Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ 2 ਸਕੂਲਾਂ ਵਿੱਚ 15.55 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਿਹਾਲ ਸਿੰਘ ਵਾਲਾ , 31 May 2025

Last updated on: Jun 02, 2025, 11:52 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਬਧਨੀ ਕਲਾਂ ਲੜਕੇ ਤੇ ਲੜਕੀਆਂ ਵਿੱਚ 15.55 ਲੱਖ ਨਾਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਕੰਮ ਕੀਤਾ ਜਾ ਰਿਹਾ ਸੀ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਸਦਕਾ ਹੀ ਹੁਣ ਸੂਬਾ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਹਰ ਵਿਸ਼ੇ ‘ਤੇ ਆਧਾਰਤ ਆਧੁਨਿਕ ਲੈਬਜ਼, ਖੁੱਲ੍ਹੇ ਹਵਾਦਾਰ ਕਮਰੇ, ਸੁਰੱਖਿਆ ਪੱਖੋਂ ਮਜ਼ਬੂਤ ਚਾਰ-ਦੀਵਾਰੀ ਸਮੇਤ ਹਰ ਸੁਵਿਧਾ ਉਪਲਬਧ ਹੈ। 

ਵਿਧਾਇਕ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲ ‘ਤੇ ਵੱਧਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਵਿੱਚ ਹੋਰ ਵੀ ਵੱਡਾ ਵਾਧਾ ਹੋਵੇਗਾ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਅੱਖੋਂ ਪਰੋਖੇ ਕਰਕੇ ਪ੍ਰਾਈਵੇਟ ਸਕੂਲਾਂ ਨੂੰ ਲਾਭ ਪਹੁੰਚਾਇਆ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਤਰਜ਼ੀਹ ਦੇ ਕੇ ਸੂਬੇ ਦੇ ਸਿੱਖਿਆ ਮਾਡਲ ਨੂੰ ਨਮੂਨੇ ਦਾ ਬਣਾ ਰਹੀ ਹੈ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਿਹਾ ਜਿਸ ਵਿੱਚ ਚਾਰ ਦੀਵਾਰੀ ਤੇ ਲੜਕੇ ਤੇ ਲੜਕੀਆਂ ਲਈ ਵੱਖਰੇ ਪਖਾਨੇ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਬੁਨਿਆਦੀ ਸਹੂਲਤਾਂ ਹਰੇਕ ਸਕੂਲ ਲਈ ਬਹੁਤ ਜਰੂਰੀ ਹਨ ਪ੍ਰੰਤੂ ਅਫਸੋਸ ਪਿਛਲੀਆਂ ਸਰਕਾਰਾਂ ਹਮੇਸ਼ਾਂ ਆਪਣੀ ਜਿੰਮੇਵਾਰੀ ਤੋਂ ਭੱਜਦੀਆਂ ਰਹੀਆਂ।ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜਰ ਸਨ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD