Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ - ਦਵਿੰਦਰਜੀਤ ਸਿੰਘ ਲਾਡੀ ਢੋਂਸ

ਕਿਹਾ ! ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਧਰਮਕੋਟ , 30 May 2025

Last updated on: May 31, 2025, 13:40 IST

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਧਰਮਕੋਟ ਦੇ ਠੂਠਗੜ, ਫਿਰੋਜ਼ ਵਾਲਾ ਬਾਡਾ ਦੇ ਲੋਕਾਂ ਨੇ ਵਿਧਾਇਕ ਦਵਿੰਦਰਜੀਤ ਸਿੰਘ ਢੋਂਸ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਹਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। 

ਵਿਧਾਇਕ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ੈਅ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD