Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁਕਤੀ ਯਾਤਰਾ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ‘ਚ ਕਰਵਾਏ ਜਾਗਰੂਕਤਾ ਸਮਾਗਮ

ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ-ਸ. ਜਗਦੀਪ ਸਿੰਘ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ/ਲੰਬੀ , 30 May 2025

Last updated on: May 31, 2025, 16:26 IST

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਜੰਡੋਕੇ, ਬੁੱਢੀਮਾਲ ਤੇ ਰੰਧਾਵਾ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧਕੇਲਣ ਲਈ ਕੋਈ ਕਸਰ ਨਹੀਂ ਛੱਡੀ, ਪਰ ਹੁਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿਆਪਕ ਤੌਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। 

ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ। ਹਲਕਾ ਲੰਬੀ ਦੇ ਪਿੰਡ ਅਰਨੀਵਾਲਾ ਵਜ਼ੀਰਾ, ਫੁੱਲੂਖੇੜਾ, ਦਿਉਣ ਖੇੜਾ ਅਤੇ ਸ਼ੇਰਾਂਵਾਲੀ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਗੂਆਂ ਨੇ ਸੰਬੋਧਨ ਕੀਤਾ।

ਉਨ੍ਹਾਂ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਜੋ ਵੀ ਸਾਡਾ ਨੋਜਵਾਨ ਭਰਾ ਨਸ਼ੇ ਦੀ ਬਿਮਾਰੀ ਦੀ ਲਪੇਟ ਵਿੱਚ ਆ ਚੁੱਕਾ ਹੈ ਉਸ ਨੂੰ ਵੀ ਘਬਰਾਉਣ ਦੀ ਲੋੜ ਨਹੀਂ, ਬਲਕਿ ਪੰਜਾਬ ਸਰਕਾਰ ਉਸਦਾ ਮੁਫਤ ਇਲਾਜ ਕਰਵਾ ਰਹੀ ਹੈ ਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਰਹੀ ਹੈ।

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਨਸ਼ਾ ਮੁਕਤੀ ਮੋਰਚੇ ਦੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਜਗਸੀਰ  ਸਿੰਘ ਸਰਪੰਚ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD