Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰੂਪਨਗਰ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦਾ ਡਰਾਅ ਕੱਢਿਆ ਗਿਆ

Varjeet Walia, DC Ropar, Deputy Commissioner Ropar, Rupnagar, Ropar, Dr Sanjeev Kumar

Web Admin

Web Admin

5 Dariya News

ਰੂਪਨਗਰ , 29 May 2025

Last updated on: May 30, 2025, 17:57 IST

ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਖੇਤੀਬਾੜੀ ਪੋਰਟਲ ਉੱਤੇ ਪ੍ਰਾਪਤ ਅਰਜ਼ੀਆਂ ਨਾਲ ਸਬੰਧਿਤ ਕਿਸਾਨਾਂ ਦੀ ਚੋਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਅੱਜ ਡਰਾਅ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਤਹਿਤ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਵੱਲੋਂ ਮਸ਼ੀਨਾਂ ਦੀ ਮੰਗ ਸਬੰਧੀ ਪੋਰਟਲ ਮਿਤੀ 12 ਮਈ 2025 ਤੱਕ ਖੋਲ੍ਹਿਆ ਗਿਆ ਸੀ। 

ਜਿਸ ਤਹਿਤ ਵਿਅਕਤੀਗਤ ਕਿਸਾਨਾਂ ਵੱਲੋਂ 207 ਅਰਜੀਆਂ ਅਤੇ ਕਸਟਮ ਹਾਈਰਿੰਗ ਸੈਂਟਰਾਂ ਵੱਲੋਂ 40 ਅਰਜੀਆਂ ਪੋਰਟਲ ਤੇ ਪ੍ਰਾਪਤ ਹੋਈਆਂ ਹਨ।  ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿੱਤੀ ਅਤੇ ਭੌਤਿਕੀ ਟੀਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਪਤ ਅਰਜੀਆਂ ਦੇ ਡਰਾਅ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਚੰਦਰਜਯੋਤੀ ਸਿੰਘ, ਸਹਾਇਕ ਖੇਤੀਬਾੜੀ ਇੰਜੀ. ਜੂਝਾਰ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀਮਤੀ ਸੁਚਰੀਤ ਕੌਰ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ ਡਾ. ਸਤਬੀਰ ਸਿੰਘ, ਲੀਡ ਬੈਂਕ ਤੋਂ ਸ਼੍ਰੀ ਵਿਪਲ ਕੁਮਾਰ ਅਤੇ ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਮੌਸਮ ਦੀ ਹਾਜ਼ਰੀ ਵਿੱਚ ਮਸ਼ੀਨਾ ਦਾ ਡਰਾਅ ਕੰਪਿਊਟਰ ਦੁਆਰਾ ਰੈਂਡੇਮਾਈਜੇਸ਼ਨ ਵਿਧੀ ਰਾਹੀਂ ਕੱਢਿਆ ਗਿਆ।  

ਡਰਾਅ ਅਨੁਸਾਰ ਵੱਖ-ਵੱਖ ਕੈਟਾਗਿਰੀ ਦੇ ਕਿਸਾਨਾਂ ਨੂੰ ਵਿੱਤੀ ਟੀਚੇ ਅਨੁਸਾਰ ਸਪਲਾਈ ਆਰਡਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੀ ਸਮੇਂ ਸਿਰ ਖਰੀਦ ਕਰਨ ਉਪਰੰਤ ਪਰਾਲੀ ਪ੍ਰਬੰਧਨ ਲਈ ਕਿਸਾਨ ਵੀਰ ਆਪਣੀ ਅਹਿਮ ਭੂਮਿਕਾ ਨਿਭਾ ਸਕਦੇ ਹਨ। 

ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਸੁਚੱਜੀ ਵਰਤੋਂ ਕਰਨ ਤਾਂ ਜੋ ਜ਼ਿਲ੍ਹਾ ਰੂਪਨਗਰ ਨੂੰ ਦਿੱਤਾ ਗਿਆ ਜ਼ੀਰੋ ਸਟਬਲ ਬਰਨਿੰਗ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ ਅਤੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।

 

Tags: Varjeet Walia , DC Ropar , Deputy Commissioner Ropar , Rupnagar , Ropar , Dr Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD