Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ - ਡਾ ਅਮਨਦੀਪ ਕੌਰ ਅਰੋੜਾ

ਖੁਖਰਾਣਾ, ਚੋਟੀਆਂ ਕਲਾਂ, ਦੌਲਤਪੁਰਾ ਨੀਵਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕੀਤਾ ਜਾਗਰੂਕ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 30 May 2025

Last updated on: May 31, 2025, 13:22 IST

ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਵੱਧ ਚੜ੍ਹ ਕੇ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਇਹ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।

ਇਹ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਖੁਖਰਾਣਾ, ਚੋਟੀਆਂ ਕਲਾਂ, ਦੌਲਤਪੁਰਾ ਨੀਵਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। 

ਉਹਨਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਹਨਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਲੱਤ ਤੋਂ ਦੂਰ ਕਰ ਕੇ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਦੇ ਯਤਨ ਜੰਗੀ ਪੱਧਰ ਉੱਤੇ ਜਾਰੀ ਹਨ ਅਤੇ ਆਮ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਸਰਕਾਰ ਦਾ ਪੂਰੀ ਤਨਦੇਹੀ ਨਾਲ ਸਾਥ ਦੇਣ ਤਾਂ ਕਿ ਨਸ਼ਾ ਮੁਕਤੀ ਮੁਹਿੰਮ ਪ੍ਰਭਾਵਸ਼ਾਲੀ ਨਤੀਜੇ ਨਿਕਲ ਕੇ ਆ ਸਕਣ। 

ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਪੁਲਿਸ ਵਲੋਂ ਵੀ ਨਿਰਪੱਖਤਾ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD