ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ।
ਇਹ ਪ੍ਰਗਟਾਵਾ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਵਿਖੇ ਕੀਤਾ। ਡਾ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਅੱਜ ਪਿੰਡ ਖੋਟੇ, ਮੰਡੀਰਾਂਵਾਲਾ ਨਵਾਂ, ਮੰਡੀਰਾਂਵਾਲਾ ਪੁਰਾਣਾ, ਤਾਰੇਵਾਲਾ ਨਵਾਂ, ਬੁੱਧ ਸਿੰਘ ਵਾਲਾ, ਮੱਲੀਆਂ ਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਹੋਈ।
ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਇਸ ਮੌਕੇ ਉਹਨਾਂ ਨਾਲ ਪਿੰਡਾਂ ਦੇ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ। ਉਹਨਾਂ ਪਿੰਡਾਂ ਦੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ।
ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ।
ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਨੂੰ ਇਸਦੀ ਸੂਚਨਾ ਦੇਣ।