Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab,Punjab Sikhya Kranti

Web Admin

Web Admin

5 Dariya News

ਫਿਰੋਜ਼ਪੁਰ , 29 May 2025

Last updated on: May 30, 2025, 16:55 IST

’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਹਲਕੇ ਦੇ ਸਰਕਾਰੀ ਹਾਈ ਸਕੂਲ ਰਹੀਮੇ ਕੇ ਉਤਾੜ, ਸਰਕਾਰੀ ਪ੍ਰਾਇਮਰੀ ਸਕੂਲ ਛਾਂਗਾ ਖੁਰਦ, ਸਰਕਾਰੀ ਹਾਈ ਸਕੂਲ ਚੱਕ ਘੁਭਾਈ ਉਰਫ ਟਾਂਗਣ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਕਿਲੀ ਵਾਲੇ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਬੀ.ਐਨ.ਓ. ਚਰਨ ਸਿੰਘ ਥਿੰਦ ਹਾਜ਼ਰ ਸਨ।

 ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਇੰਟਰੈਕਟਿਵ ਪੈਨਲ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਨਿਸ਼ਚਿਤ ਤੌਰ ’ਤੇ ਲਾਹੇਵੰਦ ਸਾਬਿਤ ਹੋ ਰਹੀਆਂ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ।

ਇਸ ਮੌਕੇ ਵਿਧਾਇਕ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਹੋਰ ਮਿਹਨਤ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ ਕਿਉਂਕਿ ਸਿੱਖਿਆ ਇੱਕੋ ਇੱਕ ਸਾਧਨ ਹੈ ਜਿਸ ਨਾਲ ਸਮਾਜ ਨੂੰ ਖੁਸ਼ਹਾਲ ਅਤੇ ਬਰਾਬਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਪਲਵਿੰਦਰ ਸਿੰਘ ਬਰਾੜ, ਸਿੱਖਿਆ ਵਿਭਾਗ ਕੋਆਰਡੀਨੇਟਰ ਤਲਵਿੰਦਰ ਸਿੰਘ ਖਾਲਸਾ , ਹਰੀਸ਼ ਕੁਮਾਰ ਬਾਂਸਲ, ਕੁਲਵਿੰਦਰ ਸਿੰਘ ਚਪਾਤੀ, ਪ੍ਰਦੀਪ ਕੁਮਾਰ, ਜਸਵਿੰਦਰ ਸਿੰਘ ਹੈੱਡ ਮਾਸਟਰ ਰਹੀਮੇ ਕੇ ਉਤਾੜ, ਸ਼ਿਵਾਨੀ ਮੋਂਗਾ ਹੈੱਡ ਮਿਸਟ੍ਰੇਸ ਚੱਕ ਘੁਬਾਈ ਟਾਂਗਨ, ਗੁਰਮੀਤ ਸਿੰਘ ਹੈੱਡ ਟੀਚਰ ਛਾਂਗਾ ਖੁਰਦ, ਜਸਪਾਲ ਕੌਰ ਇੰਚਾਰਜ ਕੋਠੇ ਕਿਲੀ ਵਾਲੇ, ਸਿੱਖਿਆ ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਲੱਡੂ, ਅਜਮੇਰ ਸਿੰਘ ਮੁਰਕ ਵਾਲਾ, ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ ਮਮਦੋਟ, ਬਲਵਿੰਦਰ ਸਿੰਘ ਰਾਓ ਕੇ, ਜੀਤ ਸਿੰਘ ਟਿੱਬੀ, ਸਰਪੰਚ ਗੁਰਦੇਵ ਸਿੰਘ ਛਾਂਗਾ ਖੁਰਦ, ਸਰਪੰਚ ਪਰਮਜੀਤ ਸਿੰਘ ਚੱਕ ਘੁਬਾਈ ਟਾਂਗਨ, ਸਰਪੰਚ ਰਜਵੰਤ ਸਿੰਘ ਰਹੀਮੇ ਕੇ ਉਤਾੜ, ਸਰਪੰਚ ਸੁਨੀਤਾ ਦੇਵੀ ਕੋਠੇ ਕਿਲੀ ਵਾਲੇ ਸਕੂਲ ਅਧਿਆਪਕ,ਬੱਚੇ ਮਾਪੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD