Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ਤੇ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ- ਗੁਰਪ੍ਰੀਤ ਸਿੰਘ ਬਣਾਂਵਾਲੀ

ਪਿੰਡ ਫਤਿਹਪੁਰ, ਘੁਰਕਣੀ ਅਤੇ ਨੰਦਗੜ੍ਹ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਦਾ ਆਯੋਜਨ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 30 May 2025

Last updated on: May 31, 2025, 16:28 IST

ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ ਅਤੇ ਇਸ ਲਈ ਜੰਗੀ ਪੱਧਰ ਤੇ ਨਸ਼ਿਆਂ ਵਿਰੁੱਧ ਲੜਾਈ ਲੜ ਕੇ ਇਨ੍ਹਾਂ ਤੇ ਨਕੇਲ ਕਸੀ ਜਾ ਰਹੀ ਹੈ ।ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। 

ਉਹ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਫਤਿਹਪੁਰ, ਘੁਰਕਣੀ ਅਤੇ ਨੰਦਗੜ੍ਹ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਕਿਉਂਕਿ ਲੋਕਾਂ ਦੀ ਭਾਗੀਦਾਰੀ ਨਾਲ ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਵਿੱਚ ਅਸੀਂ ਮਿਸਾਲੀ ਜਿੱਤ ਪ੍ਰਾਪਤ ਕਰਾਂਗੇ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਤੜਕਸਾਰ ਅਤੇ ਦੇਰ ਸ਼ਾਮ ਵੇਲੇ ਵੀ ਨਸ਼ਾ ਤਸਕਰਾਂ ਦੇ ਠਿਕਾਣਿਆਂ ਤੇ ਰੇਡ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ਮੁਹਿੰਮ ਵਿੱਚ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਦੀ ਇਕਜੁੱਟਤਾ ਨਾਲ ਭਾਗੀਦਾਰੀ ਹੋ ਜਾਂਦੀ ਹੈ ਤਾਂ ਉਸ ਮੁਹਿੰਮ ਨੂੰ ਕੋਈ ਵੀ ਜਿੱਤਣ ਤੋਂ ਰੋਕ ਨਹੀਂ ਸਕਦਾ। ਉਨ੍ਹਾਂ ਲੋਕਾਂ ਦਾ ਇਸ ਮੁਹਿੰਮ ਵਿੱਚ ਤਨੋ-ਮਨੋ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਅਤੇ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਇਸ ਮੌਕੇ ਲੋਕਾਂ ਨੂੰ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦੀ ਸਹੁੰ ਵੀ ਚੁਕਵਾਈ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕ ਮੌਜੂਦ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD