Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਸਬੰਧੀ ਕੋਈ ਸਮਝੌਤਾ ਨਹੀਂ ਕਰੇਗੀ

ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨਾਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਦਿੱਤਾ ਸਪੱਸ਼ਟ ਸੰਦੇਸ਼

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Singh Khaira

Web Admin

Web Admin

5 Dariya News

ਚੰਡੀਗੜ੍ਹ , 29 May 2025

Last updated on: May 30, 2025, 13:10 IST

ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਵਿਭਿੰਨ ਸ਼ਹਿਰਾਂ ਦੇ ਸਾਫ ਸਫਾਈ ਪ੍ਰਬੰਧਾਂ ਨੂੰ ਸਚਾਰੂ ਰੂਪ ‘ਚ ਚਲਾਉਣ ਸਬੰਧੀ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਜੇਕਰ ਕੋਈ ਅਧਿਕਾਰੀ ਤੇ ਕਰਮਚਾਰੀ ਇਸ ਸਬੰਧੀ ਡਿਊਟੀ ‘ਚ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਵਿਭਾਗੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਦਿਨੇਸ਼ ਚੱਢਾ, ਲਖਵੀਰ ਸਿੰਘ ਰਾਏ ਦੀ ਹਾਜ਼ਰੀ ਵਿੱਚ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਮੰਡੀ ਗੋਬਿੰਦਗੜ੍ਹ, ਸਰਹਿੰਦ, ਸ੍ਰੀ ਫਤਿਹਗੜ ਸਾਹਿਬ, ਬਸੀ ਪਠਾਣਾ, ਨੰਗਲ, ਸ੍ਰੀ ਅਨੰਦਪੁਰ ਸਾਹਿਬ,ਰੂਪਨਗਰ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਖਰੜ, ਕੁਰਾਲੀ, ਨਯਾ ਗਾਓਂ, ਬਨੂੜ, ਖਮਾਣੋਂ ਅਤੇ ਕੀਰਤਪੁਰ ਸਾਹਿਬ ਆਦਿ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਸਬੰਧਤ ਸ਼ਹਿਰਾਂ ਦੇ ਵਿਭਿੰਨ ਪ੍ਰਗਤੀ ਅਧੀਨ ਪ੍ਰਾਜੈਕਟਾਂ, ਵਾਟਰ ਸਪਲਾਈ ਅਤੇ ਸੀਵਰੇਜ਼ ਪ੍ਰਬੰਧਾਂ ਨਾਲ ਸਬੰਧਤ ਵਿਸਥਾਰਪੂਰਬਕ ਜਾਣਕਾਰੀ ਹਾਸਲ ਕੀਤੀ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਸ਼ਹਿਰਾਂ ਨੂੰ ਕੁੜਾ-ਮੁਕਤ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰਾਂ ਨੂੰ ਸਾਫ-ਸੁਥਰਾ ਅਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਬਣਾਉਣਾ ਪੰਜਾਬ ਸਰਕਾਰ ਦੀ ਮੱਖ ਤਰਜੀਹ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਫਾਈ ਕਾਰਜਾਂ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰੀ ਸੰਸਥਾਵਾਂ ਦੇ ਵਿਕਾਸ ਦੇ ਕੰਮਾਂ ਅਤੇ ਹੋਰ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਰਿਵਿਊ ਕਰਦਿਆਂ ਕਿਹਾ ਕਿ ਸਮੂਹ ਵਿਭਾਗੀ ਕਰਮਚਾਰੀ ਅਤੇ ਅਧਿਕਾਰੀ ਜੇਕਰ ਆਪਣੀ ਡਿਊਟੀ ਬਾਖੂਬੀ ਕਰਨ ਤਾਂ ਹਰ ਤਰ੍ਹਾਂ ਦੀ ਮੁਸ਼ਕਿਲ ਨੂੰ ਸਮੇਂ-ਸਿਰ ਹੱਲ ਕੀਤਾ ਜਾ ਸਕਦਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਨੇੜੇ ਆਉਂਦੇ ਹੋਏ ਸੀਵਰੇਜ਼ ਲਾਈਨਾਂ ਦੀ ਅਗਾਊਂ ਸਫਾਈ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਸੜਕਾਂ ਅਤੇ ਗਲੀਆਂ ਵਿੱਚ ਗੰਦਾਂ ਪਾਣੀ ਇਕੱਠਾ ਹੋਣ ਦੀ ਸਮੱਸਿਆ ਨਾ ਆਵੇ। 

ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਸਮੁੱਚੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਖੇਤਰੀ ਅਧਿਕਾਰੀ ਮੁੱਖ ਦਫਤਰ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਤਜਵੀਜ਼ ਤਿਆਰ ਕਰਕੇ ਭੇਜਣ।ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਖੇਤਰ `‘ਚ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD