Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aman Arora, Barinder Kumar Goyal, Pawan Kumar Tinu

Web Admin

Web Admin

5 Dariya News

ਚੰਡੀਗੜ੍ਹ , 28 May 2025

Last updated on: May 30, 2025, 11:46 IST

ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰ ਨੇ ਪਵਨ ਕੁਮਾਰ ਟੀਨੂੰ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਦਿਲੋਂ ਵਧਾਈ ਦਿੱਤੀ। 

ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਜਨਤਾ ਦੀ ਸੇਵਾ ਦਾ ਉਨ੍ਹਾਂ ਦਾ ਵਿਆਪਕ ਤਜਰਬਾ ਚੇਅਰਮੈਨ ਵਜੋਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਵਿੱਚ ਸਹਾਇਕ ਹੋਵੇਗਾ। ਕੈਬਨਿਟ ਮੰਤਰੀਆਂ ਨੇ ਪੰਜਾਬ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ - ਇਸਦੇ ਕਿਸਾਨਾਂ ਅਤੇ ਮਜ਼ਦੂਰਾਂ - ਦੀ ਸਹਾਇਤਾ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ, ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਚੇਅਰਮੈਨ ਟੀਨੂੰ ਉਨ੍ਹਾਂ ਦੀ ਭਲਾਈ ਨੂੰ ਤਰਜੀਹ ਦੇਣਗੇ।

ਅਹੁਦਾ ਸੰਭਾਲਣ ਮੌਕੇ ਪਵਨ ਕੁਮਾਰ ਟੀਨੂੰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਫਰਜ਼ਾਂ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਤੋਂ ਰੱਖੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਉਹ ਯਤਨਸ਼ੀਲ ਰਹਣਗੇ। 

ਉਨ੍ਹਾਂ ਨੇ ਇਸ ਮੌਕੇ 'ਤੇ ਪਹੁੰਚਣ ਲਈ ਕੈਬਨਿਟ ਮੰਤਰੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ,ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਜਲੰਧਰ ਦੇ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ, ਜਲੰਧਰ  ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਠਿਆੜਾ ਅਤੇ ਗੁਰਚਰਨ ਸਿੰਘ ਚੰਨੀ ਸ਼ਾਮਿਲ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aman Arora , Barinder Kumar Goyal , Pawan Kumar Tinu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD