Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

Military, Maharaja Ranjit Singh Armed Forces Preparatory Institute, MRSAFPI, National Defence Academy, NDA, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 30 May 2025

Last updated on: May 31, 2025, 12:31 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ ਸਿੰਘ ਵੱਲੋਂ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਅੱਠ ਕੈਡਿਟਾਂ- ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਤੇ ਅਨੀਕੇਤ ਕਾਹੋਲ, ਸੰਗਰੂਰ ਤੋਂ ਅਰਪਿਤ ਪਰਾਸ਼ਰ, ਐਸਏਐਸ ਨਗਰ ਤੋਂ ਅਭੈ ਸਿੰਘ ਰਾਘਵ ਅਤੇ ਵਿਸ਼ੇਸ਼ ਸੂਦ, ਰੋਪੜ ਤੋਂ ਉਧੀਬੀਰ ਸਿੰਘ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਅਤੇ ਤਨਮਯ ਸ਼ਰਮਾ- ਨੇ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰ ਲਈ ਹੈ ਅਤੇ ਹੁਣ ਉਹ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਤੋਂ ਪਹਿਲਾਂ ਇੱਕ ਸਾਲ ਦੀ ਸਿਖਲਾਈ ਲਈ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ।

ਸ੍ਰੀ ਅਮਨ ਅਰੋੜਾ ਨੇ ਪਾਸ ਆਊਟ ਹੋਏ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਨਵੀਆਂ ਬੁਲੰਦਿਆਂ ਛੂਹਣ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ 'ਤੇ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 28 ਹੋਰ ਕੈਡਿਟ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰਨ ਲਈ ਆਪਣੇ ਕਾਲ-ਅੱਪ ਲੈਟਰ ਉਡੀਕ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਕੈਡਿਟ ਇਸ ਸਮੇਂ ਐਨਡੀਏ, ਖੜਕਵਾਸਲਾ ਵਿਖੇ ਇੰਸਟ੍ਰੱਕਟਰ ਵਜੋਂ ਸੇਵਾ ਨਿਭਾ ਰਹੇ ਹਨ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਇਸ ਸੰਸਥਾ ਅਤੇ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ।

 

Tags: Military , Maharaja Ranjit Singh Armed Forces Preparatory Institute , MRSAFPI , National Defence Academy , NDA , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD