Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ

Sarwan Singh Dhun, Sarvan Singh Dhun, Khem Karan, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੇਮਕਰਨ , 29 May 2025

Last updated on: May 30, 2025, 15:59 IST

ਵਿਧਾਇਕ ਸ਼੍ਰੀ ਸਰਵਣ ਸਿੰਘ ਧੁੰਨ ਨੇ ਅੱਜ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ  ਪਹਿਲੀ ਮੀਟਿੰਗ ਦੌਰਾਨ ਆਹੁਦੇ ਦਾ ਚਾਰਜ ਸੰਭਾਲਿਆ ਅਤੇ ਵਿਭਾਗ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਹਿਕਾਰਤਾ ਵਿਭਾਗ ਨੂੰ ਹੋਰ ਮਜਬੂਤ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਸਹਿਕਾਰਤਾ ਦੇ ਰਾਹੀਂ ਕਿਸਾਨਾਂ ਦੀ ਆਮਦਨ ਵਧੇ ਅਤੇ ਸਹਿਕਾਰੀ ਖੇਤਰ ਮਜਬੂਤ ਹੋਵੇ, ਇਸ ਲਈ ਪਿਛਲੀਆਂ ਸਰਕਾਰਾਂ ਸਮੇਂ ਉਪਰਾਲੇ ਨਹੀਂ ਕੀਤੇ ਗਏ, ਪਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਹਿਕਾਰਤਾ ਲਹਿਰ ਨੂੰ ਨਵਾਂ ਹੁੰਗਾਰਾ ਦੇ ਰਹੀ ਹੈ। ਸਾਡੀਆਂ ਸਹਿਕਾਰੀ ਸਭਾਵਾਂ ਕਿਸਾਨਾਂ ਦੀਆਂ ਆਪਣੀਆਂ ਸਭਾਵਾਂ ਹਨ, ਇਹਨਾਂ ਸਭਾਵਾਂ ਨੂੰ ਹੋਰ ਕਿਸਾਨ ਪੱਖੀ ਬਣਾਉਣ ਲਈ ਇਹਨਾਂ ਵਿੱਚ ਵੱਖ-ਵੱਖ ਨਵੀਆਂ ਗਤੀ-ਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਨਵੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਨਾਲ ਜਿੱਥੇ ਇਹਨਾਂ ਸਭਾਵਾਂ ਦੀ ਆਮਦਨ ਵਧੇਗੀ, ਉਥੇ ਹੀ ਇਹ ਆਪਣੇ ਇਲਾਕੇ ਦੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਵੀ ਸੁਵਿਧਾਵਾਂ ਦੇਣਗੀਆਂ ਅਤੇ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ। ਇਸ ਮੌਕੇ ਉਹਨਾ ਸਰਕਾਰੀ ਅਧਿਕਾਰੀਆਂ ਵੱਲੋਂ ਮਿਲੇ ਸਵਾਗਤ ਅਤੇ ਮਾਣ ਸਤਿਕਾਰ ਦਾ  ਉਨ੍ਹਾਂ ਨੇ ਦਿਲੋਂ ਧੰਨਵਾਦ ਕੀਤਾ। 

ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸ਼ੂਗਰਫੈੱਡ ਸ਼੍ਰੀਮਤੀ ਸੇਨੂ ਦੁੱਗਲ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀ ਵਿਮਲ ਸੇਤੀਆ ਵੀ ਹਾਜ਼ਰ ਸਨ।

 

Tags: Sarwan Singh Dhun , Sarvan Singh Dhun , Khem Karan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD