Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਜਲੰਧਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਖਾਸ ਯੋਗਦਾਨ ਪਾਉਣ ਵਾਲੇ 15 ਪੁਲਿਸ ਕਰਮਚਾਰੀ ਸਨਮਾਨੇ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Police, Punjab Police, Commissioner Of Police, Dhanpreet Kaur

Web Admin

Web Admin

5 Dariya News

ਜਲੰਧਰ , 29 May 2025

Last updated on: May 30, 2025, 16:47 IST

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 15 ਪੁਲਿਸ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ  'ਯੁੱਧ ਨਸ਼ਿਆਂ ਵਿਰੁੱਧ' ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ 6 ਸਬ-ਇੰਸਪੈਕਟਰਾਂ ਅਤੇ 9 ਸਹਾਇਕ ਸਬ-ਇੰਸਪੈਕਟਰਾਂ (ਏਐਸਆਈ) ਨੂੰ ਸੀਸੀ-1 ਸਰਟੀਫਿਕੇਟ (ਪ੍ਰਸ਼ੰਸਾ) ਭੇਟ ਕੀਤੇ, ਜਿਨ੍ਹਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਯੋਗਦਾਨ ਪਾਇਆ। ਹਰੇਕ ਕਰਮਚਾਰੀ ਨੂੰ ਮਾਨਤਾ ਦੇ ਪ੍ਰਤੀਕ ਵਜੋਂ ਪ੍ਰਸ਼ੰਸਾ ਪੱਤਰ ਸੌਂਪਿਆ ਗਿਆ।

ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਆਪਣੀ ਅਣਥੱਕ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਇੱਕ ਉਦਾਹਰਨ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਪੁਲਿਸ ਕਰਮਚਾਰੀਆਂ ਦੀ ਹਿੰਮਤ ਅਤੇ ਦ੍ਰਿੜਤਾ ਨਾਲ ਨਾ ਸਿਰਫ਼ ਪੂਰੀ ਫੋਰਸ ਦਾ ਮਨੋਬਲ ਉੱਚਾ ਹੁੰਦਾ ਹੈ, ਬਲਕਿ ਨਾਗਰਿਕਾਂ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਵੀ ਪੈਦਾ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਚੰਗੇ ਕੰਮ ਦੇ ਇਨਾਮ ਨਾਲ ਸਬੰਧਿਤ ਕਰਮਚਾਰੀ ਅੰਦਰ ਆਪਣੀ ਜ਼ਿੰਮੇਵਾਰੀ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਨਿਭਾਉਣ ਦਾ ਜ਼ਜ਼ਬਾ ਪੈਦਾ ਹੁੰਦਾ ਹੈ। ਇਸ ਸਮਾਗਮ ਵਿੱਚ ਡੀਸੀਪੀ (ਇਨਵੈਟਿਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ (ਇਨਵੈਟਿਗੇਸ਼ਨ) ਜਯੰਤ ਪੁਰੀ, ਏਡੀਸੀਪੀ (ਹੈੱਡਕੁਆਟਰ) ਸੁਖਵਿੰਦਰ ਸਿੰਘ ਵੀ  ਸ਼ਾਮਲ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Police , Punjab Police , Commissioner Of Police , Dhanpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD