Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ - ਅਮੋਲਕ ਸਿੰਘ

ਜੈਤੋ ਵਿਖੇ ਵੱਖ ਵੱਖ ਥਾਵਾਂ ਤੇ ਨਸ਼ਾ ਮੁਕਤੀ ਯਾਤਰਾ ਸਮਾਗਮਾ ਦਾ ਆਯੋਜਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜੈਤੋ , 01 Jun 2025

Last updated on: Jun 02, 2025, 15:42 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ  ਵਿਚ ਲੋਕਾਂ ਦਾ ਪੂਰਨ ਤੌਰ ਤੇ ਯੋਗਦਾਨ ਮਿਲ  ਰਿਹਾ ਹੈ।  ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। 

ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ  ਸ. ਅਮੋਲਕ ਸਿੰਘ ਨੇ ਜੈਤੋ ਦੇ ਬਾਜਾਖਾਨਾ ਰੋਡ ਨੇੜੇ ਸਕੂਲ ਛੱਤਰੀ ਵਾਰਡ ਨੰ.2,3,4,5,6,7 , ਕਰਿਆਨਾ ਭਵਨ ਅਤੇ ਖਟੀਕ ਸਮਾਜ ਧਰਮਸ਼ਾਲਾ ਨੇੜੇ ਮੁਕਤਸਰ ਫਾਟਕ ਵਿਖੇ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ  ਸ. ਅਮੋਲਕ ਸਿੰਘ  ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਹੈ, ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾ ਵਿਚ ਇਕ ਪਹਿਰੇਦਾਰਾਂ ਦੀ ਤਰ੍ਹਾਂ ਕੰਮ ਕਰੋ, ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਾਥ ਨਾ ਦਿੱਤਾ ਜਾਵੇ। 

ਜੇਕਰ ਪਿੰਡਾ ਵਿਚ ਕੋਈ ਨਸ਼ਾ ਖਾਂਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਵਾਇਆ ਜਾਵੇ, ਜਿਥੇ ਉਨ੍ਹਾਂ ਦਾ ਇਲਾਜ ਹੋ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਇਸ ਮੌਕੇ, ਐਸ.ਡੀ.ਐਮ  ਸ੍ਰੀ ਸੂਰਜ ਕੁਮਾਰ , ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ,  ਕਰਮਦੀਪ ਸਿੰਘ ਨੋਡਲ ਅਫਸਰ, ਇੰਚਾਰਜ ਨਸ਼ਾ ਵਿਰੋਧੀ ਸੈਲ ਨਰਿੰਦਰਪਾਲ ਸਿੰਘ ਰਾਮੇਆਣਾ, ਡਾਕਟਰ ਅਨਿਸ਼ਾ ਗਰਗ,ਸੋਨਦੀਪ ਸਿੰਘ, ਜਸਮੱਤ ਸਿੰਘ, ਯਾਦਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD