Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਸੰਵਿਧਾਨ ਅਤੇ ਦੇਸ਼ ਦੀ ਰਾਖੀ ਲਈ ਕਾਂਗਰਸ ਦੀ ਜੰਗ ਜਾਰੀ': ਬਲਬੀਰ ਸਿੰਘ ਸਿੱਧੂ

ਸੰਵਿਧਾਨ ਦੀ ਲੜਾਈ ਪੂਰੇ ਜੋਸ਼ ਨਾਲ ਲੜਕੇ ਰਾਜਾ ਵੜਿੰਗ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹੀ ਪੰਜਾਬ ਦੀ ਰਾਖੀ ਕਰਨ ਵਾਲੇ ਅਸਲੀ ਰਾਜਾ ਹਨ: ਬਲਬੀਰ ਸਿੰਘ ਸਿੱਧੂ

Balbir Singh Sidhu, Punjab Pradesh Congress Committee, Congress, Punjab Congress, Rana KP Singh, Rana Kanwarpal Singh, Amrinder Singh Raja Warring, Vijay Sharma Tinku

Web Admin

Web Admin

5 Dariya News

ਮੋਹਾਲੀ , 31 May 2025

Last updated on: Jun 02, 2025, 11:21 IST

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਵਿਖੇ ਇੱਕ ਵਿਸ਼ਾਲ 'ਸੰਵਿਧਾਨ ਬਚਾਓ ਰੈਲੀ' ਦੀ ਅਗਵਾਈ ਕੀਤੀ ਜਿਸ ਵਿੱਚ ਪੰਜਾਬ ਕਾਂਗਰਸ ਦੇ ਕਈ ਪ੍ਰਮੁੱਖ ਲੀਡਰਾਂ ਨੇ ਹਿੱਸਾ ਲਿਆ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ, ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਸ਼੍ਰੀ ਰਵਿੰਦਰ ਡਾਲਵੀ, ਸ. ਇੰਦਰਬੀਰ ਸਿੰਘ ਬੁਲਾਰਿਆ, ਡੇਰਾਬੱਸੀ ਦੇ ਹਲਕਾ ਇੰਚਾਰਜ ਦੀਪਇੰਦਰ ਢਿੱਲੋਂ, ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸਮੇਤ ਕਈ ਵੱਡੇ ਲੀਡਰ ਸ਼ਾਮਿਲ ਸਨ। 

ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ, ਆਮ ਆਦਮੀ ਪਾਰਟੀ ਅਤੇ ਆਰ.ਐੱਸ.ਐੱਸ ਨੂੰ ਖੁੱਲ੍ਹੀ ਚੁਣੌਤੀ ਦਿੱਤੀ। ਉਨ੍ਹਾਂ ਨੇ ਕਿਹਾ, "ਦੇਸ਼ 'ਚ ਲਗਾਤਾਰ ਚੱਲ ਰਹੀ ਸੰਵਿਧਾਨ ਅਤੇ ਲੋਕਤੰਤਰ ਦੀ ਹੱਤਿਆ ਦੇ ਖਿਲਾਫ ਕਾਂਗਰਸ ਪਾਰਟੀ ਹਰ ਮੰਚ 'ਤੇ ਆਪਣੀ ਆਵਾਜ਼ ਉਠਾ ਰਹੀ ਹੈ।" ਬਲਬੀਰ ਸਿੰਘ ਸਿੱਧੂ ਦੀ ਤਾਰੀਫ਼ ਕਰਦੇ ਰਾਜਾ ਵੜਿੰਗ ਨੇ ਕਿਹਾ, "ਜਦੋਂ ਬਲਬੀਰ ਜੀ ਕਿਸੀ ਨਰਾਜ਼ਗੀ ਕਾਰਣ ਪਾਰਟੀ ਛੱਡ ਕੇ ਚਲੇ ਗਏ ਸਨ, ਤਾਂ ਮੈਂ ਮੋਹਾਲੀ ਵਾਸਤੇ ਓਹਨਾਂ ਵਾਂਗੂੰ ਲੀਡਰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਓਹਨਾਂ ਦੀ ਕਮੀ ਕੋਈ ਵੀ ਪੂਰੀ ਨਹੀਂ ਕਰ ਸਕਿਆ। 

ਮੈਂ ਬਹੁਤ ਸ਼ੁਕਰਗੁਜ਼ਾਰ ਹਾਂ ਕਿ ਬਲਬੀਰ ਜੀ ਨੇ ਕਾਂਗਰਸ ਵਿੱਚ ਵਾਪਸੀ ਕੀਤੀ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ।"ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਸ਼੍ਰੀ ਰਵਿੰਦਰ ਡਾਲਵੀ ਨੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ, "ਭਾਜਪਾ ਅਤੇ ਆਰ.ਐੱਸ.ਐੱਸ ਦੀ ਜੋੜੀ ਦੇਸ਼ ਨੂੰ ਧਰਮਾਂ ਦੇ ਨਾਂਅ 'ਤੇ ਵੰਡਣ ਵਿੱਚ ਲੱਗੀ ਹੋਈ ਹੈ। ਇਹ ਲੋਕ ਨਾ ਸਿਰਫ਼ ਸੰਵਿਧਾਨ ਦੀਆਂ ਧਾਰਾਵਾਂ ਨੂੰ ਕੁਰਬਾਨ ਕਰ ਰਹੇ ਹਨ, ਸਗੋਂ ਲੋਕਾਂ ਦੀ ਆਜ਼ਾਦੀ, ਰੋਜ਼ਗਾਰ, ਅਤੇ ਹੱਕ ਵੀ ਖੋਹ ਰਹੇ ਹਨ।"

ਰਾਣਾ ਕੇ.ਪੀ ਸਿੰਘ ਨੇ ਵੀ ਇਸ ਰੈਲੀ 'ਚ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ, ਕੇ.ਪੀ ਨੇ ਕਿਹਾ, "ਆਪ ਵੀ ਹੁਣ ਭਾਜਪਾ ਦੀ ਬੀ ਟੀਮ ਬਣ ਚੁੱਕੀ ਹੈ। ਦਿੱਲੀ ਤੋਂ ਲੈ ਕੇ ਪੰਜਾਬ ਤੱਕ ਇਨ੍ਹਾਂ ਦੀ ਚੁੱਪੀ ਅਤੇ ਭਾਜਪਾ ਨਾਲ ਮਿਲੀਭੁਗਤ ਹੁਣ ਸਾਡੇ ਦੇਸ਼ ਅਤੇ ਸੰਵਿਧਾਨ ਲਈ ਖਤਰਾ ਬਣ ਚੁੱਕੀ ਹੈ। ਜਿਨ੍ਹਾਂ ਨੇ ਬਦਲਾਅ ਦੇ ਨਾਅਰੇ 'ਤੇ ਸਰਕਾਰ ਬਣਾਈ, ਉਹ ਅੱਜ ਲੋਕਾਂ ਦੀ ਆਵਾਜ਼ ਨੂੰ ਦਬਾ ਰਹੇ ਹਨ। ਲੇਕਿਨ ਕਾਂਗਰਸ ਪਾਰਟੀ ਇਸ ਲੜਾਈ ਨੂੰ ਪੂਰੇ ਜੋਸ਼ ਨਾਲ ਲੜ ਰਹੀ ਹੈ ਅਤੇ ਇਸ ਵਿੱਚ ਸਾਨੂੰ ਲੋਕਾਂ ਦਾ ਵੀ ਭਰਪੂਰ ਸਾਥ ਮਿਲ ਰਿਹਾ ਹੈ।"

*"ਕਾਂਗਰਸ ਹੀ ਹੈ ਸੰਵਿਧਾਨ ਦੀ ਅਸਲ ਰਾਖਾ!" ਬਲਬੀਰ ਸਿੰਘ ਸਿੱਧੂ*

ਇੱਕ ਵੱਡੀ ਇਕੱਠ ਨੂੰ ਸੰਬੋਧਨ ਕਰਦਿਆਂ ਰੈਲੀ ਦੀ ਅਗਵਾਈ ਕਰ ਰਹੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਇਸ ਦੇਸ਼ ਦੀ ਰੂਹ-ਸਾਡਾ ਸੰਵਿਧਾਨ, ਸਾਡਾ ਲੋਕਤੰਤਰ ਅਤੇ ਸਾਡਾ ਭਾਈਚਾਰਾ, ਅੱਜ ਖਤਰੇ ਵਿੱਚ ਹੈ। ਪਰ ਕਾਂਗਰਸ, ਇੱਕੋ-ਇੱਕ ਰਾਸ਼ਟਰੀ ਤਾਕਤ ਵਜੋਂ, ਇਸ ਦੀ ਰਾਖੀ ਦੀ ਲੜਾਈ ਲੜ ਰਹੀ ਹੈ। ਅਸੀਂ ਇਹ ਤਾਨਾਸ਼ਾਹੀ, ਜੋ ਭਾਜਪਾ ਅਤੇ ਆਰ.ਐੱਸ.ਐੱਸ ਵੱਲੋਂ ਦੇਸ਼ ਉੱਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਦੇ ਨਹੀਂ ਵਧਣ ਦੇਵਾਂਗੇ।"

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਾ ਸਿਰਫ਼ ਪਹਿਲਾਂ ਦੇਸ਼ ਦੀ ਅਜ਼ਾਦੀ ਲਈ ਲੜਾਈ ਲੜੀ, ਸਗੋਂ ਅੱਜ ਵੀ ਸਾਡੀ ਪਾਰਟੀ ਜਨਤਾ ਦੀ ਆਵਾਜ਼ ਬਣੀ ਹੋਈ ਹੈ। ਸਿੱਧੂ ਨੇ ਭਾਵੁਕ ਲਹਿਜ਼ੇ 'ਚ ਆਉਣ ਵਾਲੀਆਂ ਚੋਣਾਂ ਨੂੰ ਇਕ ਆਮ ਚੋਣ ਨਹੀਂ, ਸਗੋਂ "ਇਕ ਸੰਵਿਧਾਨਕ ਜੰਗ" ਦੱਸਿਆ। ਰੈਲੀ ਵਿੱਚ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਪਾਰਟੀ ਨੂੰ ਵੱਡੇ ਪੱਧਰ 'ਤੇ ਲੈ ਕੇ ਜਾਣ ਬਾਰੇ ਸਿੱਧੂ ਨੇ ਕਿਹਾ, "ਪੂਰਾ ਮੋਹਾਲੀ ਸ਼ਹਿਰ ਸਾਡਾ ਪਰਿਵਾਰ ਹੈ, ਅਤੇ ਅਸੀਂ ਖੁਸ਼ਕਿਸਮਤ ਹਾਂ ਕਿ ਤੁਹਾਡੇ ਵਰਗਾ ਪ੍ਰਧਾਨ ਸਾਡੀ ਪਾਰਟੀ ਨਾਲ 35 ਸਾਲਾਂ ਤੋਂ ਜੁੜਿਆ ਹੋਇਆ ਹੈ। 

ਤੁਸੀਂ ਹਰ ਸਮੇਂ 'ਤੇ ਪਾਰਟੀ ਦੇ ਨਾਲ ਖੜੇ ਸੀ, ਜਿਸ ਕਾਰਨ ਅੱਜ ਤੁਸੀਂ ਇਹਨੇ ਵੱਡੇ ਪੱਧਰ ਤੇ ਆਏ ਹੋ, ਮੈਂ ਤੁਹਾਨੂੰ ਇਹ ਯਕੀਨ ਦਵਾਉਂਦਾ ਹਾਂ ਕਿ ਅਸੀਂ ਸੂਬੇ ਅਤੇ ਮੋਹਾਲੀ ਦੇ ਵਿਕਾਸ ਲਈ ਇਕੱਠੇ ਮਿਲ ਕੇ ਕੰਮ ਕਰਦੇ ਰਹਾਂਗੇ।" ਸਿੱਧੂ ਨੇ ਅੱਗੇ ਕਿਹਾ, "ਇਹ ਚੋਣ ਸਿਰਫ਼ ਇੱਕ ਪਾਰਟੀ ਦੀ ਜਿੱਤ ਜਾਂ ਹਾਰ ਨਹੀਂ, ਇਹ ਲੋਕਾਂ ਦੀ ਲੜਾਈ ਹੋਵੇਗੀ, ਲੋਕਾਂ ਲਈ, ਰੋਟੀ ਲਈ, ਰੋਜ਼ਗਾਰ ਲਈ, ਆਜ਼ਾਦੀ ਲਈ, ਅਤੇ ਉਨ੍ਹਾਂ ਦੇ ਭਵਿੱਖ ਲਈ। ਅਸੀਂ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਅਤੇ ਆਮ ਆਦਮੀ ਪਾਰਟੀ ਦੀ ਨਾਟਕਬਾਜ਼ੀ ਨੂੰ ਠੋਕਰ ਮਾਰਾਂਗੇ। ਪੰਜਾਬ ਅਤੇ ਦੇਸ਼ ਦੇ ਲੋਕ ਕਾਂਗਰਸ ਦੇ ਹੱਕ ਵਿੱਚ ਫੈਸਲਾ ਲੈਣਗੇ, ਜਿਸ ਕਾਰਨ ਇਹ ਨਵੀਂ ਇਤਿਹਾਸਕ ਲਹਿਰ ਬਣੇਗੀ।"

ਸਿੱਧੂ ਨੇ ਲੋਕਾਂ ਨੂੰ ਜਾਗਰੂਕ ਹੋਣ ਅਤੇ ਜ਼ਮੀਨੀ ਪੱਧਰ 'ਤੇ ਆਪਣੇ ਹੱਕਾਂ ਅਤੇ ਫਰਜ਼ਾਂ ਬਾਰੇ ਸਮਝਣ ਦੀ ਅਪੀਲ ਕਰਦਿਆਂ ਆਖ਼ਿਰ ਵਿੱਚ ਕਿਹਾ, "ਸਾਡੀ ਇਹ ਮੁਹਿੰਮ ਕਿਸੇ ਚੋਣ ਜਿੱਤਣ ਦੀ ਰਣਨੀਤੀ ਨਹੀਂ, ਇਹ ਸਾਡੇ ਸੰਵਿਧਾਨ ਨੂੰ, ਸਾਡੇ ਲੋਕਤੰਤਰ ਨੂੰ, ਸਾਡੀ ਆਜ਼ਾਦੀ ਨੂੰ ਬਚਾਉਣ ਦੀ ਲੜਾਈ ਹੈ। ਅਸੀਂ ਹਰ ਪਿੰਡ, ਹਰ ਸ਼ਹਿਰ, ਹਰ ਗਲੀ ਵਿੱਚ ਜਾ ਕੇ ਲੋਕਾਂ ਨੂੰ ਇਹ ਸੱਚ ਦੱਸਾਂਗੇ ਕਿ ਕਾਂਗਰਸ ਹੀ ਉਹ ਤਾਕਤ ਹੈ ਜੋ ਸੱਚਮੁੱਚ ਲੋਕਾਂ ਦੀ ਆਵਾਜ਼ ਬਣੀ ਹੋਈ ਹੈ ਅਤੇ ਅੱਗੇ ਵੀ ਬਣੀ ਰਹੇਗੀ। ਸੰਵਿਧਾਨ ਅਤੇ ਦੇਸ਼ ਨੂੰ ਬਚਾਉਣ ਲਈ ਸਾਡੀ ਲੜਾਈ ਅੱਜ ਵੀ ਜਾਰੀ ਹੈ।

ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅਖੀਰ ਵਿੱਚ ਸਮੂਹ ਮੋਹਾਲੀ ਨਿਵਾਸੀਆਂ, ਪੰਚ, ਸਰਪੰਚਾਂ, ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੌਂਸਲਰ ਸਾਹਿਬਾਨਾਂ, ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੌਸਮ ਖਰਾਬ ਹੋਣ ਦੇ ਬਾਵਜੂਦ ਵੀ ਇਸ ਰੈਲੀ ਵਿੱਚ ਵੱਢੇ ਪੱਧਰ ‘ਤੇ ਸ਼ਮੂਲੀਅਤ ਕਰਕੇ ਇਸ ਨੂੰ ਸਫ਼ਲ ਬਣਾਇਆ।

 

Tags: Balbir Singh Sidhu , Punjab Pradesh Congress Committee , Congress , Punjab Congress , Rana KP Singh , Rana Kanwarpal Singh , Amrinder Singh Raja Warring , Vijay Sharma Tinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD