Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 4 ਦੇ ਸ਼ਿਵ ਸ਼ਕਤੀ ਨਗਰ ਵਿਚ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Jun 2025

Last updated on: Jun 02, 2025, 17:44 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮਹਾਰਾਣਾ ਪ੍ਰਤਾਪ ਭਵਨ ਨੇੜੇ ਸਥਿਤ ਸ਼ਿਵ ਸ਼ਕਤੀ ਨਗਰ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਅਧੂਰੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਨਿਰਮਾਣ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗੁਣਵੱਤਾ ਦੀ ਘਾਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀਆਂ ਸਹੂਲਤਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਪੂਰੀ ਵਰਤੋਂ ਕੀਤੀ ਜਾਵੇ। ਉਨ੍ਹਾਂ ਠੇਕੇਦਾਰ ਅਤੇ ਸਬੰਧਤ ਵਿਭਾਗ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਸੜਕ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਬਾਰਿਸ਼ਾਂ ਤੋਂ ਪਹਿਲਾਂ ਇਸ ਦਾ ਲਾਭ ਮਿਲ ਸਕੇ। ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਸਥਾਨਕ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।

ਲੋਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਸੁਮੇਸ਼ ਸੋਨੀ, ਵਰਿੰਦਰ ਵੈਦਿਆ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD