Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅਟਾਰੀ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 29 May 2025

Last updated on: May 30, 2025, 16:17 IST

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅਟਾਰੀ ਦੇ ਵੱਖ-ਵੱਖ ਪਿੰਡਾਂ  ਅਚਿੰਤਕੋਟ, ਘਰਿੰਡੀ, ਲਾਹੌਰੀਮਲ, ਕਾਉਂਕੇ, ਬਾਗੜੀਆਂ ਅਤੇ ਮੁਹਾਵਾ ਵਿਖੇ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਭਾਗ ਲੈ ਰਹੇ ਹਨ।

ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕ ਜਸਵਿੰਦਰ ਸਿੰਘ ਰਮਦਾਸ  ਔਰਤਾਂ ਤੇ ਨੌਜਵਾਨਾਂ ਅੰਦਰ ਜ਼ੋਸ਼ ਭਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਤਾਕਤ ਨੂੰ ਸਮਝਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਂਝੀ ਕੀਤੀ ਗਈ ਛੋਟੀ ਜਿਹੀ ਜਾਣਕਾਰੀ ਪ੍ਰਸ਼ਾਸਨ ਲਈ ਵਡਮੁੱਲੀ ਸਾਬਿਤ ਹੋ ਸਕਦੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰ ਰਹੀ ਹੈ, ਉਥੇ ਇਸ ਦਲਦਲ ਵਿਚ ਫਸ ਚੁੱਕੀ ਸਾਡੀ ਨੌਜਵਾਨ ਪੀੜ੍ਹੀ ਦੀ ਸੰਭਾਲ ਕਰ ਰਹੀ ਹੈ ਤੇ ਨਸ਼ਾ ਛੁਡਾਓ ਕੇਂਦਰਾਂ ਵਿੱਚ ਉਨ੍ਹਾਂ ਦਾ ਇਲਾਜ ਸਰਕਾਰ ਵਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਸ. ਅਟਾਰੀ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿਹਾ ਹੁਣ ਪਿੰਡ ਪੱਧਰ `ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਉਹਨਾ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ। 

ਇਸ ਮੌਕੇ ਡੀ.ਐਸ.ਪੀ. ਲਖਵਿੰਦਰ ਸਿੰਘ ਕਲੇਰ, ਕੋਡੀਨੇਟਰ ਗੱਜਣ ਸਿੰਘ, ਨਾਇਬ ਤਹਿਸੀਲਦਾਰ ਤਰਸੇਮ ਸਿੰਘ, ਬੀ.ਡੀ.ਪੀ.ਓ ਬਲਾਕ ਅਟਾਰੀ ਬਿਕਰਮਜੀਤ ਸਿੰਘ, ਬਲਾਕ ਪ੍ਰਧਾਨ ਗੁਰਸ਼ਰਨ ਸਿੰਘ, ਸਰਪੰਚ ਬਲਜਿੰਦਰ ਸਿੰਘ, ਮੰਗਲ ਸਿੰਘ,ਰਣਜੀਤ ਸਿੰਘ, ਅਰਸ਼ਦੀਪ ਸਿੰਘ,ਸਕੱਤਰ ਸਿੰਘ,ਹਰਪਾਲ ਸਿੰਘ ਰਾਣਾ,ਰਾਜੂ ਅਤੇ ਹੋਰ ਪਿੰਡ ਵਾਸੀ ਵੀ ਹਾਜਰ ਸਨ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD