Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਰੇਂਦਰ ਮੋਦੀ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ ਨੂੰ ਸੰਬੋਧਨ ਕੀਤਾ

ਇਸ ਅਭਿਯਾਨ ਦੇ ਤਹਿਤ ਵਿਗਿਆਨੀਆਂ ਦਾ ਸਾਡਾ ਦਲ ਪ੍ਰਯੋਗਸ਼ਾਲਾ ਤੋਂ ਲੈ ਕੇ ਖੇਤਾਂ ਤੱਕ (lab to land) ਜਾ ਕੇ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਬਾਰੇ ਜਾਣਕਾਰੀ ਦੇਵੇਗਾ ਅਤੇ ਮੌਸਮ ਸ਼ੁਰੂ ਹੋਣ ਤੋਂ ਪਹਿਲੇ ਕਿਸਾਨਾਂ ਦੀ ਮਦਦ ਦੇ ਲਈ ਸਾਰਾ ਡੇਟਾ ਉਪਲਬਧ ਕਰਾਵੇਗਾ : ਨਰੇਂਦਰ ਮੋਦੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Viksit Krishi Sankalp Abhiyan

Web Admin

Web Admin

5 Dariya News

ਨਵੀਂ ਦਿੱਲੀ , 29 May 2025

Last updated on: May 30, 2025, 11:38 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਦੀ ਸ਼ੁਰੂਆਤ ਕਿਸਾਨਾਂ ਦੇ ਲਈ ਇੱਕ ਮਹੱਤਵਪੂਰਨ ਪਹਿਲ ਹੈ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਸਮਰਥਨ ਦੇਣ ਦਾ ਇੱਕ ਅਨੂਠਾ ਪ੍ਰਯਾਸ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਨਸੂਨ ਨਜ਼ਦੀਕ ਆਉਣ ਅਤੇ ਖਰੀਫ਼  ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋਣ ਦੇ ਨਾਲ, ਅਗਲੇ 12 ਤੋਂ 15 ਦਿਨਾਂ ਵਿੱਚ ਵਿਗਿਆਨੀਆਂ, ਮਾਹਰਾਂ, ਅਧਿਕਾਰੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਬਣੇ 2000 ਦਲ 700 ਤੋਂ ਅਧਿਕ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਪਿੰਡਾਂ ਦੇ ਲੱਖਾਂ ਕਿਸਾਨਾਂ ਨਾਲ ਸੰਪਰਕ ਕਰਨਗੇ। 

ਉਨ੍ਹਾਂ ਨੇ ਸਾਰੇ ਕਿਸਾਨਾਂ ਅਤੇ ਇਨ੍ਹਾਂ ਦਲਾਂ ਵਿੱਚ ਸ਼ਾਮਲ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਵੀਕਾਰ ਕੀਤਾ। ਹਰੇਕ ਰਾਜ ਦੇ ਕਿਸਾਨਾਂ ਦੇ ਕਲਿਆਣ ਦੇ ਲਈ ਨੀਤੀਆਂ ਬਣਾਉਣ ਅਤੇ ਪਹਿਲਾਂ ਕਰਨ (taking initiatives) ਦੇ ਨਾਲ, ਖੇਤੀਬਾੜੀ ਦੇ ਪਰੰਪਰਾਗਤ ਤੌਰ ‘ਤੇ ਰਾਜ ਦਾ ਵਿਸ਼ਾ ਹੋਣ ‘ਤੇ ਪ੍ਰਕਾਸ਼ ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਤੇਜ਼ੀ ਨਾਲ ਬਦਲਦੇ ਸਮੇਂ ਦੇ ਨਾਲ, ਭਾਰਤ ਦੇ ਖੇਤੀਬਾੜੀ ਖੇਤਰ ਵਿੱਚ ਭੀ ਮਹੱਤਵਪੂਰਨ ਬਦਲਾਅ ਦੀ ਜ਼ਰੂਰਤ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਕਿਸਾਨਾਂ ਨੇ ਰਿਕਾਰਡ ਉਤਪਾਦਨ ਹਾਸਲ ਕੀਤਾ ਹੈ, ਅਨਾਜ ਦੇ ਭੰਡਾਰ ਭਰੇ ਹਨ, ਲੇਕਿਨ ਬਜ਼ਾਰ ਦਾ ਸਰੂਪ ਅਤੇ ਉਪਭੋਗਤਾ ਪ੍ਰਾਥਮਿਕਤਾਵਾਂ ਲਗਾਤਾਰ ਬਦਲ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਾਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਖੇਤੀਬਾੜੀ ਪ੍ਰਣਾਲੀਆਂ ਵਿੱਚ ਆਧੁਨਿਕ ਸੁਧਾਰ ਲਿਆਉਣਾ ਜ਼ਰੂਰੀ ਹੈ। 

ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਭਿਯਾਨ ਦੇ ਤਹਿਤ, ਵਿਗਿਆਨੀ ਦਲ ਪ੍ਰਯੋਗਸ਼ਾਲਾ ਤੋਂ ਖੇਤ ਤੱਕ ਜਾਣਗੇ, ਕਿਸਾਨਾਂ ਤੱਕ ਵਿਆਪਕ ਡੇਟਾ ਪਹੁੰਚਾਉਣਗੇ ਅਤੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਜੁੜੇ ਉੱਨਤ ਗਿਆਨ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਦਲ ਖਰੀਫ਼  ਸੀਜ਼ਨ (Kharif season) ਸ਼ੁਰੂ ਹੋਣ ਤੋਂ ਪਹਿਲੇ ਕਿਸਾਨਾਂ ਦੀ ਸਹਾਇਤਾ ਦੇ ਲਈ ਤਿਆਰ ਰਹਿਣਗੇ।

ਪ੍ਰਧਾਨ ਮੰਤਰੀ ਨੇ ਪਿਛਲੇ ਕੁਝ ਦਹਾਕਿਆਂ ਵਿੱਚ ਭਾਰਤ ਦੇ ਖੇਤੀਬਾੜੀ ਵਿਗਿਆਨੀਆਂ ਦੁਆਰਾ ਕੀਤੀਆਂ ਗਈਆਂ ਮਹੱਤਵਪੂਰਨ ਖੋਜਾਂ ਦੀ ਪ੍ਰਗਤੀ ਬਾਰੇ ਦੱਸਿਆ ਅਤੇ ਖੇਤੀ ਦੇ ਪਰਿਣਾਮਾਂ ‘ਤੇ ਉਨ੍ਹਾਂ ਦੇ ਸਕਾਰਾਤਮਕ ਪ੍ਰਭਾਵ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਪ੍ਰਗਤੀਸ਼ੀਲ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਨਵੀਆਂ ਤਕਨੀਕਾਂ ਦੇ ਨਾਲ ਸਫ਼ਲਤਾਪੂਰਵਕ ਪ੍ਰਯੋਗ ਕੀਤੇ ਹਨ ਅਤੇ ਪ੍ਰਭਾਵਸ਼ਾਲੀ ਪੈਦਾਵਾਰ ਹਾਸਲ ਕੀਤੀ ਹੈ। 

ਵਿਗਿਆਨਿਕ ਖੋਜ ਅਤੇ ਸਫ਼ਲ ਖੇਤੀਬਾੜੀ ਪੱਧਤੀਆਂ (successful farming practices) ਨੂੰ ਵਿਆਪਕ ਕਿਸਾਨ ਭਾਈਚਾਰੇ (broader farming community) ਤੱਕ ਪਹੁੰਚਾਉਣ ਦੀ ਅਹਮੀਅਤ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਲੇ ਹੀ ਪ੍ਰਯਾਸ ਜਾਰੀ ਹਨ, ਲੇਕਿਨ ਹੁਣ ਇਨ੍ਹਾਂ ਪਹਿਲਾਂ ਨੂੰ ਨਵੀਂ ਊਰਜਾ ਦੇ ਨਾਲ ਤੇਜ਼ ਕਰਨ ਦੀ ਜ਼ਰੂਰਤ ਹੈ। 

ਪ੍ਰਧਾਨ ਮੰਤਰੀ ਨੇ ਕਿਹਾ, “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਇਸ ਗਿਆਨ ਦੇ ਪਾੜੇ (knowledge gap) ਨੂੰ ਪੂਰਾ ਕਰਨ ਲਈ ਇੱਕ ਮੁੱਲਵਾਨ ਅਵਸਰ ਪ੍ਰਸਤੁਤ ਕਰਦਾ ਹੈ, ਜਿਸ ਨਾਲ ਕਿਸਾਨਾਂ ਨੂੰ ਅਤਿਆਧੁਨਿਕ ਖੇਤੀਬਾੜੀ ਨਾਲ ਜੁੜੀ ਜਾਣਕਾਰੀ ਤੋਂ ਲਾਭ ਮਿਲ ਸਕੇ।”

ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਵਿਕਸਿਤ ਭਾਰਤ (Viksit Bharat) ਦੇ ਲਈ ਭਾਰਤ ਦੀ ਖੇਤੀਬਾੜੀ ਨੂੰ ਭੀ ਵਿਕਸਿਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਬਦਲਾਅ  ਲਿਆਉਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਦੇ ਕਈ ਪ੍ਰਮੁੱਖ ਫੋਕਸ ਵਾਲੇ ਖੇਤਰਾਂ ‘ਤੇ ਪ੍ਰਕਾਸ਼ ਪਾਇਆ। 

ਉਨ੍ਹਾਂ ਨੇ ਕਿਸਾਨਾਂ ਦੀ ਉਪਜ ਦੇ ਲਈ ਉਚਿਤ ਮੁੱਲ ਸੁਨਿਸ਼ਚਿਤ ਕਰਨ, ਖੇਤੀਬਾੜੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਜ਼ਰੂਰਤਾਂ ਦੇ ਨਾਲ ਫਸਲ ਉਤਪਾਦਨ ਨੂੰ ਸੰਰੇਖਿਤ ਕਰਨ (aligning) ਸਹਿਤ ਮਹੱਤਵਪੂਰਨ ਮੁੱਦਿਆਂ ਨੂੰ ਰੇਖਾਂਕਿਤ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਨੂੰ ਨਾ ਕੇਵਲ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਚਾਹੀਦਾ ਹੈ, ਬਲਕਿ  ਆਲਮੀ ਖੁਰਾਕ ਸਪਲਾਇਰ ਦੇ ਰੂਪ ਵਿੱਚ ਭੀ ਉੱਭਰਨਾ ਚਾਹੀਦਾ ਹੈ।” 

ਉਨ੍ਹਾਂ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਿਪਟਣਾ, ਨਿਊਨਤਮ ਜਲ ਉਪਯੋਗ ਦੇ ਨਾਲ ਅਨਾਜ ਉਤਪਾਦਨ ਨੂੰ ਵਧਾਉਣਾ, ਹਾਨੀਕਾਰਕ ਰਸਾਇਣਾਂ ਤੋਂ ਮਿੱਟੀ ਦੀ ਸਿਹਤ ਦੀ ਰੱਖਿਆ ਕਰਨਾ, ਖੇਤੀਬਾੜੀ ਤਕਨੀਕਾਂ ਦਾ ਆਧੁਨਿਕੀਕਰਣ ਕਰਨਾ ਅਤੇ ਸਾਇੰਸ ਅਤੇ ਟੈਕਨੋਲੋਜੀ ਨੂੰ ਖੇਤਾਂ ਤੱਕ ਲੈ ਜਾਣਾ ਜ਼ਰੂਰੀ ਹੈ। 

ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਪਿਛਲੇ 10-11 ਵਰ੍ਹਿਆਂ ਵਿੱਚ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਵਿਆਪਕ ਪ੍ਰਯਾਸ ਕੀਤੇ ਹਨ। ਉਨ੍ਹਾਂ ਨੇ ਅਭਿਯਾਨ ਵਿੱਚ ਸਾਰੇ ਪ੍ਰਤੀਭਾਗੀਆਂ ਨੂੰ ਕਿਸਾਨਾਂ ਦੀ ਜਾਗਰੂਕਤਾ ਨੂੰ ਅਧਿਕਤਮ ਕਰਨ ਦੇ ਨਾਲ-ਨਾਲ ਇਹ ਸੁਨਿਸ਼ਚਿਤ ਕਰਨ ਦੀ ਤਾਕੀਦ ਕੀਤੀ ਕਿ ਉਨ੍ਹਾਂ ਨੂੰ ਆਧੁਨਿਕ ਖੇਤੀਬਾੜੀ ਉੱਨਤੀ (modern agricultural advancements) ਬਾਰੇ ਅੱਛੀ ਜਾਣਕਾਰੀ ਹੋਵੇ।

 ਕਿਸਾਨਾਂ ਨੂੰ ਪਰੰਪਰਾਗਤ ਖੇਤੀਬਾੜੀ ਤੋਂ ਪਰੇ ਆਮਦਨ ਦੇ ਅਤਿਰਿਕਤ ਸਰੋਤ ਪ੍ਰਦਾਨ ਕਰਨ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਲਈ ਅਵਸਰਾਂ ਦਾ ਵਿਸਤਾਰ ਕਰਨ ਦੇ ਉਦੇਸ਼ ਨਾਲ ਜੁੜੀਆਂ ਪ੍ਰਮੁੱਖ ਪਹਿਲਾਂ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਕਿਹਾ ਕਿ ਖੇਤਾਂ ਦੀਆਂ ਸੀਮਾਵਾਂ ‘ਤੇ ਸੋਲਰ ਪੈਨਲ ਲਗਾਉਣ ਨਾਲ ਅਤਿਰਿਕਤ ਰੈਵੇਨਿਊ ਉਤਪੰਨ ਹੋ ਸਕਦਾ ਹੈ। 

ਉਨ੍ਹਾਂ ਨੇ ਮਿੱਠੀ ਕ੍ਰਾਂਤੀ (ਸਵੀਟ ਰੈਵੋਲਿਊਸ਼ਨ-Sweet Revolution) ਦੇ ਪ੍ਰਭਾਵ ਦਾ ਉਲੇਖ ਕਰਦੇ ਹੋਏ ਕਿਹਾ ਕਿ ਮਧੂਮੱਖੀ ਪਾਲਣ ਨਾਲ ਕਿਸਾਨਾਂ ਨੂੰ ਲਾਭ ਹੋ ਰਿਹਾ ਹੈ ਅਤੇ ਅਧਿਕ ਪ੍ਰਤੀਭਾਗੀਆਂ ਨੂੰ ਸ਼ਾਮਲ ਕਰਨ ਦੇ ਲਈ ਇਸ ਦਾ ਵਿਸਤਾਰ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਵਸ਼ੇਸ਼ਾਂ (agricultural residues) ਨੂੰ ਊਰਜਾ ਵਿੱਚ ਬਦਲਣ ਅਤੇ ਕਚਰੇ ਨੂੰ ਧਨ ਵਿੱਚ ਬਦਲਣ (transforming waste into wealth) ਦੀ ਜ਼ਰੂਰਤ ‘ਤੇ ਭੀ ਜ਼ੋਰ ਦਿੱਤਾ। 

ਉਨ੍ਹਾਂ ਨੇ ‘ਸ਼੍ਰੀ ਅੰਨ’(‘Shri Anna’) ਦੀ ਖੇਤੀ ਦੇ ਲਈ ਉਪਯੁਕਤ (ਉਚਿਤ) ਖੇਤਰਾਂ ਦੀ ਪਹਿਚਾਣ ਕਰਨ ਅਤੇ ਖੇਤੀਬਾੜੀ ਉਤਪਾਦਾਂ ਵਿੱਚ ਵੈਲਿਊ ਐਡਿਸ਼ਨ ਵਧਾਉਣ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹੁਣ ਦੁੱਧ ਨਾ ਦੇਣ ਵਾਲੇ ਮਵੇਸ਼ੀ (non-milking cattle) ਭੀ ਗੋਬਰਧਨ ਯੋਜਨਾ (Gobardhan Yojana) ਦੇ ਮਾਧਿਅਮ ਨਾਲ ਅਰਥਵਿਵਸਥਾ ਵਿੱਚ ਯੋਗਦਾਨ ਦੇ ਰਹੇ ਹਨ, ਜੋ ਆਮਦਨ-ਸਿਰਜਣਾ ਦੇ ਅਵਸਰ ਪੈਦਾ ਕਰਦੀ ਹੈ। 

ਉਨ੍ਹਾਂ ਨੇ ਅਧਿਕਤਮ ਭਾਗੀਦਾਰੀ ਅਤੇ ਲਾਭ ਸੁਨਿਸ਼ਚਿਤ ਕਰਨ ਦੇ ਲਈ ਇਨ੍ਹਾਂ ਇਨੋਵੇਸ਼ਨਾਂ ਬਾਰੇ ਕਿਸਾਨਾਂ ਨੂੰ ਵਿਆਪਕ ਤੌਰ ‘ਤੇ ਜਾਗਰੂਕ ਕਰਨ ਦਾ ਸੱਦਾ ਦਿੱਤਾ।  ਸ਼੍ਰੀ ਮੋਦੀ ਨੇ ਇਸ ਮਿਸ਼ਨ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ, “ਭਾਰਤ ਦੀ ਖੇਤੀਬਾੜੀ ਨੂੰ ਵਿਕਸਿਤ ਭਾਰਤ ਦੀ ਅਧਾਰਸ਼ਿਲਾ (cornerstone) ਬਣਨਾ ਚਾਹੀਦਾ ਹੈ।” 

ਉਨ੍ਹਾਂ ਨੇ ਕਿਸਾਨਾਂ ਨੂੰ ਆਉਣ ਵਾਲੇ ਵਿਗਿਆਨੀਆਂ ਨਾਲ ਸਰਗਰਮ ਤੌਰ ‘ਤੇ ਜੁੜਨ ਦੀ ਤਾਕੀਦ ਕੀਤੀ, ਉਨ੍ਹਾਂ ਨੂੰ ਸਵਾਲ ਪੁੱਛਣ ਅਤੇ ਮੁੱਲਵਾਨ ਜਾਣਕਾਰੀ ਪ੍ਰਾਪਤ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਸ਼੍ਰੀ ਮੋਦੀ ਨੇ ਵਿਗਿਆਨੀਆਂ ਅਤੇ ਅਧਿਕਾਰੀਆਂ ਨੂੰ ਆਪਣੇ ਮਿਸ਼ਨ ਦੇ ਮਹੱਤਵ ਨੂੰ ਪਹਿਚਾਣਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪ੍ਰਤੀਬੱਧਤਾ ਨਿਯਮਿਤ ਸਰਕਾਰੀ ਕੰਮ ਤੋਂ ਪਰੇ ਹੋਣੀ ਚਾਹੀਦੀ ਹੈ ਅਤੇ ਰਾਸ਼ਟਰੀ ਸੇਵਾ ਦੀ ਭਾਵਨਾ ਨਜ਼ਰ ਆਉਣੀ ਚਾਹੀਦੀ ਹੈ। 

ਉਨ੍ਹਾਂ ਨੇ ਉਨ੍ਹਾਂ ਨੂੰ ਕਿਸਾਨਾਂ ਦੇ ਪ੍ਰਸ਼ਨਾਂ ਦਾ ਵਿਆਪਕ ਤੌਰ ‘ਤੇ ਸਮਾਧਾਨ ਕਰਨ ਅਤੇ ਉਨ੍ਹਾਂ ਦੇ ਮੁੱਲਵਾਨ ਸੁਝਾਵਾਂ ਨੂੰ ਦਰਜ ਕਰਨ ਦੀ ਤਾਕੀਦ ਕੀਤੀ। ਸ਼੍ਰੀ ਮੋਦੀ ਨੇ ਐਲਾਨ ਕੀਤਾ, “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਭਾਰਤ ਦੇ ਕਿਸਾਨਾਂ ਦੇ ਲਈ ਪ੍ਰਗਤੀ ਦੇ ਨਵੇਂ ਰਸਤੇ ਖੋਲ੍ਹੇਗਾ, ਖੇਤੀਬਾੜੀ ਵਿੱਚ ਆਧੁਨਿਕੀਕਰਣ ਨੂੰ ਹੁਲਾਰਾ ਦੇਵੇਗਾ।” ਉਨ੍ਹਾਂ ਨੇ ਸਾਰੇ ਹਿਤਧਾਰਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੀ ਬਾਤ ਦਾ ਸਮਾਪਨ ਕੀਤਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Viksit Krishi Sankalp Abhiyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD