Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਗੱਤਕਾ ਐਸੋਸੀਏਸ਼ਨ ਰੂਪਨਗਰ ਵੱਲੋਂ 2 ਰੋਜ਼ਾ ਰੈਫਰੀ ਟਰੇਨਿੰਗ ਕੈਂਪ ਦਾ ਆਯੋਜਨ

Gatka, Harjit Singh Grewal, Gatka Association of India, National Gatka Association of India, Rupnagar

Web Admin

Web Admin

5 Dariya News

ਰੂਪਨਗਰ , 01 Jun 2025

Last updated on: Jun 02, 2025, 16:16 IST

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਦੋ ਰੋਜ਼ਾ ਸੈਮੀਨਾਰ ਕਮ ਰੈਫਰੀ ਟਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ , ਜਿਸਦੀ ਸ਼ੁਰੂਆਤ ਸ. ਹਰਜੀਤ ਸਿੰਘ ਗਰੇਵਾਲ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਨੈਸ਼ਨਲ ਕੋਚ ਅਤੇ ਰੈਫਰੀ ਸ. ਯੋਗਰਾਜ ਸਿੰਘ ਨੇ ਸਿਖਿਆਰਥੀਆਂ ਨੂੰ ਵਰਲਡ ਗੱਤਕਾ ਰੂਲ ਬੁੱਕ ਮੁਤਾਬਿਕ ਗੱਤਕੇ ਖੇਡ ਦੀਆਂ ਬਾਰੀਕੀਆਂ ਅਤੇ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। 

ਇਸ ਕੈਂਪ ਵਿਚ ਤਕਰੀਬਨ 18 ਖਿਡਾਰੀਆਂ ਨੇ ਰੈਫਰੀ ਦੀ ਟਰੇਨਿੰਗ ਪ੍ਰਾਪਤ ਕੀਤੀ। ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸ. ਹਰਜੀਤ ਸਿੰਘ ਗਰੇਵਾਲ ਨੇ ਗੱਤਕੇ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਖੇਡ ਸਾਡੀ ਸੱਭਿਆਚਾਰਕ ਵਿਰਾਸਤ ਹੈ ਅਤੇ ਜਿਵੇਂ ਗੱਤਕੇ ਦਾ ਪਰਚਾਰ ਤੇ ਪਸਾਰ ਹੋ ਰਿਹਾ ਹੈ , ਗੱਤਕੇ ਦਾ ਭਵਿੱਖ ਬਹੁਤ ਸੁਨਹਿਰਾ ਹੈ।

ਕੈਂਪ ਦੇ ਦੂਜੇ ਦਿਨ ਸ. ਗੁਰਮੁਖ ਸਿੰਘ ਮੁਖੀ, ਧਰਮ ਪ੍ਰਚਾਰ ਟਰੱਸਟ, ਘਨੌਲੀ ਸ. ਗੁਰਬਚਨ ਸਿੰਘ ਚੇਅਰਮੈਨ, ਗੁਰੂ ਨਾਨਕ ਪਬਲਿਕ ਸਕੂਲ, ਅਤੇ ਸ. ਨਰਪਿੰਦਰ ਸਿੰਘ ਭੈਰੋ ਮਾਜਰਾ ਨੇ ਖਿਡਾਰੀਆਂ ਨੂੰ ਰੈਫਰੀ ਟਰੇਨਿੰਗ ਦੀ ਸੰਪੂਰਨਤਾ ਉਪਰੰਤ ਪ੍ਰਮਾਣ ਪੱਤਰ ਵੰਡੇ। ਇਸ ਮੌਕੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।

ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਟਰੇਨਿੰਗ ਕੈਂਪ ਗੱਤਕੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਖਿਡਾਰੀਆਂ ਨੂੰ ਪ੍ਰੋਫੈਸ਼ਨਲ ਪੱਧਰ 'ਤੇ ਤਿ ਉਂਆਰ ਕਰਨ ਵੱਲ ਇੱਕ ਸ਼ਲਾਘਾਯੋਗ ਕਦਮ ਸਾਬਤ ਹੋਵੇਗਾ।ਇਸ ਮੌਕੇ ਸ. ਗੁਰਪ੍ਰੀਤ ਸਿੰਘ ਭਾਊਵਾਲ, ਸ. ਗੁਰਵਿੰਦਰ ਸਿੰਘ ਘਨੌਲੀ, ਸ. ਜਸਪ੍ਰੀਤ ਸਿੰਘ, ਸ. ਗੁਰਵਿੰਦਰ ਸਿੰਘ ਰੂਪਨਗਰ, ਜਸਵੀਰ ਸਿੰਘ, ਜਸਵਿੰਦਰ ਸਿੰਘ, ਮਾਸਟਰ ਜਗਤਾਰ ਸਿੰਘ, ਕਰਨ ਮਹਿਤਾ ਡੀ.ਪੀ.ਆਰ.ਓ. ਰੂਪਨਗਰ ਮਨਪ੍ਰੀਤ ਸਿੰਘ ਘਨੌਲੀ ਅਤੇ ਬਲਜੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਵੀ ਸ਼ਾਮਲ ਸਨ।

 

Tags: Gatka , Harjit Singh Grewal , Gatka Association of India , National Gatka Association of India , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD