Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਯੁੱਧ ਨਸ਼ਿਆ ਵਿਰੁੱਧ : ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ - ਗੁਰਪ੍ਰੀਤ ਸਿੰਘ ਭੁੱਲਰ

ਨਸ਼ਾ ਮੁਕਤੀ ਯਾਤਰਾਵਾਂ ਵਿਖ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ-ਸੋਨੀਆ ਮਾਨ

Sonia Mann, AAP, Aam Aadmi Party, Aam Aadmi Party Punjab, AAP Punjab, Gurpreet Singh Bhullar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 29 May 2025

Last updated on: May 30, 2025, 16:16 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਗਿਣਤੀ ਵਿਚ ਨਸ਼ਾ ਤਸਕਰੀ ਦਾ ਸਮਾਨ ਅਤੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਾ ਮੁਕਤੀ  ਮੋਰਚਾ ਮਾਝਾ ਜੋਨ ਦੇ ਇੰਚਾਰਜ ਮੈਡਮ ਸੋਨੀਆ ਮਾਨ, ਜਿਲਾ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ, ਨਸ਼ਾ ਮੁਕਤੀ ਮੋਰਚੇ ਦੇ ਮੈਬਰਜ ਸ਼੍ਰੀ ਸੁਨੀਲ ਕੁਮਾਰ,ਮਨਜੀਤ ਸਿੰਘ, ਅਜੈਬ ਸਿੰਘ ਗਿੱਲ, ਵਰੁਣ ਭਗਤ,ਹਨੀ ਨਾਹਰ ਨਾਲ ਮੀਟਿੰਗ ਕਰਦਿਆਂ ਕੀਤਾ। 

ਪੁਲਸ ਕਮਿਸਨਰ ਨੇ ਦੱਸਿਆ ਕਿ ਪੁਲਸ ਵਲੋ ਲਗਾਤਾਰ ਹਾਟ ਸਪਾਟ ਖੇਤਰਾਂ ਵਿਚ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਨੂੰ ਜਨਅੰਦੋਲਨ ਬਣਾਉਨ ਦੀ ਲੋੜ ਹੈ ਤਾਂ ਜੋ ਆਮ ਲੋਕ ਵੀ ਘਰਾਂ ਵਿਚ ਬਾਹਰ ਨਿਕਲ ਕੇ ਨਸ਼ੇ ਵਿਰੁੱਧ ਖੜੇ ਹੋ ਸਕਣ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਇਹ ਅੱਗ ਅੱਜ ਦੂਜੇ ਘਰ ਵਿਚ ਲੱਗੀ ਹੋਈ ਹੈ ਤਾਂ ਕੱਲ੍ਹ ਇਹ ਅੱਗ ਸਾਡੇ ਘਰ ਤੱਕ ਵੀ ਪਹੁੰਚ ਸਕਦੀ ਹੈ,ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਨਸ਼ੇ ਦੇ ਖਿਲਾਫ ਇਕਜੁੱਟ ਹੋ ਕੇ ਕੰਮ ਕਰੀਏ ਅਤੇ ਜੇਕਰ ਕੋਈ ਵੀ ਵਿਅਕਤੀ ਤੁਹਾਡੇ ਇਲਾਕੇ ਵਿਚ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਪੁਲਸ  ਨਾਲ ਸਾਂਝੀ ਕੀਤੀ ਜਾਵੇ ,ਤੁਹਾਡਾਂ ਨਾਂ ਗੁਪਤ ਰੱਖਿਆ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਨਸ਼ਾ ਮੁਕਤੀ  ਮੋਰਚਾ ਮਾਝਾ ਜੋਨ ਦੇ ਇੰਚਾਰਜ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾਵਾਂ ਵਿਚ ਲੋਕਾਂ ਦੇ ਭਰਵੇ ਇਕੱਠਾਂ ਨੂੰ ਦੇਖ ਕੇ ਲਗਦਾ ਹੈ ਕਿ ਲੋਕ ਵੀ ਹੁਣ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਲੋਕ ਆਪਣਾ ਸਹਿਯੋਗ ਨਹੀ ਦਿੰਦੇ ਤਦ ਤੱਕ ਇਹ ਯਾਤਰਾਂ ਸਫਲ ਨਹੀ ਹੋ ਸਕਦੀ। 

ਸੋਨੀਆਂ ਮਾਨ  ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵੱਧ ਧਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ਹਿ ਪ੍ਰਾਪਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਇਹ ਫੈਸਲਾਕੁਨ ਯੁੱਧ  ਲਈ ਸੂਬੇ ਦੇ ਹਰੇਕ ਪੰਜਾਬ ਵਾਸੀ ਦਾ ਸਹਿਯੋਗ ਬਹੁਤ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ , ਪੰਜਾਬ ਦੇ ਅਮੀਰ ਵਿਰਸੇ ਨੂੰ  ਯਾਦ ਕਰਦਿਆਂ ਕਿਹਾ ਕਿ ਕਿਸੇ ਵੀ ਦੁਨੀਆ ਵਿੱਚ ਪੰਜਾਬ ਨੂੰ ਪੰਜਾਬ ਸਿੰਘ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਕਿਉਕਿ ਇਥੇ ਸਾਡੇ ਗੁਰੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਰਬੰਸ ਵਾਰ ਕੇ ਇੱਕ ਅਦੁੱਤੀ  ਮਿਸਾਲ ਪੇਸ਼ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਜਿਲ੍ਹਾ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਤੋ ਪੀੜ੍ਹਤ ਵਿਅਕਤੀਆਂ ਦਾ ਨਸ਼ਾ ਛੁਡਾਊ ਕੇਦਰਾਂ ਵਿਚ ਮੁਫਤ ਇਲਾਜ ਕਰਵਾ ਰਹੀ ਹੈ ਅਤੇ ਉਨ੍ਹਾਂ ਨੂੰ ਕਿੱਤਾ ਮੁੱਖੀ ਸਿਖਲਾਈ ਪ੍ਰਦਾਨ ਕਰਕੇ ਪੁਨਰਵਾਸ ਵੀ ਕੀਤਾ ਜਾ ਰਿਹਾ ਹੈ। ਸ਼੍ਰੀ ਧਵਨ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾਵਾਂ ਵਿਚ ਲੋਕ ਖੁਦ ਹੀ ਸ਼ਾਮਲ ਹੋ ਰਹੇ ਹਨ,ਜਿਸ ਤੋ ਪਤਾ ਲਗਦਾ ਹੈ ਕਿ ਸ਼ਹਿਰਵਾਸੀ ਆਪਣੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਨ ਲਈ ਵੱਚਨਬੱਧ ਹਨ।

ਇਸ ਮੀਟਿੰਗ ਵਿਚ ਡੀ.ਸੀ.ਪੀ ਆਲਮ ਵਿਜੇ ਸਿੰਘ, ਡੀ.ਸੀ.ਪੀ ਸ: ਜਗਜੀਤ ਸਿੰਘ ਵਾਲੀਆ,ਡੀ.ਸੀ.ਪੀ ਸ: ਰਵਿੰਦਰ ਪਾਲ ਸਿੰਘ ਤੋ ਇਲਾਵਾ ਹੋਰ ਵੀ ਉਚ ਪੁਲਸ ਅਧਿਕਾਰੀ ਹਾ਼ਜਰ ਸਨ।

 

Tags: Sonia Mann , AAP , Aam Aadmi Party , Aam Aadmi Party Punjab , AAP Punjab , Gurpreet Singh Bhullar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD