Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

"ਨਸ਼ਾ ਮੁਕਤੀ ਯਾਤਰਾ" ਕੋਈ ਸਿਆਸੀ ਯਾਤਰਾ ਨਹੀ ,ਇਕ ਸਮਾਜਿਕ ਸੰਕਲਪ ਹੈ-ਵਿਧਾਇਕ ਡਾ. ਚਰਨਜੀਤ ਸਿੰਘ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, , Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 31 May 2025

Last updated on: Jun 02, 2025, 11:53 IST

ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਪਿੰਡ ਭਗਵਾਨਪੁਰਾ (ਬ੍ਰਾਹਮਣ ਮਾਜਰਾ, ਕਾਕਰੋਂ), ਕਲਾਲ ਮਾਜਰਾ (ਕਿਸ਼ਨਪੁਰਾ, ਚੈੜੀਆਂ) ਅਤੇ ਅਟੱਲਗੜ੍ਹ (ਸੰਤਪੁਰ ਚੁਪਕੀ) ਵਿਖੇ ਨਸ਼ਾ ਮੁਕਤੀ ਯਾਤਰਾ ਰੈਲੀ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਬਲਕਿ ਇਕ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਣੇ ਪਿੰਡ, ਸ਼ਹਿਰ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। 

ਆਪਣੇ ਸੰਬੋਧਨ ਵਿੱਚ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਲੋਂ ਨਸ਼ਾ ਮੁਕਤੀ ਯਾਤਰਾ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ।ਵਿਧਾਇਕ ਨੇ ਕਿਹਾ ਕਿ ਨਸ਼ਾ ਇਕ ਗੰਭੀਰ ਬਿਮਾਰੀ ਹੈ ਜੋ ਸਾਡੇ ਨੌਜ਼ਵਾਨਾਂ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਬਿਮਾਰੀ ਤੋਂ ਛੁਟਕਾਰਾ ਤਾਂ ਹੀ ਮਿਲ ਸਕਦਾ ਹੈ ਜੇਕਰ ਅਸੀ ਸਾਰੇ ਸੂਬਾ ਵਾਸੀ ਇਕਜੁੱਟ ਹੋ ਕੇ ਨਸ਼ਿਆਂ ਦਾ ਡਟਕੇ ਮੁਕਾਬਲਾ ਕਰੀਏ। 

ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ। ਇਸ ਮੌਕੇ ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜਾ, ਜਗਤਾਰ ਸਿੰਘ ਘੜੂੰਆਂ, ਪੀਏ ਸ਼੍ਰੀ ਚੰਦ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD