Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਸਕੂਲਾਂ ਵਿਚ 13 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

5 Dariya News

5 Dariya News

5 Dariya News

ਮਹਿਲ ਕਲਾਂ , 29 May 2025

Last updated on: May 30, 2025, 16:56 IST

ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਲੋਹਗੜ੍ਹ ਅਤੇ ਹਰਦਾਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰੀਬ 13.13 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਵਿਚ 5.62 ਲੱਖ ਦੀ ਲਾਗਤ ਨਾਲ ਕਲਾਸ ਰੂਮਾਂ ਦੀ ਮੁਰੰਮਤ ਆਦਿ ਕੰਮਾਂ ਦੇ ਉਦਘਾਟਨ ਕੀਤੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਰਦਾਸਪੁਰਾ ਵਿਚ ਨਵੇਂ ਕਲਾਸ ਰੂਮਾਂ ਦੀ ਉਸਾਰੀ ਦੇ 7.51 ਲੱਖ ਦੀ ਲਾਗਤ ਵਾਲੇ ਕੰਮ ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਸਕੂਲਾਂ ਵਿਚ ਵਿਕਾਸ ਕਾਰਜ ਜਾਰੀ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਸਕੂਲਾਂ ਦੇ ਨਤੀਜੇ ਵੀ ਵਧੀਆ ਆ ਰਹੇ ਹਨ। ਇਸ ਮੌਕੇ ਡੀਈਓ (ਐਲੀਮੈਂਟਰੀ) ਇੰਦੂ ਸਿਮਕ, ਸਿੱਖਿਆ ਕੁਆਰਡੀਨੇਟਰ ਚਰਨਜੀਤ ਸਿੰਘ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਪੀਏ ਬਿੰਦਰ ਸਿੰਘ ਖਾਲਸਾ, ਪੀ ਏ ਹਰਮਨਜੀਤ ਸਿੰਘ, ਹਰਦਾਸਪੁਰਾ ਸਕੂਲ ਇੰਚਾਰਜ ਮੈਡਮ ਪ੍ਰਭਜੋਤ ਕੌਰ ਅਤੇ ਸਰਪੰਚ ਨਿਰਭੈੈ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਲੋਹਗੜ੍ਹ ਸਕੂਲ ਇੰਚਾਰਜ ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD