Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਿੱਖਿਆ ਕ੍ਰਾਂਤੀ : ਅਮੋਲਕ ਸਿੰਘ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਕਰਾਜਾਂ ਨੂੰ ਕੀਤਾ ਲੋਕ ਅਰਪਣ

ਵਿਦਿਆਰਥੀਆਂ ਦੀ ਸਹੂਲਤ ਨੂੰ ਦੇਖਦੇ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ-ਅਮੋਲਕ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫਰੀਦਕੋਟ , 29 May 2025

Last updated on: May 30, 2025, 17:36 IST

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਹਲਕਾ ਜੈਤੋ ਦੇ ਵੱਖ ਵੱਖ ਸਕੂਲਾਂ ਵਿੱਚ ਹੋਏ ਬੁਨਿਆਦੀ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਸਰ ਵਿਖੇ 4 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਵਿਖੇ 3.25 ਲੱਖ ਅਤੇ ਸਰਕਾਰੀ ਹਾਈ ਸਕੂਲ ਰਾਊਵਾਲਾ ਉਕੰਦਵਾਲਾ ਵਿਖੇ 19.71 ਲੱਖ ਦੀ ਲਾਗਤ ਨਾਲ ਵੱਖ ਵੱਖ ਬੁਨਿਆਦੀ ਵਿਕਾਸ ਦੇ ਕਾਰਜਾਂ ਦਾ ਉਦਘਾਟਨ ਕੀਤਾ।

ਸ. ਅਮੋਲਕ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਨਾਲ ਨਾਲ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਵੀ ਉੱਚਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਹੂਲਤ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਅੱਗੇ ਵੀ ਜਾਰੀ ਰਹੇਗਾ ਅਤੇ ਸਕੂਲਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਮੁੱਖ ਤੌਰ ਤੇ ਚਾਰਦੀਵਾਰੀ, ਰਿਪੇਅਰ, ਆਦਿ ਕੰਮ ਪੂਰੇ ਹੋਣ ਉਪਰੰਤ ਉਨ੍ਹਾਂ ਦੇ ਉਦਘਾਟਨ ਕੀਤੇ ਗਏ ਹਨ। ਇਸ ਮੌਕੇ ਐਡਵੋਕੇਟ ਹਰਸਿਮਰਨ ਮਲਹੋਤਰਾ, ਪ੍ਰਿੰ. ਜਸਵਿੰਦਰਪਾਲ ਸਿੰਘ ਮਿੰਟੂ ਤੋਂ ਇਲਾਵਾ ਵੱਡੀ ਗਿਣਤੀ ਸਕੂਲ ਦੇ ਅਧਿਆਪਕ ਅਤੇ ਬੱਚੇ ਹਾਜ਼ਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD