Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਇਕ ਦਿਨ ਐਸ.ਐਸ.ਪੀ ਦੇ ਸੰਗ : ਮੈਰਿਟ ਵਿਚ ਆਉਣ ਵਾਲੀਆਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਜ਼ਿਲਾ ਪੁਲਿਸ ਮੁਖੀ ਨੇ ਲਗਾਏ ਖੰਭ

ਐਸ.ਐਸ.ਪੀ. ਨੇ ਬੱਚਿਆਂ ਸੰਗ ਗੁਜ਼ਾਰਿਆ ਸਾਰਾ ਦਿਨ-ਜਿੰਦਗੀ ਵਿਚ ਸਫਲਤਾ ਲਈ ਕੀਤੇ ਤਜ਼ਰਬੇ ਸਾਂਝੇ

Punjab Admin, Maninder Singh, Senior Superintendent of Police, SSP Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 29 May 2025

Last updated on: May 30, 2025, 16:21 IST

12 ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੀਆਂ ਤਿੰਨ ਵਿਦਿਆਰਥੀਆਂ  ਲਈ ਅੱਜ ਦਾ ਦਿਨ ਯਾਦਗਾਰੀ ਹੋ ਨਿਬੜਿਆ ਜਦ ਉਨ੍ਹਾਂ ਦੇ ਸੁਪਨਿਆਂ ਨੂੰ  ਐਸ.ਐਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਮਨਿੰਦਰ ਸਿੰਘ ਦੀ ਸੁਚੱਜੀ ਅਗਵਾਈ ਨੇ ਖੰਭ ਲਾ ਦਿੱਤੇ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹੇ ਵਿੱਚ ਤੈਨਾਤ ਆਈਪੀਐਸ ਅਧਿਕਾਰੀ ਸ੍ਰੀ ਅਦਿਤਿਆ ਵਾਰੀਅਰ ਅਤੇ ਜਸਰੂਪ ਬਾਠ ਵੀ ਹਾਜ਼ਰ ਸਨ।

ਪੰਜਾਬ ਸਰਕਾਰ ਵਲੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਪ੍ਰੋਗਰਾਮ ‘ਇਕ ਦਿਨ ਡੀ.ਸੀ. ਤੇ ਐਸ.ਐਸ.ਪੀ. ਸੰਗ’ ਪ੍ਰੋਗਰਾਮ ਤਹਿਤ ਜਿਲ੍ਹੇ ਦੇ 3 ਵਿਦਿਆਰਥੀਆਂ ਨੇ ਸਾਰਾ ਦਿਨ ਐਸ.ਐਸ.ਪੀ.  ਨਾਲ ਰਹਿਕੇ ਦਫਤਰੀ ਕੰਮਕਾਜ ਨੂੰ ਨੇੜੇ ਤੋਂ ਦੇਖਿਆ। ਉਹ ਬੱਚੇ ਜੋ  ਆਪਣੇ ਘਰ ਤੋਂ ਕੇਵਲ ਸਕੂਲ ਤੱਕ ਦਾ ਹੀ ਰਾਸਤਾ ਜਾਣਦੇ ਸਨ, ਨੂੰ ਐਸ.ਐਸ.ਪੀ. ਨਾਲ ਬੈਠਕੇ ਦਫਤਰ ਦੇ ਕੰਮਕਾਜ ਵੇਖਣ, ਲੋਕਾਂ ਦੇ ਮਸਲੇ ਸੁਣਨ ਤੇ ਉਨ੍ਹਾਂ ਦੇ ਹੱਲ ਦੀ ਵਿਧੀ ਬਾਰੇ ਜਾਨਣ ਦਾ ਮੌਕਾ ਮਿਲਿਆ।  

12 ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੇ ਇਨਾਂ ਬੱਚਿਆਂ ਵਿੱਚ ਕੋਟ ਬਾਬਾ ਦੀਪ ਸਿੰਘ ਸਕੂਲ ਤੋਂ ਪਰੀ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਤੋਂ ਪ੍ਰਾਚੀ ਰਾਣਾ ਅਤੇ ਪੰਜਾਬ ਪਬਲਿਕ ਸਕੂਲ ਸੋਹੀਆਂ ਕਲਾ ਤੋਂ ਗੌਰਵੀ ਸ਼ਰਮਾ ਸ਼ਾਮਿਲ ਸਨ, ਨੂੰ ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ  ‘ ਇਸ ਪ੍ਰੋਗਰਾਮ ਦਾ ਮਕਸਦ ਲਾਇਕ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਦੀ ਪੂਰਤੀ ਲਈ ਅਗਵਾਈ ਦੇਣਾ ਹੈ’।

ਵਿਦਿਆਰਥੀਆਂ ਨੇ  ਐਸ.ਐਸ.ਪੀ. ਕੋਲੋਂ ਇਸ ਮੁਕਾਮ ਤੱਕ ਪੁੱਜਣ ਦੇ ਰਾਸਤੇ ਵਿਚ ਆਈਆਂ ਔਕੜਾਂ ਬਾਰੇ ਸਵਾਲ ਕੀਤੇ ਤੇ ਅਧਿਕਾਰੀ ਵਲੋਂ ਵਿਸਥਾਰ ਵਿਚ ਆਪਣਾ ਤਜ਼ਰਬਾ ਸਾਂਝਾ ਕੀਤਾ ਗਿਆ। ਉਨਾਂ ਨੇ ਆਪਣਾ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ਦਾ ਸਫਰ ਸਾਂਝਾ ਕਰਦਿਆਂ ਬੱਚਿਆਂ ਨੂੰ ਕਰੜੀ ਮਿਹਨਤ ਕਰਨ ਤੇ ਕਦੇ ਵੀ ਹਾਰ ਨਾ ਮੰਨਣ ਦਾ ਗੁਰ ਮੰਤਰ ਦਿੱਤਾ।

ਐਸ.ਐਸ.ਪੀ. ਨੇ ਬੱਚਿਆਂ ਨਾਲ ਆਪਣਾ ਆਈ.ਪੀ.ਐਸ. ਬਣਨ ਬਾਰੇ ਦੱਸਿਆ ਕਿ ਕਿਵੇਂ ਉਹ ਆਈ.ਆਈ.ਟੀ. ਤੋਂ ਪੜ੍ਹਾਈ ਕਰਕੇ ਆਈ.ਪੀ.ਐਸ. ਬਣੇ । ਐਸ.ਐਸ.ਪੀ. ਦਫਤਰ ਵਿਖੇ ਵਿਦਿਆਰਥਣਾਂ ਸਾਰਾ ਦਿਨ ਦਫਤਰੀ ਕੰਮਕਾਜ ਨੂੰ ਨੇੜਿਓਂ ਵੇਖਿਆ। ਐਸ.ਐਸ.ਪੀ . ਵਲੋਂ ਵਿਦਿਆਰਥੀਆਂ ਨੂੰ ਆਪਣੀ ਸਰਕਾਰੀ ਰਿਹਾਇਸ਼ ਵਿਖੇ ਦੁਪਹਿਰ ਦਾ ਖਾਣਾ ਵੀ ਖੁਆਇਆ ਗਿਆ ਤੇ ਸ਼ਾਮ ਨੂੰ ਉਨ੍ਹਾਂ ਕੋਲ਼ੋਂ  ਦਿਨ ਭਰ ਹੋਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।

ਵਿਦਿਆਰਥੀਆਂ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ‘ਉਨ੍ਹਾਂ ਦੀ ਜਿੰਦਗੀ ਦਾ ਇਹ ਸੁਨਹਿਰਾ ਦਿਨ ਹੈ।  ਉਨਾਂ ਨੂੰ ਅੱਜ ਸਾਰਾ ਦਿਨ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰਹਿਕੇ ਇਹ ਮਹਿਸੂਸ ਹੋਇਆ ਹੈ ਕਿ ਕਿਸੇ ਵੀ ਮੁਕਾਮ ’ਤੇ ਪਹੁੰਚਣ ਲਈ ਬਹੁਤ ਮਿਹਨਤ ਦੀ ਲੋੜ ਹੈ।  ਉਸਨੇ ਕਿਹਾ ਕਿ ਉਸਦੇ ਸੁਪਨੇ ਨੂੰ ਉਡਾਨ ਮਿਲੀ ਹੈ ਤੇ ਉਹ ਹਰ ਚੁਣੌਤੀ ਨੂੰ ਪਾਰ ਕਰਨਗੇ। 

ਇਸ ਮੌਕੇ ਬੱਚਿਆਂ ਨਾਲ ਉਹਨਾਂ ਦੇ ਅਧਿਆਪਕ ਸੁਖਪਾਲ ਸਿੰਘ, ਹਰਸਿਮਰਨਜੀਤ ਸਿੰਘ, ਸ੍ਰੀ ਰਕੇਸ਼ ਰਾਣਾ ਅਤੇ ਰਜਨੀ ਕੁਮਾਰੀ ਵੀ ਹਾਜ਼ਰ ਸਨ।

 

Tags: Punjab Admin , Maninder Singh , Senior Superintendent of Police , SSP Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD