Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੌਲਟਰੀ ਫਾਰਮ ਹਾਦਸੇ ਦੇ ਪੀੜਤ ਪਰਿਵਾਰ ਨੂੰ ਵਿੱਤੀ ਮਦਦ ਦਾ ਚੈੱਕ ਸੌਂਪਿਆ

ਤੇਜ਼ ਹਨੇਰੀ ਕਾਰਨ ਪਿੰਡ ਮਾਝਾ ਵਿਖੇ ਕਿਸਾਨ ਗੁਰਚਰਨ ਸਿੰਘ ਦੀ ਪੌਲਟਰੀ ਫਾਰਮ ਡਿੱਗਣ ਕਾਰਨ ਹੋ ਗਈ ਸੀ ਮੌਤ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਭਵਾਨੀਗੜ੍ਹ , 31 May 2025

Last updated on: Jun 02, 2025, 11:29 IST

ਤੇਜ਼ ਹਨੇਰੀ ਕਾਰਨ ਹਲਕੇ ਦੇ ਪਿੰਡ ਮਾਝਾ ਵਿਖੇ ਕਿਸਾਨ ਗੁਰਚਰਨ ਸਿੰਘ ਦਾ ਪੌਲਟਰੀ ਫਾਰਮ ਡਿੱਗ ਗਿਆ ਸੀ ਅਤੇ ਉਸ ਦੇ ਨਿੱਚੇ ਆਉਣ ਕਾਰਨ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ। ਆਪਣਾ ਫਰਜ਼ ਨਿਭਾਉਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਭੇਟ ਕੀਤਾ ਗਿਆ।ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਪੀੜਿਤ ਪਰਿਵਾਰ ਨੂੰ ਸੌਂਪੀ ਗਈ ਹੈ ਤਾਂ ਜੋ ਪਰਿਵਾਰ ਫਿਰ ਤੋਂ ਆਪਣਾ ਇਹ ਕਿੱਤਾ ਸ਼ੁਰੂ ਕਰ ਸਕੇ। 

ਉਹਨਾਂ ਦੀ ਹਰ ਦਿਨ ਕੋਸਿਸ਼ ਰਹਿੰਦੀ ਹੈ ਕਿ ਹਲਕੇ ਦੇ ਹਰ ਇੱਕ ਪਰਿਵਾਰ ਨਾਲ ਦੁੱਖ ਸੁੱਖ ਵਿੱਚ ਹਿੱਸਾ ਬਣਿਆ ਜਾਵੇ ਅਤੇ ਸਰਕਾਰ ਦੀ ਹਰ ਮਦਦ ਹਰ ਲੋੜਵੰਦ ਦੇ ਘਰ ਤੱਕ ਪੁੱਜਦੀ ਕੀਤੀ ਜਾਵੇ।ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਬਣਦੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਏ ਜਾ ਰਹੇ ਹਨ। ਜਦੋਂ ਵੀ ਕਿਤੇ ਕੋਈ ਵੀ ਅਣਸੁਖਾਵੀ ਘਟਨਾ ਵਾਪਰ ਜਾਂਦੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਤਰਜੀਹੀ ਤੌਰ ਉੱਤੇ ਉਸ ਘਟਨਾ ਦੇ ਪੀੜਤਾਂ ਦੀ ਮਦਦ ਲਈ ਕੰਮ ਕੀਤਾ ਜਾਂਦਾ ਹੈ। 

ਉਸੇ ਲੜੀ ਤਹਿਤ ਇਸ ਪੀੜਤ ਪਰਿਵਾਰ ਦੀ ਵੀ ਮਾਲੀ ਮਦਦ ਕੀਤੀ ਗਈ ਹੈ। ਅੱਗੇ ਵੀ ਜੋ ਵੀ ਸੰਭਵ ਸਹਾਇਤਾ ਹੋਵੇਗੀ ਉਹ ਹਰ ਹਾਲ ਇਸ ਪਰਿਵਾਰ ਤੱਕ ਪੁੱਜਦੀ ਕੀਤੀ ਜਾਵੇਗੀ।ਸ਼੍ਰੀਮਤੀ ਭਰਾਜ ਨੇ ਕਿਹਾ ਕਿ ਹਲਕੇ ਦੇ ਸਾਰੇ ਲੋਕ ਉਨਾਂ ਦੇ ਪਰਿਵਾਰਕ ਮੈਂਬਰ ਹਨ। ਲੋਕਾਂ ਦੇ ਦੁੱਖ ਸੁੱਖ ਉਹਨਾਂ ਦੇ ਆਪਣੇ ਦੁੱਖ ਸੁੱਖ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਦਿਨ ਰਾਤ ਲੋਕਾਂ ਲਈ ਹੀ ਕੰਮ ਕਰ ਰਹੀ ਹੈ।ਇਸ ਮੌਕੇ ਨਾਇਬ ਤਹਿਸੀਲਦਾਰ ਇਕਬਾਲ ਸਿੰਘ, ਐੱਸ ਡੀ ਐਮ ਦਫਤਰ ਤੋਂ ਲਵਦੀਪ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD