Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ

ਵਿਧਾਇਕ ਜੌੜਾਮਾਜਰਾ ਨੇ ਚਾਰ ਦੀਵਾਰੀ ਤੇ ਕਿਚਨ ਸ਼ੈੱਡ ਦਾ ਕੀਤਾ ਉਦਘਾਟਨ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸਮਾਣਾ , 29 May 2025

Last updated on: May 30, 2025, 17:32 IST

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ, ਉਪ ਸਿੱਖਿਆ ਅਫਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਅਤੇ ਪ੍ਰਿੰਸੀਪਲ ਦਿਆਲ ਸਿੰਘ ਦੇ ਤਾਲਮੇਲ ਨਾਲ ਕਰਵਾਇਆ ਗਿਆ। 

ਇਸ ਸਮਾਗਮ ਦੌਰਾਨ ਸਕੂਲ ਵਿੱਚ ਬਣਾਈ ਗਈ ਚਾਰ ਦੀਵਾਰੀ ਅਤੇ ਕਿਚਨ ਸ਼ੈੱਡ ਦਾ ਉਦਘਾਟਨ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ ਨੇ ਕੀਤਾ । ਪ੍ਰਿੰਸੀਪਲ ਦਿਆਲ ਸਿੰਘ, ਗੁਰਪਿੰਦਰ ਕੌਰ, ਸੰਜੀਵ ਕੁਮਾਰ ਗੁਪਤਾ, ਸੁਖਰਾਜ ਕੁਮਾਰ ਲੱਕੀ, ਹਰਵਿੰਦਰ ਸਿੰਘ, ਜਸਵਿੰਦਰ ਕੌਰ, ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। 

ਉਦਘਾਟਨੀ ਸਮਾਰੋਹ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਸਕੂਲਾਂ ਅੰਦਰ ਬੁਨਿਆਦੀ ਢਾਂਚੇ ਸਮੇਤ ਪੂਰੀ ਗਿਣਤੀ ਵਿੱਚ ਅਧਿਆਪਕ ਤੈਨਾਤ ਹਨ, ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਪਰੇਸ਼ਾਨੀ ਦੇ ਪੜਾਈ ਕਰ ਸਕਣ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿੱਚ ਸੁਧਾਰ ਕਰਨ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਇਸ ਦੇ ਤਹਿਤ ਸੂਬੇ ਭਰ ਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਆਰੰਭੀ ਗਈ ਹੈ ਅਤੇ ਹਰ ਸਕੂਲ ਵਿੱਚ ਜਾ ਕੇ ਹੱਲ ਕੀਤਾ ਜਾ ਰਿਹਾ ਹੈ ਤੇ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਸੈਸ਼ਨ 2024-25 ਦੌਰਾਨ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਵਿਦਿਆਰਥੀਆਂ ਦਾ ਸਨਮਾਨ ਚੇਤਨ ਸਿੰਘ ਜੌੜਾਮਾਜਰਾ ਅਤੇ ਬਲਕਾਰ ਸਿੰਘ ਗੱਜੂਮਾਜਰਾ ਵੱਲੋਂ ਕੀਤਾ ਗਿਆ। ਪ੍ਰਿੰਸੀਪਲ ਦਿਆਲ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹ ਕੇ ਸੁਣਾਈ। 

ਇਸ ਮੌਕੇ ਬਲਾਕ ਨੋਡਲ ਅਫ਼ਸਰ ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਵਾਈਸ ਚੇਅਰਮੈਨ ਗੁਰਮੀਤ ਸਿੰਘ, ਗੱਜੂਮਾਜਰਾ ਦੇ ਸਰਪੰਚ ਸਤਨਾਮ ਸਿੰਘ, ਸਦਰਪੁਰ ਦੇ ਸਰਪੰਚ ਗੁਰ ਧਿਆਨ ਸਿੰਘ, ਰਾਜਗੜ੍ਹ ਦੇ ਸਰਪੰਚ ਬਲਕਾਰ ਸਿੰਘ, ਖੇੜੀ ਮੱਲਾਂ ਦੇ ਸਰਪੰਚ ਸ਼ੇਰ ਸਿੰਘ, ਪਹਾੜਪੁਰ ਦੇ ਸਰਪੰਚ ਬਲਜਿੰਦਰ ਸਿੰਘ, ਸੈਂਸਰਵਾਲ ਦੇ ਸਰਪੰਚ ਬਲਵਿੰਦਰ ਸਿੰਘ, ਸਕੂਲ ਦੇ ਕੋਆਰਡੀਨੇਟਰ ਪਰਮਿੰਦਰ ਸਿੰਘ, ਵਿਦਿਅਕ ਮਾਹਿਰ ਜਸਵੀਰ ਸਿੰਘ, ਪੁਨੀਤ ਸਿੰਗਲਾ, ਬਲਜਿੰਦਰ ਕੌਰ, ਜਸਪ੍ਰਿੰਸ ਸਿੰਘ, ਮਨਵਿੰਦਰ ਕੌਰ, ਕਿਰਨਜੀਤ ਕੌਰ, ਪ੍ਰਭਜੋਤ ਕੌਰ, ਜਸਪ੍ਰੀਤ ਕੌਰ, ਅਜੇ ਸ਼ਰਮਾ, ਸੁਮੀਤ ਕੌਰ, ਮਨਦੀਪ ਕੌਰ, ਸਨੇਹਦੀਪ, ਪਰਮਿੰਦਰਜੀਤ ਕੌਰ, ਮਨਪ੍ਰੀਤ ਕੌਰ, ਚੈਰੀ ਰਾਣੀ, ਮਨਦੀਪ ਕੌਰ (ਲਾਈਬ੍ਰੇਰੀਅਨ) , ਸ਼ੁਭਪ੍ਰੀਤ ਕੌਰ, ਮੁਖਤਿਆਰ ਸਿੰਘ, ਰਾਜਵੀਰ ਕੌਰ, ਕੁਲਦੀਪ ਸਿੰਘ ਬਰਾੜ, ਯੋਗਿਤਾ ਪੁਰੀ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD