Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ੀਰਕਪੁਰ ਲਈ ਵੱਡੀ ਖ਼ਬਰ: ਨਗਰ ਕੌਂਸਲ ਨੂੰ ਜਲਦੀ ਹੀ ਨਗਰ ਨਿਗਮ ਦਾ ਦਰਜਾ ਮਿਲੇਗਾ, ਡਾ. ਰਵਜੋਤ ਸਿੰਘ ਨੇ ਕੀਤਾ ਐਲਾਨ

ਅੱਜ ਤੜਕਸਾਰ ਕੀਤਾ ਸ਼ਹਿਰ ਦਾ ਦੌਰਾ, ਗੰਦਗੀ ਅਤੇ ਸੁਖਨਾ ਚੋਅ ਦੇ ਬੰਦ ਹੋਣ 'ਤੇ ਨਰਾਜ਼ਗੀ ਜਤਾਈ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Komal Mittal, Kuljit Singh Randhawa, Tejvir Singh

Web Admin

Web Admin

5 Dariya News

ਜ਼ੀਰਕਪੁਰ , 29 May 2025

Last updated on: May 30, 2025, 13:11 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ ਜ਼ੀਰਕਪੁਰ ਦੇ ਆਪਣੇ ਦੌਰੇ ਦੌਰਾਨ ਨਗਰ ਕੌਂਸਲ ਜ਼ੀਰਕਪੁਰ ਨੂੰ ਕਾਰਪੋਰੇਸ਼ਨ ਦਾ ਦਰਜਾ ਦੇਣ ਦਾ ਐਲਾਨ ਕੀਤਾ।ਸ਼ਹਿਰ ਦੇ ਤੇਜ਼ੀ ਨਾਲ ਸ਼ਹਿਰੀ ਵਿਸਥਾਰ ਨੂੰ ਧਿਆਨ ਵਿੱਚ ਰੱਖਦਿਆਂ ਇਥੇ ਹੋਰ ਮਜ਼ਬੂਤ ਸ਼ਾਸਨ ਦੀ ਜ਼ਰੂਰਤ ਨੂੰ ਉਜਾਗਰ ਕਰਦਿਆਂ  ਡਾ. ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਟ੍ਰੀਟਮੈਂਟ ਅਤੇ ਸਫਾਈ ਵਰਗੀਆਂ ਨਾਗਰਿਕ ਸਹੂਲਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇੱਕ ਵੱਡੀ ਅਤੇ ਵਧੇਰੇ ਸ਼ਕਤੀਸ਼ਾਲੀ ਸਥਾਨਕ ਸੰਸਥਾ ਜ਼ਰੂਰੀ ਹੈ। 

ਉਨ੍ਹਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਨਗਰ ਕੌਂਸਲ ਰਾਹੀਂ ਸਥਾਨਕ ਸਰਕਾਰਾਂ ਵਿਭਾਗ ਨੂੰ ਇੱਕ ਰਸਮੀ ਪ੍ਰਸਤਾਵ ਪੇਸ਼ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਪ੍ਰਕਿਰਿਆ ਨੂੰ ਜਲਦੀ ਸ਼ੁਰੂ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਪੁਸ਼ਟੀ ਕੀਤੀ ਕਿ ਜ਼ੀਰਕਪੁਰ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਇਹ ਤਬਦੀਲੀ ਲਾਗੂ ਕੀਤੀ ਜਾਵੇਗੀ।ਕੈਬਨਿਟ ਮੰਤਰੀ, ਜੋ ਸਵੇਰੇ ਸਫਾਈ ਅਤੇ ਹੋਰ ਨਾਗਰਿਕ ਸਹੂਲਤਾਂ ਦਾ ਨਿਰੀਖਣ ਕਰਨ ਲਈ ਇਥੇ ਪਹੁੰਚੇ ਸਨ, ਨੇ ਗੰਦਗੀ 'ਤੇ ਨਰਾਜ਼ਗੀ ਜ਼ਾਹਰ ਕਰਦਿਆਂ ਸਫਾਈ ਕਰਮਚਾਰੀਆਂ ਦੀ ਗਿਣਤੀ ਵਧਾ ਕੇ ਸਭ ਕੁਝ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ।

ਸੁਖਨਾ ਚੋਅ, ਜੋ ਕਿ ਚੰਡੀਗੜ੍ਹ ਵਾਲੇ ਪਾਸੇ ਤੋਂ ਤਰਲ ਰਹਿੰਦ-ਖੂੰਹਦ ਵੀ ਲੈ ਕੇ ਜਾਂਦਾ ਹੈ, ਦੇ ਬੰਦ ਹੋਣ 'ਤੇ ਚਿੰਤਾ ਪ੍ਰਗਟ ਕਰਦਿਆਂ ਡਾ. ਰਵਜੋਤ ਸਿੰਘ ਨੇ ਨਗਰ ਕੌਂਸਲ ਨੂੰ ਮੀਂਹ ਤੋਂ ਪਹਿਲਾਂ ਡਰੇਨੇਜ ਵਿਭਾਗ ਦੀ ਮਦਦ ਨਾਲ ਇਸਦੀ ਸਫਾਈ ਲਈ ਤੁਰੰਤ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਅ ਵਿੱਚ ਕੂੜਾ ਨਾ ਸੁੱਟਣ ਜਿਸ ਨਾਲ ਵਹਾਅ ਰੁਕਣ ਕਰਕੇ ਹੜ੍ਹ ਦੀ ਸਥਿਤੀ ਬਣ ਸਕਦੀ ਹੈ। ਉਨ੍ਹਾਂ ਨੇ ਬਲਟਾਣਾ ਦੇ ਫਰਨੀਚਰ ਮਾਰਕੀਟ ਖੇਤਰ ਦਾ ਵੀ ਨਿਰੀਖਣ ਕੀਤਾ।

ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਬਲਟਾਣਾ ਵਿਖੇ ਸੁਖਨਾ ਚੋਅ 'ਤੇ 5.96 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਉੱਚ ਪੱਧਰੀ ਪੁਲ ਜਲਦ ਬਣਾਇਆ ਜਾ ਰਿਹਾ ਹੈ ਤਾਂ ਜੋ ਮੌਨਸੂਨ ਦੇ ਮੌਸਮ ਦੌਰਾਨ ਜਦੋਂ ਚੋਅ ਵਿੱਚ ਪਾਣੀ ਭਰ ਜਾਂਦਾ ਹੈ ਤਾਂ ਸਥਾਨਕ ਲੋਕਾਂ ਨੂੰ ਪਾਣੀ ਦੇ ਓਵਰ-ਫਲੋਅ ਤੋਂ ਰਾਹਤ ਮਿਲ ਸਕੇ।ਕੈਬਨਿਟ ਮੰਤਰੀ ਨੇ ਪੁਰਾਣੀ ਕਾਲਕਾ ਰੋਡ, ਢਕੌਲੀ ਦਾ ਨਿਰੀਖਣ ਕੀਤਾ ਅਤੇ ਸਫਾਈ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਥਾਨਕ ਸੰਸਥਾ ਦੇ ਅਧਿਕਾਰੀਆਂ ਨੂੰ ਸ਼ਹਿਰ ਦੀ ਚੰਗੀ ਤਰ੍ਹਾਂ ਮੁਕੰਮਲ ਸਫਾਈ ਲਈ ਵਾਧੂ ਕਾਮਿਆਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਗਲੀਆਂ ਦੀ ਖਸਤਾ ਹਾਲਤ ਸਥਾਨਕ ਲੋਕਾਂ ਦੀ ਸਿਹਤ ਲਈ ਚੰਗੀ ਨਹੀਂ ਹੈ।

ਨਵੇਂ ਸਥਾਪਤ ਕੀਤੇ ਜਾਣ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ  ਕੈਬਨਿਟ ਮੰਤਰੀ ਨੇ ਕਿਹਾ ਕਿ ਦੋ ਐਸਟੀਪੀ, ਇੱਕ 47 ਐਮਐਲਡੀ ਦਾ ਅਤੇ ਦੂਜਾ 37 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਜਲਦੀ ਹੀ ਲਗਾਏ ਜਾ ਰਹੇ ਹਨ। ਸਨੌਲੀ ਵਿਖੇ 47 ਐਮਐਲਡੀ ਲਈ ਜਗ੍ਹਾ ਦੀ ਪਛਾਣ ਕੀਤੀ ਗਈ ਹੈ ਅਤੇ ਇਸਨੂੰ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਸੌਂਪ ਦਿੱਤਾ ਗਿਆ ਹੈ, ਜਦੋਂ ਕਿ ਦੂਜੇ 37 ਐਮਐਲਡੀ ਪਲਾਂਟ ਲਈ ਜਗ੍ਹਾ ਦੀ ਚੋਣ ਚੱਲ ਰਹੀ ਹੈ ਅਤੇ ਜਲਦੀ ਹੀ ਇਸਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਜਦੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਚਕੂਲਾ ਤੋਂ ਆਉਣ ਵਾਲੇ ਮੀਂਹ/ਤੂਫਾਨ ਦੇ ਵਾਧੂ ਪਾਣੀ ਦਾ ਮੁੱਦਾ ਉਠਾਇਆ ਤਾਂ ਡਾ. ਰਵਜੋਤ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਸੂਬਾਈ ਮੁਖੀਆਂ ਨੂੰ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਗੁਆਂਢੀ ਰਾਜ ਦੇ ਸਬੰਧਤ ਅਧਿਕਾਰੀਆਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਦੀ ਸ਼ਹਿਰੀ ਆਬਾਦੀ ਨੂੰ ਲੋੜੀਂਦੀਆਂ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਹੈ ਅਤੇ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ਵਿੱਚ ਸਥਾਨਕ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨਾ ਅਧਿਕਾਰੀ/ਕਰਚਾਰੀਆ ਦੀ ਡਿਊਟੀ ਬਣਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਡਿਊਟੀ ਤੋਂ ਕੁਝ ਘੰਟੇ ਕੱਢ ਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਸ਼ਹਿਰ ਵਿੱਚ ਆਵਾਜਾਈ ਨੂੰ ਘਟਾਉਣ ਲਈ ਸੁਧਾਰ ਲਿਆਉਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਡਾ. ਰਵਜੋਤ ਸਿੰਘ ਨਾਲ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਕਾਰਜਕਾਰੀ ਅਧਿਕਾਰੀ ਜਗਜੀਤ ਸਿੰਘ ਜੱਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Komal Mittal , Kuljit Singh Randhawa , Tejvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD