Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸਕੂਲ ਦਾ 2024-24 ਦਾ ਨਤੀਜਾ ਸ਼ਾਨਦਾਰ ਰਹਿਣ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸ਼ਲਾਘਾ

Neena Mittal, Rajpura, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਨੂੜ , 02 Jun 2025

Last updated on: Jun 02, 2025, 18:03 IST

ਸਕੂਲ ਆਫ ਐਮੀਨੈਂਸ, ਬਨੂੜ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਨੀਤਾ ਭਾਰਦਵਾਜ ਨੇ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰੇ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਅਹਿਮ ਭੂਮਿਕਾ ਨਾਲ ਹੀ ਸਕੂਲ ਦਾ ਵਿਦਿਅਕ ਮਾਹੌਲ ਨਿਖਰ ਰਿਹਾ ਹੈ ਅਤੇ ਅਜਿਹੇ ਸਮਾਰੋਹ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਤ ਕਰਦੇ ਹਨ। ਸਾਲ 2024-25 ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਅੱਠਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਰੇ ਸ਼ੈਕਸ਼ਨਾਂ ਵਿਚੋਂ ਸ਼ੈਕਸ਼ਨ ਵਾਇਜ਼ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ 100 ਦੇ ਕਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਸਾਲ 2024-25 ਦੌਰਾਨ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਤੇ  ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ ਦਿੱਤੇ ਗਏ। ਇਸ ਮੌਕੇ ਮੌਜੂਦ ਮਾਪਿਆਂ ਨੇ ਵੀ ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਕਾਰਜਕ੍ਰਮਾਂ ਰਾਹੀਂ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ।

ਸਮਾਪਨ 'ਤੇ ਸਕੂਲ ਵੱਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵਿਜੇ ਮੈਨਰੋ, ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ ਤੇ ਰਾਜਿੰਦਰ ਸਿੰਘ ਚਾਨੀ ਸਮਾਜ ਸੇਵੀ ਨੇ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਸਮਾਰੋਹ ਦੌਰਾਨ ਪ੍ਰਿੰਸੀਪਲ ਅਨੀਤਾ ਭਾਰਦਵਾਜ, ਅੰਗ੍ਰੇਜ਼ੀ ਲੈਕਚਰਾਰ ਬਿੰਦੂ ਸਿੰਗਲਾ, ਬਾਇਓ ਲੈਕਚਰਾਰ ਮੰਜੂ ਤਿਵਾੜੀ, ਕਾਮਰਸ ਲੈਕਚਰਾਰ ਨਵਦੀਪ ਕੁਮਾਰ, ਹਿਸਟਰੀ ਲੈਕਚਰਾਰ ਅਸ਼ਵਿੰਦਰ ਕੌਰ, ਪੋਲੀਟੀਕਲ ਸਾਇੰਸ ਲੈਕਚਰਾਰ ਮੀਨਾਕਸ਼ੀ ਬਜਾਜ, ਮੈਥ ਮਾਸਟਰ ਗੁਰਸ਼ਰਨ ਸਿੰਘ, ਮੈਥ ਮਿਸਟ੍ਰੈਸ ਹਰਸਿਮਰਨ ਕੌਰ, ਸਾਇੰਸ ਮਿਸਟ੍ਰੈਸ ਸੁਖਵਿੰਦਰ ਕੌਰ, ਸਾਇੰਸ ਮਿਸਟ੍ਰੈਸ ਰਚਨਾ ਛਾਬੜਾ, ਕੁਲਵਿੰਦਰ ਲੱਕੀ ਆਪ ਆਗੂ ਅਤੇ ਹੋਰ ਮੈਂਬਰ ਵੀ ਮੌਜੂਦ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD