Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਡਾ: ਬਲਬੀਰ ਸਿੰਘ ਨੇ ਕੀਤਾ ਥਾਪਰ ਇੰਸਟੀਚਿਊਟ ਦਾ ਦੌਰਾ

ਕਿਹਾ, ਜ਼ੀਰੋ ਵੇਸਟ ਸ਼ਹਿਰ-ਪਟਿਆਲਾ ਬਣੇਗਾ ਮਾਡਲ

Dr Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 31 May 2025

Last updated on: May 31, 2025, 18:34 IST

ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਥਾਪਰ ਮਾਡਲ ਨੂੰ ਹੋਰ ਪਿੰਡਾਂ ਵਿੱਚ ਵਧਾਉਣ ਲਈ ਜੁਟੀ ਹੋਈ ਹੈ ਤਾਂ ਜੋ ਪਾਣੀ ਸਬੰਧੀ ਸਮੱਸਿਆਵਾ ਦਾ ਪੱਕਾ ਤੇ ਟਿਕਾਊ ਹੱਲ ਲੱਭਿਆ ਜਾ ਸਕੇ। ਇਸ  ਮੁਹਿੰਮ ਨੂੰ ਅੱਗੇ ਵਧਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਅੱਜ ਥਾਪਰ ਇੰਜੀਨੀਅਰਿੰਗ ਅਤੇ ਤਕਨੀਕ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚੇ ਹੋਏ  ਸਨ। 

ਇਸ ਦੌਰਾਨ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ  ਸਿੰਘ ਟਿਵਾਣਾ , ਯੂਨੀਵਰਸਿਟੀ  ਦੇ ਡਾਇਰੈਕਟਰ ਪ੍ਰੌ; ਪਦਮਕੁਮਾਰ ਨਾਇਅਰ, ਡਿਪਟੀ ਡਾਇਰੈਕਟਰ ਪ੍ਰੋ: ਅਜੇ ਬਾਤਿਸ਼, ਰਜਿਸਟਰਾਰ ਡਾ: ਗੁਰਬਿੰਦਰ ਸਿੰਘ ਅਤੇ ਡੀਨ ਪ੍ਰੋ: ਸਿੱਧਿਕ ਸਮੇਤ ਖੋਜਾਰਥੀਆਂ ਦੀ ਵਿਸ਼ੇਸ਼ ਟੀਮ ਨੇ ਭਾਗ ਲਿਆ। ਇਸ ਮੌਕੇ ਪ੍ਰੋ: ਅਮਿਤ ਧੀਰ ਵੱਲੋਂ ਪਿੰਡਾਂ ਦੇ ਪੋਖਰਾਂ ਵਿੱਚ ਗੰਦੇ ਪਾਣੀ ਲਈ ਵਿਕਸਿਤ ਕੀਤਾ ਗਿਆ  ਥਾਪਰ ਮਾਡਲ ਪੇਸ਼ ਕੀਤਾ ਗਿਆ। 

ਇਸ ਮਾਡਲ ਰਾਹੀਂ ਘੱਟ ਲਾਗਤ ‘ ਤੇ ਘੱਟ ਉਰਜਾ ਦੀ ਵਰਤੋਂ ਕਰਕੇ ਪਾਣੀ ਨੂੰ ਸਾਫ਼ ਕਰਕੇ ਖੇਤੀ ਜਾਂ ਹੋਰ ਵਰਤੋਂ ਯੋਗ ਬਣਾਇਆ ਜਾ ਰਿਹਾ ਹੈ। ਪ੍ਰੋ: ਕਰਨ ਵਰਮਾ ਵੱਲੋਂ ਖੇਤੀਬਾੜੀ ਵਿੱਚ ਪਾਣੀ ਦੀ ਬਚਤ ਕਰਨ ਲਈ ਉਹਨਾਂ ਵੱਲੋਂ ਨਵੀਨ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ ਜੋ ਖੇਤੀ ਨੂੰ ਹੋਰ ਕੁਸ਼ਲ ਬਣਾਉਣ ਵਿੱਚ ਸਹਾਇਕ ਹਨ। ਇਸ ਉਪਰੰਤ ਪ੍ਰੋ: ਅਨੂਪ ਵਰਮਾ ਵੱਲੋਂ ਤਿਆਰ ਕੀਤਾ ਗਿਆ ਜ਼ੀਰੋ ਵੇਸਟ ਕੈਂਪਸ ਮਾਡਲ ਪੇਸ਼ ਕੀਤਾ ਗਿਆ। 

ਉਹਨਾਂ ਦੱਸਿਆ ਕਿ ਇਹ ਇਕ ਅਜਿਹਾ ਤਰੀਕਾ ਹੈ ਜੋ ਕੂੜੇ ਕਰਕਟ ਨੂੰ ਸਹੀ ਢੰਗ ਨਾਲ ਸੰਭਾਲਣ ਲਈ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਡਲ ਵਿੱਚ ਕੂੜੇ ਨੂੰ ਵੱਖ-ਵੱਖ ਕਰਨਾ, ਖਾਦ ਬਣਾਉਣਾ , ਦੁਬਾਰਾ ਵਰਤਣਾ ਅਤੇ ਲੋਕਾਂ ਦੀ ਭਾਗੀਦਾਰੀ ਸਾਮਲ ਹੈ, ਜਿਸ ਨਾਲ ਲੈਂਡਫਿਲ ਵਿੱਚ ਜਾਣ ਵਾਲਾ ਕੂੜਾ ਘੱਟ ਹੁੰਦਾ ਹੈ ਅਤੇ ਇਹ ਮਾਡਲ ਥਾਪਰ ਸੰਸਥਾਨ ਵਿੱਚ ਕਾਮਯਾਬੀ ਨਾਲ ਲਾਗੂ ਕੀਤਾ ਗਿਆ ਅਤੇ ਹੁਣ 95 ਫੀਸਦੀ ਤੋਂ ਵੱਧ ਕੂੜਾ ਲੈਂਡਫਿਲ ਵਿੱਚ ਜਾਣ ਦੀ ਬਜਾਏ ਹੋਰ ਲਾਹੇਵੰਦ ਤਰੀਕਿਆਂ ਨਾਲ ਵਰਤਿਆ ਜਾਂਦਾ ਹੈ।

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਮੁੱਚੀ ਟੀਮ ਦੀ ਬਹੁਤ ਸ਼ਲਾਘਾ ਕੀਤੀ। ਯੂਨੀਵਰਸਿਟੀ ਦੇ  ਵਿਦਵਾਨ ਅਧਿਆਪਕਾਂ ਅਤੇ ਖੋਜਾਰਥੀਆਂ ਦੀ ਟੀਮ ਨੇ ਆਪਣੇ ਖੋਜ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਇਸ ਮਾਡਲ ਦੀ ਕਾਮਯਾਬੀ ਮਿਊਂਸੀਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਇਸ ਨੂੰ ਸ਼ਹਿਰ ਦੇ ਕਈ ਵਾਰਡਾਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD