Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ

ਕਿਹਾ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਪ੍ਰਤੀਬੱਧਤਾ ਨਾਲ ਸੇਵਾ ਕਰਾਂਗਾ: ਹੰਸ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Dr Sunny Singh Ahluwalia, Sunny Singh Ahluwalia, Ravinder Hans

Web Admin

Web Admin

5 Dariya News

ਚੰਡੀਗੜ੍ਹ , 28 May 2025

Last updated on: May 30, 2025, 11:40 IST

ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੇ ਨਵੇਂ ਮੈਂਬਰ ਡਾਇਰੈਕਟਰ ਰਵਿੰਦਰ ਹੰਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ ਲੱਖਣਾ, ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਹੋਰ ਕਈ ਪੱਤਵੰਤੇ ਵਿਅਕਤੀ ਮੌਜੂਦ ਸਨ।

ਇਸ ਮੌਕੇ ਰਵਿੰਦਰ ਹੰਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ, ਉਨ੍ਹਾਂ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਲਈ ਪੂਰੀ ਨਿਸ਼ਠਾ, ਈਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੀ ਸਥਾਪਨਾ ਹੀ ਇਸ ਲਈ ਕੀਤੀ ਗਈ ਸੀ ਕਿ ਇਹ ਨਿਗਮ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾ ਸਕੇ।

ਜ਼ਿਕਰਯੋਗ ਹੈ ਕਿ ਇਸ ਨਿਗਮ ਰਾਹੀਂ ਛੋਟੇ ਅਤੇ ਮੱਧਮ ਦਰਜੇ ਦੇ ਉਦਯੋਗਾਂ, ਵਪਾਰਕ ਸਰਗਰਮੀਆਂ ਲਈ ਘੱਟ ਵਿਆਜ ਦਰਾਂ 'ਤੇ ਕਰਜ਼ੇ, ਸਬਸਿਡੀਆਂ ਅਤੇ ਰੁਜ਼ਗਾਰ ਯੋਜਨਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ 'ਚ ਬਰਾਬਰੀ ਦੇ ਮੌਕੇ ਦਿੱਤੇ ਜਾਣ। ਰਵਿੰਦਰ ਹੰਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਹਕੀਕਤ ਬਣਾਉਣ ਲਈ ਆਪਣੇ ਪੂਰੇ ਯਤਨ ਅਤੇ ਜੋਸ਼ ਨਾਲ ਕੰਮ ਕਰਨ ਦਾ ਐਲਾਨ ਵੀ ਕੀਤਾ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Dr Sunny Singh Ahluwalia , Sunny Singh Ahluwalia , Ravinder Hans

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD