Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਅਨਿਲ ਠਾਕੁਰ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਿਲਾਂ

Anil Thakur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 May 2025

Last updated on: May 30, 2025, 17:01 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪੰਜਾਬ ਰਾਜ ਦੇ ਜੀ.ਐਸ.ਟੀ, ਜ਼ਿਲ੍ਹੇ, ਮੋਬਾਇਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ-ਵੱਖ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ.ਐਸ.ਟੀ. ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ. ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਵਪਾਰੀਆਂ  ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। 

ਚੇਅਰਮੈਨ ਅਨਿਲ ਠਾਕੁਰ ਨੇ ਜੀ.ਐਸ.ਟੀ. ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ  ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ ਵਪਾਰੀਆਂ ਅਤੇ ਕਾਰੋਬਾਰੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਚੇਅਰਮੈਨ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ  ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀ.ਐਸ.ਟੀ. ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। 

ਇਸੇ ਦੌਰਾਨ ਵਪਾਰ ਮੰਡਲ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਅਤੇ ਸੁਝਾਅ ਪੱਤਰ ਵੀ ਦਿੱਤਾ ਗਿਆ । ਜਿਸ ’ਤੇ ਉਹਨਾਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।

ਇਸ ਮੌਕੇ ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਹਿਨਾ ਤਲਵਾੜ, ਸਹਾਇਕ ਕਮਿਸ਼ਨਰ ਰਾਜ ਕਰ, ਸੀਪੂ, ਫਾਜ਼ਿਕਲਾ ਸ਼੍ਰੀ ਪਵਨ, ਈਟੀਓ ਅਮਿਤ , ਈਟੀਓ ਗੁਰਿੰਦਰਜੀਤ ਸਿੰਘ, ਸੈੱਲ ਟੈਕਸ ਇੰਸਪੈਕਟਰ ਰਵਿੰਦਰ ਅਰੋੜਾ, ਤਰਸੇਮ ਸਿੰਘ, ਰੁਪਿੰਦਰ ਸਿੰਘ, ਮਨੀਸ਼ ਕੁਮਾਰ , ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ, ਜਨਰਲ ਸਕੱਤਰ ਡੀ ਆਰ ਤਨੇਜਾ, ਚੇਅਰਮੈਨ ਕਸ਼ਮੀਰ ਸਿੰਘ, ਵਾਈਸ ਪ੍ਰੈਜੀਡੈਂਟ ਸੰਜੀਵ ਖੇੜਾ, ਲਲਿਤ ਅਹੂਜਾ, ਮਨੀਸ਼ ਅਗਰਵਾਲ, ਜਤਿੰਦਰ ਬਾਂਸਲ, ਸੁਭਾਸ਼ ਮਦਾਨ, ਅੰਮ੍ਰਿਤ ਖਰਾਣਾ, ਸੁਰਿੰਦਰ ਬਾਂਸਲ, ਭੂਸ਼ਣ ਵਿੱਜ, ਸਤੀਸ਼ ਪਾਹਵਾ, ਕੁਲਵਿੰਦਰ ਕੰਡਾ (ਪ੍ਰਧਾਨ ਸਵਰਨਕਾਰ ਸੰਘ ਸ਼੍ਰੀ ਮੁਕਤਸਰ ਸਾਹਿਬ ਸਟੇਟ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ), ਇੰਦਰਜੀਤ ਸਿੰਘ ਖੁਰਮੀ (ਜ਼ਿਲ੍ਹਾ ਵਾਇਸ ਪ੍ਰਧਾਨ ਸਵਰਨਕਾਰ ਸੰਘ), ਗੁਰਪ੍ਰੀਤ ਸਿੰਘ (ਸੈਕਟਰੀ), ਟਰੇਡ ਵਿੰਗ ਮੈਂਬਰ ਸੰਜੀਵ ਕੁਮਾਰ ਆਹੂਜਾ, ਗੁਰਪ੍ਰੀਤ ਗਰੋਵਰ, ਮਨੋਹਰ ਸਿੰਘ ਕੁੰਦਨ , ਸ਼ਗਨ ਲਾਲ ਜੈਨ, ਰਵੀ, ਸੁਰਿੰਦਰ ਸਿੰਘ, ਵਪਾਰ ਮੰਡਲ ਮਲੋਟ ਦੇ ਪ੍ਰਧਾਨ ਮੇਜਰ ਸਿੰਘ ਢਿੱਲੋ, ਜਰਨਲ ਸਕੱਤਰ ਸੁਭਾਸ਼ ਕੱਕੜ, ਚੇਅਰਮੈਨ ਨਰਸਿੰਗ ਚਲਾਣਾ, ਰੇਡੀਮੇਡ ਐਂਡ ਜਨਰਲ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਪਾਲੀ ਮੱਕੜ, ਅਨਿਲ ਪੁੰਨਛੀ, ਸ਼ਿਵਮ ਖੇੜਾ, ਗੁਰਦੀਪ ਸਿੰਘ, ਅਮਿਤ ਗਲਹੋਤਰਾ, ਗਿੱਦੜਬਾਹਾ ਤੋਂ ਭਗਵਾਨ ਦਾਸ ਅਹੂਜਾ, ਅਸ਼ੋਕ ਬੂਟਰ, ਸੋਮਪਾਲ ਅਹੂਜਾ, ਮਹਿੰਦਰ ਪਾਲ, ਗੌਰਵ ਬਾਂਸਲ, ਸ਼ੰਮੀ ਬੁੱਟਰ ਆਦਿ ਹਾਜ਼ਰ ਸਨ ।

 

Tags: Anil Thakur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD