Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁਕਤੀ ਯਾਤਰਾ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਵਿਧਾਇਕ ਪੰਡੋਰੀ, ਵਿਧਾਇਕ ਉੱਗੋਕੇ ਅਤੇ ਚੇਅਰਮੈਨ ਮੰਨਾ ਨੇ ਨਸ਼ਾ ਮੁਕਤੀ ਇਕੱਠਾਂ ਨੂੰ ਕੀਤਾ ਸੰਬੋਧਨ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਰਨਾਲਾ , 31 May 2025

Last updated on: Jun 02, 2025, 11:42 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।ਇਸ ਤਹਿਤ ਹਲਕਾ ਮਹਿਲ ਕਲਾਂ ਵਿੱਚ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ, ਹਲਕਾ ਭਦੌੜ ਵਿਚ ਸ. ਲਾਭ ਸਿੰਘ ਉੱਗੋਕੇ ਅਤੇ ਬਰਨਾਲਾ ਵਿੱਚ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਸ੍ਰੀ ਰਾਮ ਤੀਰਥ ਮੰਨਾ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ।

ਨਸ਼ਾ ਮੁਕਤੀ ਯਾਤਰਾ ਦੇ ਸਮਾਗਮ ਦੌਰਾਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਬੀਹਲਾ ਵਿਖੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮੁਹਿੰਮ ਵਿਚ ਆਮ ਲੋਕਾਂ ਦੇ ਨਾਲ-ਨਾਲ ਨੌਜਵਾਨ ਵਰਗ ਦੇ ਸਹਿਯੋਗ ਦੀ ਪੂਰਨ ਲੋੜ ਹੈ ਤਾਂ ਹੀ ਅਸੀ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੁਚੀ ਵਧਾਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।

ਇਸ ਦੌਰਾਨ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਪਿੰਡ ਰਾਜੀਆ, ਪੰਧੇਰ, ਧੂਰਕੋਟ, ਅਸਪਾਲ ਖੁਰਦ, ਕੋਟਦੁੰਨਾ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਓਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ੇ ਖ਼ਿਲਾਫ਼ ਲੜਨ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ, ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। 

ਉਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਮੁਹਿੰਮ ਵਿੱਚ ਸਰਗਰਮ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਬਰਨਾਲਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਆਓ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸੂਬੇ ਨੂੰ ਮੁੜ ਤੋਂ ਹੱਸਦਾ-ਵਸਦਾ ਅਤੇ ਰੰਗਲਾ ਪੰਜਾਬ ਬਣਾਈਏ।ਇਸ ਮੌਕੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲੀਸ ਵਿਭਾਗ ਤੋਂ ਅਧਿਕਾਰੀ/ ਕਰਮਚਾਰੀ, ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD