Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ਪ੍ਰਦਰਸ਼ਨ

ਹੋਰਨਾਂ ਤੋਂ ਇਲਾਵਾ ਬਘੇਲ, ਚੰਨੀ, ਕਿਸ਼ੋਰੀ, ਵੜਿੰਗ ਵੀ ਰਹੇ ਮੌਜ਼ੂਦ

Charanjit Singh Channi, Punjab Pradesh Congress Committee, Congress, Punjab Congress, Amrinder Singh Raja Warring, Rana Gurjit, Bharat Bhushan Ashu

Web Admin

Web Admin

5 Dariya News

ਲੁਧਿਆਣਾ , 29 May 2025

Last updated on: May 30, 2025, 17:48 IST

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕਾਂਗਰਸ ਨੇ ਅੱਜ ਮਜ਼ਬੂਤੀ ਅਤੇ ਏਕਤਾ ਦਾ ਪ੍ਰਦਰਸ਼ਨ ਕੀਤਾ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਪਾਰਟੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਜਨਰਲ ਸਕੱਤਰ ਇੰਚਾਰਜ ਪੰਜਾਬ ਕਾਂਗਰਸ ਭੁਪੇਸ਼ ਬਘੇਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਮੇਠੀ ਤੋਂ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਹੋਰ ਸ਼ਾਮਲ ਹਨ।

ਇਸ ਮੌਕੇ ਬੋਲਦਿਆਂ, ਬਘੇਲ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੇ ਭਾਰੀ ਹੁੰਗਾਰੇ ਨੂੰ ਦੇਖਦੇ ਹੋਏ, ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਗੱਲ ਕੰਧ 'ਤੇ ਲਿਖੀ ਹੋਈ ਹੈ ਕਿ ਕਾਂਗਰਸ ਇਸ ਸੀਟ ਨੂੰ ਰਿਕਾਰਡ ਅੰਤਰ ਨਾਲ ਜਿੱਤੇਗੀ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਵੜਿੰਗ ਨੇ ਆਸ਼ੂ ਨੂੰ ਵਧਾਈ ਦਿੱਤੀ ਅਤੇ ਭਰੋਸਾ ਪ੍ਰਗਟਾਇਆ ਕਿ ਉਹ ਸੀਟ ਜਿੱਤਣਗੇ ਅਤੇ ਸੂਬੇ ਵਿੱਚ ਪਾਰਟੀ ਲਈ ਨਵੀਂ ਸ਼ੁਰੂਆਤ ਕਰਨਗੇ।

ਵੜਿੰਗ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਦਿਲ ਨਾਲ ਕੰਮ ਕਰਨ, ਜਿਵੇਂ ਕਿ ਉਹ ਆਪਣੀ ਨਿੱਜੀ ਚੋਣ ਲੜ ਰਹੇ ਹੋਣ। ਉਨ੍ਹਾਂ ਨੇ ਜੋਸ਼ ਨਾਲ ਭਰੇ ਵਰਕਰਾਂ ਨੂੰ ਕਿਹਾ ਕਿ ਤੁਹਾਡੇ ਵਿੱਚੋਂ ਹਰ ਕੋਈ ਵਿਧਾਇਕ ਬਣਨ ਜਾ ਰਿਹਾ ਹੈ ਅਤੇ ਇਹ ਹਰੇਕ ਪਾਰਟੀ ਵਰਕਰ ਦੀ ਜਿੱਤ ਹੋਵੇਗੀ।

ਇਸ ਮੌਕੇ ਬੋਲਦਿਆਂ, ਆਸ਼ੂ ਨੇ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਦੋਵੇਂ ਲੀਡਰਸ਼ਿਪਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਰੱਖਣ ਅਤੇ ਆਪਣਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਟਿੱਪਣੀ ਕੀਤੀ ਕਿ ਸਾਡੇ ਪ੍ਰਧਾਨ ਸਾਡੇ ਨਾਲ ਖੜ੍ਹੇ ਹਨ, ਹੁਣ 'ਆਪ' ਅਤੇ ਭਾਜਪਾ ਨੂੰ ਦੱਸਣ ਦਿਓ, ਉਨ੍ਹਾਂ ਦੇ ਸੂਬਾ ਪ੍ਰਧਾਨ ਕਿੱਥੇ ਹਨ?

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪੂਰੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਨੇ ਪਾਰਟੀ ਦੇ ਵਰਕਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ, ਜੋ ਇਸ ਸੀਟ ਨੂੰ ਵਾਪਸ ਜਿੱਤਣ ਦਾ ਵਿਸ਼ਵਾਸ ਮਹਿਸੂਸ ਕਰ ਰਹੇ ਹਨ, ਜਿਥੋਂ ਪਾਰਟੀ ਸਾਲ 2022 ਵਿੱਚ ਹਾਰ ਗਈ ਸੀ। ਇਸ ਮੌਕੇ ਸ਼੍ਰੀਮਤੀ ਮਮਤਾ ਆਸ਼ੂ ਨੇ ਆਸ਼ੂ ਲਈ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।

ਜਿਥੇ ਹੋਰਨਾਂ ਤੋਂ ਇਲਾਵਾ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕਾ ਅਰੁਣਾ ਚੌਧਰੀ, ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ, ਸ਼ਾਮ ਸੁੰਦਰ ਅਰੋੜਾ, ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ, ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਲਖਬੀਰ ਸਿੰਘ ਲੱਖਾ, ਕੁਲਦੀਪ ਵੈਦ, ਰਜਿੰਦਰ ਬੇਰੀ, ਸਾਬਕਾ ਯੂਥ ਕਾਂਗਰਸ ਪ੍ਰਧਾਨ ਰਮਿੰਦਰ ਸਿੰਘ ਆਵਲਾ, ਈਸ਼ਵਰਜੋਤ ਚੀਮਾ ਵੀ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Amrinder Singh Raja Warring , Rana Gurjit , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD