Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਦੋ ਕਿਸ਼ਤਾਂ ਵਿੱਚ ਲੈ ਚੁੱਕਾ ਹੈ 15000 ਰੁਪਏ ਰਿਸ਼ਵਤ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 28 May 2025

Last updated on: May 30, 2025, 11:50 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ। ਪਰ ਇਹ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ 'ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਉਕਤ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।

ਇਸ ਉਪਰੰਤ ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ 'ਤੇ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਏ.ਐਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ।ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ। 

ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ 'ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD