Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ੇਰਮਾਜਰਾ 'ਚ ਪੰਚਾਇਤੀ ਜਮੀਨ 'ਤੇ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ 'ਤੇ ਪੁਲਿਸ ਦੀ ਇਮਦਾਦ ਨਾਲ ਚੱਲਿਆ ਪੀਲਾ ਪੰਜਾ

ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਐਸ.ਪੀ. ਵਰੁਣ ਸ਼ਰਮਾ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਪਟਿਆਲਾ , 01 Jun 2025

Last updated on: Jun 02, 2025, 16:05 IST

ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸ਼ੇਰਮਾਜਰਾ ਵਿਖੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਪੰਚਾਇਤੀ ਜਮੀਨ 'ਤੇ ਬਣਾਏ ਅਣ-ਅਧਿਕਾਰਤ ਮਕਾਨ ਉਪਰ ਪੀਲਾ ਪੰਜਾ ਚਲਵਾ ਕੇ ਇਸ ਨੂੰ ਢਹਿ ਢੇਰੀ ਕਰਵਾਇਆ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਐਸ.ਐਸ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਕਾਲੇ ਕਾਰੋਬਾਰ 'ਚ ਲਗੇ ਅਨਸਰਾਂ ਨੂੰ ਸਖ਼ਤ ਸੁਨੇਹਾ ਹੈ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਲਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡਣ। ਵਰੁਣ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਆਪਣੀ ਜੰਗੀ ਪੱਧਰ 'ਤੇ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਅੱਜ ਸ਼ੇਰਮਾਜਰਾ ਦੇ ਬਦਨਾਮ ਸਮੱਗਲਰ, ਰਜਿੰਦਰ ਸਿੰਘ ਰਾਠਾ ਪੁੱਤਰ ਰੀਠਾ ਸਿੰਘ ਜਿਸ ਉਪਰ ਅੱਧੀ ਦਰਜਨ ਤੋਂ ਵੱਧ ਮੁਕਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹਨ, ਵੱਲੋਂ ਖਸਰਾ ਨੰਬਰ 127 'ਤੇ ਪੰਚਾਇਤੀ ਜਮੀਨ ਉਪਰ ਬਣਾਈ ਗਈ ਅਣਅਧਿਕਾਰਤ ਰਿਹਾਇਸ਼ ਨੂੰ ਢੁਹਾਇਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਸ਼ੇਰਮਾਜਰਾ ਦੀ ਪੰਚਾਇਤ ਨੇ ਪੰਚਾਇਤੀ ਜਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਉਣ ਲਈ ਗ੍ਰਾਮ ਪੰਚਾਇਤੀ ਰਾਜ ਐਕਟ 1994 ਦੀ ਧਾਰਾ 34 ਤਹਿਤ ਮਤਾ ਪਾਇਆ ਸੀ, ਜਿਸ ਕਰਕੇ ਬੀ.ਡੀ.ਪੀ.ਓ. ਪਟਿਆਲਾ ਵੱਲੋਂ ਇਹ ਨਜਾਇਜ਼ ਕਬਜਾ ਛੁਡਵਾਉਣ ਲਈ ਪੁਲਿਸ ਇਮਦਾਦ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਨੂੰ ਇੱਕ ਸਖ਼ਤ ਸੁਨੇਹਾ ਦੇ ਰਹੀ ਹੈ ਕਿ ਉਹ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਤੌਬਾ ਆਖ ਦੇਣ ਅਤੇ ਚੰਗਾ ਰਸਤਾ ਅਖ਼ਤਿਆਰ ਕਰਨ।

ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਚੱਲ ਰਹੀ ਮੁਹਿੰਮ ਤਹਿਤ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਚਲਦਿਆਂ ਪਟਿਆਲਾ ਪੁਲਿਸ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਦਲਦਲ 'ਚ ਫਸੇ

ਇਸ ਪਿੰਡ ਸ਼ੇਰਮਾਜਰਾ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਹੁਣ ਇੱਥੇ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਭਰਵੀਂ ਸ਼ਲਾਘਾ ਵੀ ਕੀਤੀ। ਇਸ ਮੌਕੇ ਐਸ.ਪੀ. ਸਿਟੀ ਵੈਭਵ ਚੌਧਰੀ, ਡੀ.ਐਸ.ਪੀ. ਜੀ.ਐਸ. ਸਿਕੰਦ ਤੇ ਐਸ.ਐਚ.ਓ. ਥਾਣਾ ਪਸਿਆਣਾ ਅਜੇ ਪਰੋਚਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD