Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੇ ਕੰਮਾਂ ਦੀ ਕੀਤੀ ਸਲਾਘਾ ਅਤੇ ਸਿਹਤ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਮੀਜ਼ਲ ਰੁਬੇਲਾ ਇਲੀਮੀਨੇਸ਼ਨ ਡਰਾਈਵ ਦੀ ਕੀਤੀ ਸ਼ੁਰੂਆਤ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 29 May 2025

Last updated on: May 30, 2025, 16:18 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਵਿਚ ਸਿਹਤ ਵਿਭਾਗ ਦੇ ਕੰਮਾਂ ਦਾ ਰੀਵੀਊ ਕਰਦੇ ਹੋਏ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਨੂੰ ਸਨਮਾਨਿਤ ਕੀਤਾ। ਉਹਨਾਂ ਕਿਹਾ  ਕਿ ਸਿਹਤ ਵਿਭਾਗ ਨੇ ਆਪਣੇ ਸਾਰੇ ਟੀਚੇ ਸਮੇਂ ਤੇ ਪੁਰੇ ਕੀਤੇ ਹਨ ਅਤੇ ਸਿਹਤ ਵਿਭਾਗ ਵੱਲੋਂ ਆਲ ਓਵਰ ਵਧੀਆ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ। 

ਇਸ ਦੇ ਨਾਲ ਹੀ ਉਹਨਾਂ ਨੇ ਹਿਦਾਇਤਾਂ ਜਾਰੀ ਕੀਤੀਆਂ ਕਿ ਆਯੁਸ਼ਮਾਨ ਭਾਰਤ ਦੇ ਤਹਿਤ ਵੱਧ ਤੋਂ ਵੱਧ ਕਾਰਡ ਬਣਾਏ ਜਾਣ, ਟੀਬੀ ਮੁਕਤ ਭਾਰਤ ਕੰਪੇਨ ਦੇ ਸਾਰੇ ਟੀਚੇ ਸਮੇਂ ਤੇ ਪੂਰੇ ਕੀਤੇ ਜਾਣ ਅਤੇ ਟੀਬੀ ਦੇ ਮਰੀਜ਼ਾਂ ਨੂੰ ਪੌਸ਼ਟਿਕ ਖੁਰਾਕ, ਫੂਡ ਬਕਟ, ਅਤੇ ਪੈਕ ਫੂਡ ਨਿਰੰਤਰ ਮੁਹਈਆ ਕਰਾਇਆ ਜਾਵੇ, ਤੰਬਾਕੂ ਮੁਕਤ ਪਿੰਡਾਂ ਦੀ ਇਨਰੋਲਮੈਂਟ ਵਿੱਚ ਵਾਧਾ ਕੀਤਾ ਜਾਵੇ, ਡਰੱਗ ਬ੍ਰਾਂਚ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਵਧਾਈ ਜਾਵੇ, ਫੂਡ ਸੇਫਟੀ ਵਿਭਾਗ ਵੱਲੋਂ ਸਮੇਂ ਸਮੇਂ ਤੇ ਦੁੱਧ ਅਤੇ ਦੁੱਧ ਦੇ ਪਦਾਰਥਾਂ ਦੀ ਜਾਂਚ ਤੇ ਸੈਂਪਲਿੰਗ ਹੋਰ ਤੇਜ਼ ਕੀਤੀ ਜਾਵੇ, ਨਸ਼ਾ ਛੁਡਾਊ ਕੇਂਦਰ ਅਤੇ ਰੀਹੈਬਿਲੀਟੇਸ਼ਨ ਸੈਂਟਰਾਂ ਵਿੱਚ ਮਰੀਜ਼ਾਂ ਦੀ ਗਿਣਤੀ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ, ਜੇ ਐਸ ਵਾਈ ਦੀ ਪੇਮੈਂਟ ਸਮੇਂ ਤੇ ਕਰਾਉਣੀ ਯਕੀਨੀ ਬਣਾਈ ਜਾਵੇ। 

ਇਸ ਉਪਰੰਤ ਉਹਨਾਂ ਵੱਲੋਂ ਵਿਸ਼ਵ ਸਿਹਤ ਸੰਸਥਾ ਵੱਲੋਂ ਚਲਾਈ ਜਾ ਰਹੀ ਮੀਜ਼ਲ ਰੁਬੇਲਾ ਇਲਮੀਨੇਸ਼ਨ ਡਰਾਈਵ ਦੀ ਸ਼ੁਰੂਆਤ ਵੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ: ਕਿਰਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਕੋਟਪਾ ਐਕਟ ਤਹਿਤ ਪਬਲਿਕ ਸਥਾਨਾਂ ਤੇ ਤੰਬਾਕੂ ਨੋ਼ਸੀ ਕਰਨ ਵਾਲਿਆਂ ਦੇ ਚਾਲਾਨ ਕੀਤੇ ਜਾ ਰਹੇ ਹਨ ਅਤੇ ਅਪੈ੍ਰਲ 2024 ਤੋ ਮਾਰਚ 2025 ਤੱਕ ਸ਼ਿਹਤ ਵਿਭਾਗ ਦੀਆਂ ਟੀਮਾਂ ਵਲੋ 2979 ਚਾਲਾਨ ਕਰਕੇ 97780/-ਰੁਪਏ ਜੁਰਮਾਨਾ ਵੀ ਵਸੂਲਿਆ ਗਿਆ ਹੈ। 

ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਕੈਸਰ ਰਾਹਤ ਕੋਸ਼ ਯੋਜਨਾ ਤਹਿਤ ਕੈਸਰ ਪੀੜ੍ਹਤ ਮਰੀਜਾਂ ਦੇ ਇਲਾਜ ਲਈ 1.50 ਲੱਖ ਰੁਪਏ ਤੱਕ ਦੀ ਸਹਾਇਤਾ ਰਾਸ਼ੀ ਸਬੰਧਤ ਸਰਕਾਰੀ/ਮਾਨਤਾ ਪ੍ਰਾਪਤ ਹਸਪਤਾਲਾਂ ਨੂੰ ਦਿੱਤੀ ਜਾਂਦੀ ਹੈ,ਜਿਸ ਤਹਿਤ ਸਾਲ 2024-25 ਦੋਰਾਨ ਕੁਲ 138 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜਿੰਨਾਂ ਵਿਚੋ 127 ਵਿਅਕਤੀਆਂ ਨੂੰ ਰਾਸ਼ੀ ਦਿੱਤੀ ਜਾ ਚੁੱਕੀ ਹੈ ਅਤੇ ਬਾਕੀ ਪੈਡਿੰਗ ਕੇਸਾਂ ਦਾ ਨਿਪਟਾਰਾ ਵੀ ਛੇਤੀ ਕਰ ਦਿੱਤਾ ਜਾਵੇਗਾ।

ਮੀਟਿੰਗ ਵਿਚ ਮੈਡੀਕਲ ਸੁਪਰਡੈਂਟ ਡਾ ਕਰਮਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਜਿਲਾ ਟੀਕਾਕਰਨ ਅਫਸਰ ਡਾ ਭਾਰਤੀ ਧਵਨ, ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਡੀਡੀਐਚਓ ਡਾ ਜਗਨਜੋਤ ਕੌਰ, ਵਿਸ਼ਵ ਸਿਹਤ ਸੰਸਥਾ ਵੱਲੋਂ ਡਾ ਇਸੀਤਾ, ਜਿਲਾ ਐਪੀਡਮੋਲੋਜਿਸਟ ਡਾ ਹਰਜੋਤ ਕੌਰ, ਜਿਲਾ ਐਪੀਡਮੋਲਜਿਸਟ ਆਈਡੀਐਸਪੀ ਡਾ ਨਵਦੀਪ ਕੌਰ, ਜਿਲਾ ਐਮ.ਈ.ਆਈ,ਓ, ਅਮਰਦੀਪ ਸਿੰਘ, ਸਹਾਇਕ  ਕਮਿਸ਼ਨਰ ਫੂਡ  ਰਜਿੰਦਰਪਾਲ ਸਿੰਘ, ਡੀਪੀਐਮ ਸੁਖਜਿੰਦਰ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਿਹਤ ਅਧਿਕਾਰੀ ਸ਼ਾਮਿਲ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD