਂ ਨੂੰ ਜੇਲ੍ਹ ਭੇਜਿਆ, ਸਰਕਾਰੀ ਸੇਵਾਵਾਂ ਸੌਖੀਆਂ ਕੀਤੀਆਂ, ਗੱਲ ਕੀ ਜੋ ਵੀ ਕਿਹਾ ਉਹ ਕਰਕੇ ਵਿਖਾ ਦਿੱਤਾ ਹੈ। ਉਹਨਾਂ ਕਿਹਾ ਕਿ ਅਗਲੇ 22 ਮਹੀਨਿਆਂ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਦੇ ਰਹਿ ਗਏ ਕੰਮ ਪੂਰੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਹੁਣ ਸਾਡਾ ਨਿਸ਼ਾਨਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਸੋ ਉਸ ਲਈ ਵੀ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ ਹੈ।

ਉਹਨਾਂ ਇਸ ਮੌਕੇ ਸਕੂਲਾਂ ਵਿੱਚ ਬਹੁਤ ਹੀ ਵਧੀਆ ਢੰਗ ਨਾਲ ਕਰਵਾਏ ਗਏ ਕੰਮਾਂ ਲਈ ਸਕੂਲ ਕਮੇਟੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਿੱਖਿਆ ਉੱਤੇ ਨਿਵੇਸ਼ ਦਾ ਇਹ ਕੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਜਿਸ ਵੀ ਸਕੂਲ ਦੀ ਜੋ ਵੀ ਲੋੜ ਰਹਿ ਗਈ ਉਸ ਨੂੰ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਪਹਿਲੀ ਸਰਕਾਰ ਹੋਵੇਗੀ, ਜਿਸ ਦੇ ਵਿਧਾਇਕ ਅਤੇ ਮੰਤਰੀ ਇਕੱਲੇ ਇਕੱਲੇ ਸਕੂਲ ਵਿੱਚ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ ਇਸ ਨਾਲ ਇੱਕ ਤਾਂ ਸਕੂਲ ਦੀ ਸਥਿਤੀ, ਉੱਥੋਂ ਦੇ ਸਟਾਫ ਅਤੇ ਬੱਚਿਆਂ ਦੀ ਪੜ੍ਹਾਈ ਬਾਰੇ ਸਹੀ ਜਾਣਕਾਰੀ ਮਿਲਦੀ ਹੈ, ਉੱਥੇ ਸਕੂਲ ਦੀਆਂ ਲੋੜਾਂ ਦਾ ਵੀ ਅੰਦਾਜ਼ਾ ਹੁੰਦਾ ਹੈ, ਜਿਸ ਨਾਲ ਭਵਿੱਖ ਵਿੱਚ ਕੰਮ ਕਰਨ ਦੀਆਂ ਸੰਭਾਵਨਾਵਾਂ ਵਧਦੀਆਂ ਹਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD