Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸਮਾਜ ਦੇ ਦੇਖੇ ਸੁਪਨੇ ਨੂੰ ਪੈ ਰਿਹੈ ਬੂਰ : ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਸ਼ਾ ਮੁਕਤ ਯਾਤਰਾ ਤਹਿਤ ਅਲਾਦਾਦਪੁਰ, ਚੈਹਲਾਂ ਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅਮਲੋਹ/ਫ਼ਤਹਿਗੜ੍ਹ ਸਾਹਿਬ , 31 May 2025

Last updated on: Jun 02, 2025, 11:54 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸੂਬੇ ਦੀ ਸਿਰਜਣਾ ਲਈ ਵੇਖੇ ਗਏ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੜੀ ਜਾ ਰਹੀ ਜੰਗ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ। ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਗੁਰੂਆਂ, ਪੀਰਾਂ, ਪੈਗੰਬਰਾਂ ਤੇ ਰਿਸ਼ੀਆਂ ਮੁਨੀਆਂ ਦੀ ਧਰਤੀ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ। 

ਇਹ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਅਲਾਦਾਦਪੁਰ, ਚੈਹਲਾਂ ਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਦੌਰਾਨ ਕੀਤਾ। ਉਹਨਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਹਰੇਕ ਨਾਗਰਿਕ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੈ ਅਤੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਨਤ ਆਪਸੀ ਸਹਿਯੋਗ ਨਾਲ ਹੀ ਖਤਮ ਕੀਤੀ ਜਾ ਸਕਦੀ ਹੈ।ਵਿਧਾਇਕ ਗੈਰੀ ਬੜਿੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਖੁੱਲ਼੍ਹ ਕੇ ਆਵਾਜ਼ ਉਠਾਉਣ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਅੰਤ ਕੀਤਾ ਜਾ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਜਾਂ ਨਸ਼ਾ ਛੱਡ ਚੁੱਕੇ ਲੋਕਾਂ ਨਾਲ ਹਮਦਰਦੀ ਦਾ ਰਵੱਈਆ ਅਪਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵਿੱਚ ਸਹਿਯੋਗ ਮਿਲ ਸਕੇ। ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ ਮੀਤ ਪ੍ਰਧਾਨ ਸਟੇਟ ਟਰਾਂਸਪੋਰਟ ਐਸੋਸੀਏਸ਼ਨ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਚੰਦ ਸਿੰਘ, ਇੰਸਪੈਕਟਰ ਮਲਕੀਤ ਸਿੰਘ , ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਭੁਪਿੰਦਰ ਸਿੰਘ ਮਿੰਟੂ ਪ੍ਰਧਾਨ ਜ਼ਿਲਾ ਟ੍ਰਾਂਸਪੋਰਟ ਵਿੰਗ, ਇਕਬਾਲ ਰਾਏ ਅੰਨਿਆਂ ਹਲਕਾ ਕੋਰਡੀਨੇਟਰ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਜਗਦੀਪ ਸਿੰਘ ਜਿੰਮੀ, ਬਲਾਕ ਪ੍ਰਧਾਨ ਮਨਿੰਦਰ ਸਿੰਘ ਭੱਟੋਂ , ਬਲਾਕ ਪ੍ਰਧਾਨ ਭਾਗ ਸਿੰਘ ਖਨਿਆਣ, ਪਰਦੀਪ ਸਿੰਘ ਸਰਪੰਚ ਕੰ‌ਜਾ਼ਰੀ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਤਰਸੇਮ ਸਿੰਘ ਕੋਟਲੀ , ਯਾਦਵਿੰਦਰ ਸਿੰਘ ਮਾਨਗੜ੍ਹ, ਅਮਨਦੀਪ ਜੜਿਆ ਕਲੱਬ ਪ੍ਰਧਾਨ , ਗੁਰੂਦੁਆਰਾ ਪ੍ਰਧਾਨ ਧਰਮਿੰਦਰ ਸਿੰਘ , ਹਰਦੀਪ ਸਿੰਘ ਪੰਚ, ਰਣਵੀਰ ਸਿੰਘ ਪੰਚ , ਬਲਜੀਤ ਸਿੰਘ, ਅਮਰੀਕ ਸਿੰਘ , ਸੋਨੂੰ ਕੈਨੇਡਾ , ਗੁਰਜੋਤ ਸਿੰਘ , ਅਮਰਿੰਦਰ ਸਿੰਘ , ਦਵਿੰਦਰ ਸਿੰਘ , ਧਰਮ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD