Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਰਣਬੀਰ ਭੁੱਲਰ ਨੇ ਸ਼ਹਿਰੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 29 May 2025

Last updated on: May 30, 2025, 17:18 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੁਧਾਰਾਂ ਦੇ ਨਾਲ-ਨਾਲ ਖੇਡਾਂ, ਸਿਹਤ, ਰੁਜ਼ਗਾਰ ਆਦਿ ਹੋਰ ਖੇਤਰਾਂ ਵਿੱਚ ਵੀ ਰਾਜ ਨੂੰ ਮੋਹਰੀ ਬਣਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। 

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਫ਼ਿਰੋਜ਼ਪੁਰ ਸ਼ਹਿਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰੀ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟੈਂਕਾਂ ਵਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਭੱਟੀਆਂ ਵਾਲੀ ਵਿਖੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਹਾਜ਼ਰ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿੱਦਿਆ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ ਵਿੱਦਿਆ ਤੋਂ ਬਿਨਾ ਮਨੁੱਖ ਅਧੂਰਾ ਹੈ। 

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੜ੍ਹਾਈ, ਖੇਡਾਂ, ਅਤੇ ਆਪਣੀ ਦਿਲਚਸਪੀ ਅਨੁਸਾਰ ਹੋਰ ਚੰਗੇ ਖੇਤਰਾਂ ਵਿੱਚ ਆਪੋ-ਆਪਣੇ ਮਿੱਥੇ ਟੀਚਿਆਂ ਨੂੰ ਸਖਤ ਮਿਹਨਤ ਕਰ ਕੇ ਸਰ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਅੱਗੇ ਕਿਹਾ ਕਿ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਲੈਂਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਹੁਣ ਯਕੀਨੀ ਤੌਰ ਤੇ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਅਤੇ ਖੇਡਾਂ ਦਾ ਪੱਧਰ ਉੱਚਾ ਹੋਇਆ ਹੈ ਜਿਸ ਕਾਰਨ ਹੁਣ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀ ਮੈਰਿਟ ਸੂਚੀਆਂ ਵਿੱਚ ਨਾਮ ਦਰਜ ਕਰਵਾ ਰਹੇ ਹਨ ਅਤੇ ਵੱਕਾਰੀ ਪ੍ਰੀਖਿਆਂਵਾਂ ਅਤੇ ਮੁਕਾਬਲਿਆਂ ਵਿੱਚ ਨਾਮਣਾ ਖੱਟ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਦੇ ਅਧੀਨ ਨੌਜਵਾਨਾਂ ਲਈ ਪਿੰਡਾ/ਸ਼ਹਿਰਾਂ ਅੰਦਰ ਖੇਡ ਗਰਾਊਡ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕੇ।

ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ, ਅਮਰਿੰਦਰ ਸਿੰਘ, ਹਿਮਾਂਸ਼ੂ ਠੱਕਰ, ਗੌਰਵ, ਮਨਜੀਤ ਸਿੰਘ ਨਿੱਕੂ, ਬੌਬੀ ਸ਼ੱਪਰਾ, ਸੁਰਿੰਦਰ ਸਿੰਘ ਗਿੱਲ, ਬਲਕਾਰ ਸਿੰਘ ਗਿੱਲ, ਮੋਨਿਕਾ ਰਾਣੀ, ਸਰੋਜ ਰਾਣੀ, ਸ਼ਵੇਤਾ ਰਾਣੀ, ਐੱਮ.ਸੀ. ਸਲਵਿੰਦਰ ਸਿੰਘ ਮਨਦੀਪ ਸਿੰਘ, ਹਰਪਿੰਦਰ ਸੰਧੂ ਐਡਵੋਕੇਟ ਕ੍ਰਿਸ਼ਨ ਅਵਸਥੀ, ਵਿਸ਼ਾਲ, ਵਿਜੇ, ਬੰਟੀ, ਸੁਭਰਾਵ, ਸੁਰਿੰਦਰ ਸਿੰਘ ਸੋਹਲ ਗੁਰਸ਼ਰਨ ਰਾਏ, ਦਲੀਪ ਕੁਮਾਰ, ਗੁਲਸ਼ਨ ਗੱਖੜ, ਗਗਨ ਠਾਕੁਰ, ਸਰਦੂਲ ਸਿੰਘ, ਬੱਬੂ, ਗੋਪੀ, ਸਕੂਲਾਂ ਦਾ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD