Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੁਰਲਾਲ ਘਨੌਰ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ

ਤੰਦਰੁਸਤ ਸਰੀਰ ਵਿੱਚ ਤੰਦਰੁਸਤ ਦਿਮਾਗ਼ ਦਾ ਵਿਕਾਸ ਹੁੰਦਾ ਹੈ, ਹਲਕਾ ਘਨੌਰ ਦੇ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਤੱਕ ਲਿਜਾ ਕੇ ਤੰਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ: ਗੁਰਲਾਲ ਘਨੌਰ ਵਿਧਾਇਕ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਰਾਜਪੁਰਾ , 29 May 2025

Last updated on: May 30, 2025, 16:43 IST

ਹਲਕਾ ਘਨੌਰ ਦੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਪਿੰਡਾਂ ਵਿੱਚ ਵਿਧਾਇਕ ਗੁਰਲਾਲ ਘਨੌਰ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਿਕਾਸ ਕਾਰਜ ਲੋਕ ਅਰਪਣ ਕੀਤੇ। ਇਹ ਕਾਰਜ ਪਿੰਡਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਮੁੱਢਲੇ ਢਾਂਚੇ ਵਿੱਚ ਸੁਧਾਰ, ਮੁਰੰਮਤ ਅਤੇ ਖੇਡ ਮੈਦਾਨਾਂ ਦੇ ਵਿਕਾਸ ਨਾਲ ਸੰਬੰਧਤ ਸਨ।

ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ਼ ਵੱਸਦਾ ਹੈ। ਇਸੇ ਤਰ੍ਹਾਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਲਕਾ ਘਨੌਰ ਦੇ ਨੌਜਵਾਨਾਂ ਨੂੰ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਖੇਡਾਂ ਵੱਲ ਵੀ ਉਤਸ਼ਾਹਿਤ ਕਰਕੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਬਣਾਇਆ ਜਾਵੇ।

ਇਸ ਮੌਕੇ ਉਨ੍ਹਾਂ ਨੇ ਤਿੰਨ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਕਲਾਸ-ਰੂਮ, ਟਾਇਲਟ ਬਲਾਕ, ਪੀਣ ਵਾਲੇ ਪਾਣੀ ਦੀ ਸੁਵਿਧਾ, ਅਤੇ ਚਾਰਦੀਵਾਰੀ ਆਦਿ ਦੀਆਂ ਸਹੂਲਤਾਂ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਆਲਮਪੁਰ ਵਿਖੇ 7 ਲੱਖ ਦੀ ਰਾਸ਼ੀ ਨਾਲ ਚਾਰਦੀਵਾਰੀ ਦੀ ਉਸਾਰੀ ਅਤੇ ਹੋਰ ਸੁਵਿਧਾਵਾਂ, ਸਰਕਾਰੀ ਪ੍ਰਾਇਮਰੀ ਸਕੂਲ ਗਾਰਦੀਨਗਰ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੇਪਰਾਂ ਵਿਖੇ 9 ਲੱਖ 17 ਹਜ਼ਾਰ ਰੁਪਏ ਨਾਲ ਸਮਾਰਟ ਕਲਾਸਰੂਮ ਦੀ ਉਸਾਰੀ ਕੀਤੇ ਜਾਣ ਉਪਰੰਤ ਵਿਕਾਸ ਕਾਰਜ ਲੋਕ ਅਰਪਣ ਕੀਤੇ। 

ਇਹ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਹਨ। ਵਿਧਾਇਕ ਗੁਰਲਾਲ ਘਨੌਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਪਿੰਡਾਂ ਵਿੱਚ ਵੀ ਢਾਂਚਾਗਤ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। 

ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਜਨ-ਹਿਤ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਗੁਰਲਾਲ ਘਨੌਰ ਨੇ ਬਚੀਆਂ ਨੂੰ ਮੁੱਖ ਮਹਿਮਾਨ ਬਣਾ ਕੇ ਉਨ੍ਹਾਂ ਤੋਂ ਰਿਬਨ ਕਟਵਾਉਣ ਦੀ ਸੇਰੇਮਨੀ ਕਰਵਾਈ। ਸਕੂਲਾਂ ਵਿੱਚ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਸਕੂਲ ਮੁਖੀਆਂ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਗੁਰਲਾਲ ਘਨੌਰ ਵਿਧਾਇਕ ਹਲਕਾ ਘਨੌਰ ਅਤੇ ਹੋਰ ਮਹਿਮਾਨਾਂ ਨੂੰ ਸਨਮਾਨਿਤ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਗੁਰਤਾਜ ਸਿੰਘ, ਦੌਲਤ ਰਾਮ ਹਲਕਾ ਸਿੱਖਿਆ ਕੋਆਰਡੀਨੇਟਰ ਵਿਭਾਗ, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਟਿਆਲਾ, ਮਨਜੀਤ ਕੌਰ ਬੀਪੀਈਓ ਰਾਜਪੁਰਾ-2, ਪਿਆਰਾ ਸਿੰਘ ਸੈਂਟਰ ਹੈੱਡ ਟੀਚਰ, ਮੇਜਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ, ਹਰਿੰਦਰ ਸਿੰਘ, ਰਾਹੁਲ ਦੇਵ, ਸੁਖਜਿੰਦਰ ਸਿੰਘ, ਸੁਨੀਲ ਕੁਮਾਰ ਜੋਸ਼ੀ, ਦਲਜੀਤ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਨੇਪਰਾਂ, ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ, ਮਿਡ ਡੇ ਮੀਲ ਵਰਕਰ, ਵਿਦਿਆਰਥੀ, ਬੱਚਿਆਂ ਦੇ ਮਾਪੇ, ਨੌਜਵਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD