Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਹੱਦੀ ਇਲਾਕੇ ਵਿੱਚੋਂ ਨਸ਼ੇ ਖਤਮ ਕਰ ਲਈ ਰਮਦਾਸ ਨੇ ਲੋਕਾਂ ਦਾ ਸਹਿਯੋਗ ਮੰਗਿਆ

ਪਿੰਡ ਰਾਜਾਤਾਲ , ਨੇਸ਼ਟਾ , ਅਟਾਰੀ ,ਖਾਸਾ , ਖਾਸਾ ਬਾਜ਼ਾਰ ਅਤੇ ਖੁਰਮਣੀਆਂ ਵਿੱਚ ਕੀਤੀ ਨਸ਼ਾ ਮੁਕਤੀ ਲਈ ਯਾਤਰਾ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅਟਾਰੀ , 31 May 2025

Last updated on: Jun 02, 2025, 11:39 IST

ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕਾਂ ਕੋਲੋਂ ਸਾਥ ਮੰਗਦਿਆਂ ਕਿਹਾ ਕਿ ਨਸ਼ਾ ਖਤਮ ਕਰਨਾ ਸਾਡੀਆਂ ਨਸਲਾਂ ਦੇ ਭਵਿੱਖ ਲਈ ਜਰੂਰੀ ਹੈ, ਇਸ ਲਈ ਤੁਸੀਂ ਸਾਰੇ ਸਾਡਾ ਸਾਥ ਦਿਓ ਤਾਂ ਜੋ ਅਸੀਂ ਇਸ ਕੋਹੜ ਨੂੰ ਗਲੋਂ ਲਾਹ ਸਕੀਏ। ਉਹਨਾਂ ਕਿਹਾ ਕਿ ਆਪਾਂ ਅਫਗਾਨੀ ਧਾੜਵੀ ਰੋਕ ਲਏ, ਅੰਗਰੇਜ਼ਾਂ ਨੂੰ ਦੇਸ਼ ਚੋਂ ਕੱਢ ਲਿਆ, ਗਵਾਂਢੀ ਦੇਸ਼ਾਂ ਨਾਲ ਜੰਗਾਂ ਜਿੱਤ ਲਈਆਂ, ਅੱਤਵਾਦ ਉੱਤੇ ਫਤਿਹ ਪਾ ਲਈ ਅਤੇ ਹੁਣ ਵੇਲਾ ਨਸ਼ਿਆਂ ਵਿਰੁੱਧ ਯੁੱਧ ਦਾ ਹੈ ਅਤੇ ਇਸ ਵਿੱਚ ਵੀ ਜਿਤ ਆਪਣੀ ਹੋਣੀ ਹੈ, ਬਸ ਲੋੜ ਤੁਹਾਡੇ ਸਾਥ ਦੀ ਹੈ।

ਉਨਾਂ ਨੇ ਅੱਜ ਰਾਜਾਤਾਲ , ਨੇਸ਼ਟਾ , ਅਟਾਰੀ ,ਖਾਸਾ , ਖਾਸਾ ਬਾਜ਼ਾਰ ਅਤੇ ਖੁਰਮਣੀਆਂ ਵਿਖੇ ਕਰਵਾਈਆਂ ਗਈਆਂ ਪ੍ਰਭਾਵਸ਼ਾਲੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ੇ ਦੇ ਪਸਾਰੇ ਲਈ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੂੰ ਕਟਹਿਰੇ ‘ਚ ਖੜਾ ਕਰਦਿਆਂ ਕਿਹਾ ਕਿ ਇਨ੍ਹਾਂ ਸਰਕਾਰਾਂ ਦੇ ਆਗੂਆਂ ਤੇ ਕਾਰਕੁੰਨਾਂ ਵਲੋਂ ਸੌਖੇ ਢੰਗ ਨਾਲ ਪੈਸੇ ਦੀ ਕਮਾਈ ਲਈ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਰਹੀ ਹੈ, ਜਦੋਂਕਿ ਮੁੱਖ ਮੰਤਰੀ ਸ: ਮਾਨ ਵਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਪੁਲੀਸ ਨੂੰ ਖੁੱਲ੍ਹੀ ਛੋਟ ਦਿੱਤੀ  ਗਈ ਹੈ।

ਉਨਾਂ ਸਪਸ਼ਟ ਕੀਤਾ ਕਿ ਸਰਕਾਰ ਵਲੋਂ ਕਿਸੇ ਕਿਸਮ ਦੀ ਸਿਆਸੀ ਦਖਲ ਅੰਦਾਜ਼ੀ ਨਾ ਪਹਿਲੋਂ ਕੀਤੀ ਜਾ ਰਹੀ ਸੀ, ਨਾ ਹੁਣ ਕੀਤੀ ਜਾ ਰਹੀ ਹੈ, ਸਗੋਂ ਨਸ਼ਾ ਤਸਕਰਾਂ ਪ੍ਰਤੀ ਢਿੱਲ ਵਰਤਣ ਵਾਲੇ ਪੁਲੀਸ ਅਫਸਰਾਂ ਤੇ ਮੁਲਾਜਮਾਂ ਵਿਰੁੱਧ ਵੀ ਵਿਭਾਗੀ ਕਾਰਵਾਈ ਕਰਨ ਤੋਂ ਸੰਕੋਚ ਨਹੀਂ ਕੀਤਾ ਜਾ ਰਿਹਾ। ਮੰਤਰੀ ਧਾਲੀਵਾਲ ਨੇ ਇਸ ਮੌਕੇ ਤੇ ਮੌਜੂਦ ਅਧਿਕਾਰੀਆਂ ਸਣੇ ਪੰਚਾਇਤਾਂ , ਨੰਬਰਦਾਰਾਂ , ਡਿਫੈਂਸ ਕਮੇਟੀਆਂ ਨੂੰ ਸਮੂਹਿਕ ਤੌਰ ਤੇ ਨਸ਼ਿਆਂ ਵਿਰੁੱਧ ਹਲਫ ਦਿਵਾਉਂਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਤੁਹਾਡੇ ਸਹਿਯੋਗ ਨਾਲ ਇਸ ਯੁੱਧ ਵਿੱਚ ਵੀ ਫਤਿਹ ਹਾਸਲ ਕਰਨ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਅੱਜ ਦੀਆਂ ਉਕਤ ਨਸ਼ਾ ਮੁਕਤੀ ਯਾਤਰਾ ਰੈਲੀਆਂ ‘ਚ ਔਰਤਾਂ ਨੇ  ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਡੀਐਸਪੀ ਲਖਵਿੰਦਰ ਸਿੰਘ, ਐਸ ਐਚ ਓ ਘਰਿੰਡਾ ਅਮਨਦੀਪ ਸਿੰਘ, ਬੀਡੀਪੀਓ ਅਟਾਰੀ ਬਿਕਰਮਜੀਤ ਸਿੰਘ, ਕੋਡੀਨੇਟਰ ਗੱਜਣ ਸਿੰਘ,ਬਲਾਕ ਪ੍ਰਧਾਨ ਬਲਕਾਰ ਸਿੰਘ ਸਰਪੰਚ ਕੁਲਦੀਪ ਕੌਰ ,ਹਰਪ੍ਰੀਤ ਸਿੰਘ, ਹਰਦੇਵ ਸਿੰਘ ਖਾਲਸਾ ਸਾਬਕਾ ਚੇਅਰਮੈਨ, ਹਰਮੇਸ਼ ਸਿੰਘ, ਤਨਵੀਰ ਸਿੰਘ ,ਸਰਪੰਚ ਸਤਨਾਮ ਸਿੰਘ, ਪੁਨੀਤ ਕੁਮਾਰ,ਨਿਰਵੈਲ ਸਿੰਘ ਅਤੇ ਪਿੰਡਾਂ ਦੇ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD