Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆ ਵਿਰੁੱਧ : ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ - ਡਾ. ਚਰਨਜੀਤ ਸਿੰਘ

ਪਿੰਡ ਦਤਾਰਪੁਰ, ਮਡੋਲੀ ਕਲਾਂ ਅਤੇ ਭਾਗੋਵਾਲ ਵਿਖੇ ਕੀਤੀ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਰਿੰਡਾ , 01 Jun 2025

Last updated on: Jun 02, 2025, 17:09 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਪਿੰਡ ਦਤਾਰਪੁਰ (ਦਤਾਰਪੁਰ, ਸ਼ਾਹਪੁਰ, ਰਤਨਗੜ੍ਹ), ਮਡੋਲੀ ਕਲਾਂ (ਮਡੋਲੀ ਕਲਾਂ, ਮਡੋਲੀ ਖੁਰਦ, ਰਾਮਗੜ੍ਹ ਮੰਡਾਂ) ਅਤੇ ਭਾਗੋਵਾਲ (ਭਾਗੋਵਾਲ, ਚਰਹੇੜੀ, ਬਹਿਡਾਲੀ, ਬੰਨ੍ਹਮਾਜਰਾ) ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦਿਆਂ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। 

ਉਨ੍ਹਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਨਾਲ ਬੀਡੀਪੀਓ ਮੋਰਿੰਡਾ ਹਰਕੀਤ ਸਿੰਘ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਪਿੰਡਾਂ ਦੇ ਸਰਪੰਚ, ਪਾਰਟੀ ਦੇ ਨੁਮਾਇੰਦੇ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD