Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਬਿਨ ਸੀ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਮੀਟਿੰਗ

ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

Sibin C, Election Commision Punjab, ECI, Chief Electoral Officer Punjab, CEO Punjab, Himanshu Jain, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਚੰਡੀਗੜ੍ਹ , 29 May 2025

Last updated on: May 30, 2025, 13:57 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਚੋਣ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲਾਂ ਅਤੇ ਸਟਰਾਂਗ ਰੂਮਾਂ ਵਿੱਚ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇ। ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਸਮੇਤ ਗਰਮੀ ਤੋਂ ਬਚਣ ਲਈ ਸਾਰੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। 

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੋਵਿਡ-19 ਦੇ ਪ੍ਰੋਟੋਕੋਲ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਮੁੱਖ ਚੋਣ ਅਧਿਕਾਰੀ ਨੇ ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਨਿਗਰਾਨੀ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਤੇ ਇਸ ਬਾਬਤ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਕਿਹਾ ਗਿਆ। 

ਉਨ੍ਹਾਂ ਨੇ ਪੇਡ ਨਿਊਜ਼ ਉੱਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਦੀ ਸਹੂਲਤ ਲਈ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਕਿਹਾ।    

ਸਿਬਿਨ ਸੀ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਹੋਰ ਵਧਾਈ ਜਾਵੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਵੋਟਾਂ ਦੌਰਾਨ ਨਕਦੀ ਜਾਂ ਕਿਸੇ ਹੋਰ ਤਰੀਕੇ ਦਾ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ।  ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਮਜ਼ਬੂਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਯਕੀਨ ਦਿਵਾਇਆ ਕਿ ਜ਼ਿਮਨੀ ਚੋਣ ਲਈ ਲੌੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਮੀਟਿੰਗ ਦੌਰਾਨ ਏਡੀਜੀਪੀ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ, ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਹਲਕੇ ਦੇ ਕੁੱਲ ਵੋਟਰਾਂ ਅਤੇ ਪੋਲਿੰਗ ਬੂਥਾਂ ਦੀ ਗਿਣਤੀ 

ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ ਕੁੱਲ 192 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਇਕ ਪੋਲਿੰਗ ਬੂਥ, ਵਾਤਾਵਰਣ ਅਨੁਕੂਲ "ਹਰਾ" ਇੱਕ ਪੋਲਿੰਗ ਬੂਥ ਅਤੇ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲ ਇੱਕ ਪੋਲਿੰਗ ਬੂਥ ਸ਼ਾਮਲ ਹੈ। 

ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਨਤੀਜੇ ਆਉਣਗੇ।  

 

Tags: Sibin C , Election Commision Punjab , ECI , Chief Electoral Officer Punjab , CEO Punjab , Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD