Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੁੱਲਾਵਾੜੀ ਚੌਕ ਨੂੰ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੇ ਨਾਮ ਕੀਤਾ ਸਮਰਪਿਤ

ਲੋਕ ਸਭਾ ਮੈਂਬਰ ਚੱਬੇਵਾਲ ਤੇ ਵਿਧਾਇਕ ਜਿੰਪਾ ਨੇ ਸਾਂਝੇ ਤੌਰ 'ਤੇ ਕੀਤਾ ਉਦਘਾਟਨ

Raj Kumar Chabbewal, AAP, Aam Aadmi Party, Aam Aadmi Party Punjab, AAP Punjab, Bram Shanker Jimpa

Web Admin

Web Admin

5 Dariya News

ਹੁਸ਼ਿਆਰਪੁਰ , 01 Jun 2025

Last updated on: Jun 02, 2025, 16:43 IST

ਭਾਰਤੀ ਖੱਤਰੀ ਘ੍ਰਿਤ ਬਾਹਤੀ ਚਾਹੰਗ ਮਹਾਸਭਾ ਦੇ ਸੰਸਥਾਪਕ ਅਤੇ ਪਹਿਲੇ ਪ੍ਰਧਾਨ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ 66ਵੀਂ ਬਰਸੀ ਦੇ ਮੌਕੇ 'ਤੇ ਇਕ ਸਮਾਰੋਹ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਬੁੱਲਾਵਾੜੀ ਚੌਕ ਦਾ ਨਾਮ ‘ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਕ’ ਰੱਖਿਆ ਗਿਆ। ਇਸ ਇਤਿਹਾਸਕ ਮੌਕੇ 'ਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਾਂਝੇ ਤੌਰ 'ਤੇ ਉਦਘਾਟਨ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਇਸ ਮੌਕੇ ਕਿਹਾ ਕਿ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਇਕ ਦੂਰਦਰਸ਼ੀ ਸਮਾਜ ਸੇਵੀ ਅਤੇ ਪ੍ਰਬੰਧਕ ਸਨ, ਜਿਨ੍ਹਾਂ ਨੇ ਸਮਾਜ ਨੂੰ ਸੰਗਠਿਤ ਕਰਨ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜੀਵਨ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹੈ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਏ ਸਾਹਿਬ ਨੇ ਨਾ ਸਿਰਫ਼ ਸਮਾਜ ਨੂੰ ਦਿਸ਼ਾ ਦਿੱਤੀ, ਸਗੋਂ ਉਨ੍ਹਾਂ ਦੀ ਸੋਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸੀ। ਉਨ੍ਹਾਂ ਕਿਹਾ ਕਿ ਬੁੱਲਾਵਾੜੀ ਚੌਕ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਣਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਯੋਗਦਾਨ ਦੀ ਯਾਦ ਦਿਵਾਉਂਦਾ ਰਹੇਗਾ।

ਇਸ ਮੌਕੇ ਸਭਾ ਦੀ ਅਪੀਲ 'ਤੇ ਲੋਕ ਸਭਾ ਮੈਂਬਰ ਅਤੇ ਵਿਧਾਇਕ ਨੇ ਖੱਤਰੀ ਭਾਈਚਾਰੇ ਲਈ ‘ਗਿਆਨ ਭਵਨ’ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਸਮਾਗਮ ਵਿਚ ਸਾਰੇ ਮਹਿਮਾਨਾਂ ਨੇ ਚੌਧਰੀ ਗਿਆਨ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਕੌਂਸਲਰ ਪ੍ਰਦੀਪ ਬਿੱਟੂ, ਡਾ: ਪ੍ਰੇਮ ਕੁਮਾਰ, ਡਾ: ਸੰਤੋਖ ਸਿੰਘ, ਪ੍ਰਿੰਸੀਪਲ ਰਾਮ ਗੋਪਾਲ, ਲਲਿਤ ਕਿਸ਼ੋਰ ਪਟਿਆਲ, ਵਰਿੰਦਰ ਸਿੰਘ, ਵਿਜੇ ਕੁਮਾਰ, ਅਨਿਲ ਗੌਤਮ, ਮੁਲਖ ਰਾਜ, ਜਗਦੇਵ ਭਰਵਾਲ, ਸ਼ੇਰ ਸਿੰਘ, ਕਾਮਰੇਡ ਗੰਗਾ ਪ੍ਰਸਾਦ ਅਤੇ ਵਰਿੰਦਰ ਵੈਦ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਸਥਾਨਕ ਲੋਕ ਮੌਜੂਦ ਸਨ।

 

Tags: Raj Kumar Chabbewal , AAP , Aam Aadmi Party , Aam Aadmi Party Punjab , AAP Punjab , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD