Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਦਲਬੀਰ ਸਿੰਘ ਟੌਂਗ ਵਲੋਂ ਲੋਕਾਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜਨ ਦਾ ਸੱਦਾ

ਪਿੰਡ ਗੁਰੂ ਨਾਨਕਪੁਰਾ ’ਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਸਮਾਗਮ ’ਚ ਕੀਤੀ ਸ਼ਿਰਕਤ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਿਆਸ/ਅਮ੍ਰਿੰਤਸਰ , 02 Jun 2025

Last updated on: Jun 02, 2025, 17:27 IST

ਵਿਧਾਨ ਸਭਾ ਹਲਕਾ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਪਿੰਡ ਗੁਰੂ ਨਾਨਕਪੁਰਾ ਵਿਖੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ ਗਿਆ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲੀਬਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖਾਂ ਦੇ ਪਿਛੇ ਹਨ। 

ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਵਿਧਾਇਕ ਟੌਂਗ ਵਲੋਂ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਤੋਂ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ, ਸਿਹਤ ਸੇਵਾਵਾਂ, ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ  ਨੁਹਾਰ ਬਦਲਣ  ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਮੇਤ ਹੋਰ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। 

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਨਿਰਭਰ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਕੇ ਮੁਫ਼ਤ ਇਲਾਜ ਕਰਵਾਉਣ ਤੋਂ ਇਲਾਵਾ ਉਹਨਾਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ। 

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਨਸ਼ਿਆ ਸਬੰਧੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਇਕ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆਂ ਇਸ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ  ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਪਿੰਡ ਦੇ ਵਸਨੀਕ ਬਲਵਿੰਦਰ ਸਿੰਘ ਬੱਬਾ, ਸੁਖਦੇਵ ਸਿੰਘ, ਵਿਜੈ ਕੁਮਾਰ, ਜੀਤਾ ਰਾਮ, ਬਲਕਾਰ ਸਿੰਘ ਤੇ ਹੋਰਨਾਂ ਮੋਹਤਵਰ ਵਿਅਕਤੀਆਂ ਵਲੋਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਸੁਝਾਵ ਵੀ ਦਿੱਤੇ ਗਏ

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD