Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ-ਅਮੋਲਕ ਸਿੰਘ

ਜੈਤੋ ਦੇ ਵੱਖ ਵੱਖ ਪਿੰਡਾ ਵਿਚ ਨਸ਼ਾ ਮੁਕਤੀ ਯਾਤਰਾ ਸਮਾਗਮਾ ਦਾ ਆਯੋਜਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜੈਤੋ , 31 May 2025

Last updated on: Jun 02, 2025, 11:26 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ  ਵਿਚ ਲੋਕਾਂ ਦਾ ਪੂਰਨ ਤੌਰ ਤੇ ਯੋਗਦਾਨ ਮਿਲ  ਰਿਹਾ ਹੈ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ  ਸ. ਅਮੋਲਕ ਸਿੰਘ ਨੇ ਜੈਤੋ ਦੇ ਪਿੰਡ ਬਹਿਬਲ ਖੁਰਦ, ਬੁਰਜ ਹਰੀਕਾ ਅਤੇ ਘਣੀਆ ਵਿਖੇ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ।

ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ  ਸ. ਅਮੋਲਕ ਸਿੰਘ  ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਨੌਜਵਾਨੀ ਨੂੰ ਇਸ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਅਤੇ ਭਾਗੀਦਾਰੀ ਨਾਲ ਮਿਸਾਲੀ ਜਿੱਤ ਪ੍ਰਾਪਤ ਹੋ ਰਹੀ ਹੈ।

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾ ਵਿਚ ਇਕ ਪਹਿਰੇਦਾਰਾਂ ਦੀ ਤਰ੍ਹਾਂ ਕੰਮ ਕਰੋ, ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਾਥ ਨਾ ਦਿੱਤਾ ਜਾਵੇ। ਜੇਕਰ ਪਿੰਡਾ ਵਿਚ ਕੋਈ ਨਸ਼ਾ ਖਾਂਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਵਾਇਆ ਜਾਵੇ, ਜਿਥੇ ਉਨ੍ਹਾਂ ਦਾ ਇਲਾਜ ਹੋ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਇਸ ਮੌਕੇ, ਐਸ.ਡੀ.ਐਮ  ਸ੍ਰੀ ਸੂਰਜ ਕੁਮਾਰ , ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ,  ਗੋਬਿੰਦਰ ਸਿੰਘ ਵਾਲੀਆ , ਲਸ਼ਮਣ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਐਸ.ਐਚ.ਓ ਬਾਜਾਖਾਨਾ ਸੁਖਵਿੰਦਰ ਸਿੰਘ, ਕਰਮਦੀਪ ਸਿੰਘ ਨੋਡਲ ਅਫਸਰ, ਇੰਚਾਰਜ ਨਸ਼ਾ ਵਿਰੋਧੀ ਸੈਲ ਨਰਿੰਦਰਪਾਲ ਸਿੰਘ ਰਾਮੇਆਣਾ, ਡਾਕਟਰ ਅਨਿਸ਼ਾ ਗਰਗ,ਸੋਨਦੀਪ ਸਿੰਘ, ਜਸਮੱਤ ਸਿੰਘ, ਯਾਦਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD