Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਸ ਏ ਐਸ ਨਗਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ

  Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Derabassi

5 Dariya News

5 Dariya News

5 Dariya News

ਡੇਰਾਬੱਸੀ (ਐਸ ਏ ਐਸ ਨਗਰ) , 02 Jun 2025

Last updated on: Jun 02, 2025, 18:08 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ, ਗੌਰਵ ਯਾਦਵ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੀ ਲਗਾਤਾਰਤਾ ਵਿੱਚ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਡੀ ਆਈ ਜੀ ਰੋਪੜ ਰੇਂਜ, ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ, ਥਾਣਾ ਲਾਲੜੂ, ਜ਼ਿਲ੍ਹਾ ਐਸ ਏ ਐਸ ਨਗਰ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਲਾਲੜੂ ਖੇਤਰ ਦੇ ਦੋ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ/ਫ੍ਰੀਜ਼ ਕੀਤੀ ਹੈ। 

ਐਸ ਐਸ ਪੀ ਐਸ ਏ ਐਸ ਨਗਰ, ਹਰਮਨਦੀਪ ਹਾਂਸ ਨੇ ਦੱਸਿਆ ਕਿ ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ 1985 (ਐਨ ਡੀ ਪੀ ਐਸ) ਦੀ ਧਾਰਾ 68 ਐਫ ਅਧੀਨ ਨਸ਼ਾ ਤਸਕਰੀ ਦੀ ਕਮਾਈ ਵਜੋਂ ਬਣਾਈ ਜਾਇਦਾਦ ਤੇ ਕੀਤੀ ਗਈ ਹੈ। ਐਸ ਐਸ ਪੀ ਨੇ ਅੱਗੇ ਦੱਸਿਆ ਕਿ ਥਾਣਾ ਲਾਲੜੂ ਦੀ ਟੀਮ ਨੇ ਮੁਲਜ਼ਮ ਜਸਵੰਤ ਪਾਲ ਸਿੰਘ ਅਤੇ ਜਸਵੀਰ ਸਿੰਘ, ਦੋਵੇਂ ਵਾਸੀ ਸਦਰਪੁਰਾ ਮੁਹੱਲਾ, ਲਾਲੜੂ ਤੋਂ 4 ਕੁਇੰਟਲ ਅਤੇ 48 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਸੀ।  

"ਉਨ੍ਹਾਂ ਵਿਰੁੱਧ 16.04.2020 ਨੂੰ ਐਨ ਡੀ ਪੀ ਐਸ ਐਕਟ ਦੀ ਧਾਰਾ 15/61 ਅਧੀਨ, ਐਫ ਆਈ ਆਰ ਨੰਬਰ 82, ਥਾਣਾ ਲਾਲੜੂ ਵਿਖੇ ਦਰਜ ਕੀਤੀ ਗਈ ਸੀ। ਮਾਮਲੇ ਦੇ ਵਿੱਤੀ ਪਹਿਲੂ ਦੀ ਪੈਰਵੀ ਕਰਦੇ ਹੋਏ, ਐਸ  ਐਚ ਓ ਲਾਲੜੂ ਅਤੇ ਉਨ੍ਹਾਂ ਦੀ ਟੀਮ ਨੇ ਲਗਾਤਾਰ ਕੋਸ਼ਿਸ਼ਾਂ ਨਾਲ ਦੋਸ਼ੀ ਜਸਵੀਰ ਸਿੰਘ ਅਤੇ ਸ਼੍ਰੀਮਤੀ ਸਵਿਤਾ ਪਾਲ ਪਤਨੀ ਦੋਸ਼ੀ ਜਸਵੰਤ ਪਾਲ ਸਿੰਘ ਦੇ ਨਾਮ 'ਤੇ ਲਾਲੜੂ ਵਿੱਚ ਸਥਿਤ 130 ਵਰਗ ਗਜ਼ ਦੇ ਇੱਕ ਘਰ ਦੀ ਸ਼ਨਾਖ਼ਤ ਕੀਤੀ, ਜਿਸਦੀ ਕੀਮਤ 22.44 ਲੱਖ ਰੁਪਏ ਹੈ।

ਮਾਮਲੇ ਦੀ ਪੂਰੀ ਜਾਂਚ ਕਰਨ ਅਤੇ ਮਾਲ ਵਿਭਾਗ ਤੋਂ ਵੇਰਵੇ ਹਾਸਲ ਕਰਨ ਤੋਂ ਬਾਅਦ, ਉਕਤ ਘਰ ਦੀ ਤਸਦੀਕ ਕੀਤੀ ਗਈ ਅਤੇ ਜਾਇਦਾਦ ਨੂੰ ਜ਼ਬਤ ਕਰਨ ਅਤੇ ਫ੍ਰੀਜ਼ ਕਰਨ ਦੇ ਸੰਬੰਧ ਵਿੱਚ ਮਾਮਲਾ ਸਮਰੱਥ ਅਥਾਰਟੀ, ਨਵੀਂ ਦਿੱਲੀ ਦੇ ਦਫ਼ਤਰ ਨੂੰ ਭੇਜਿਆ ਗਿਆ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ, ਥਾਣਾ ਲਾਲੜੂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟੀਮ ਵੱਲੋਂ, ਸਮਰੱਥ ਅਥਾਰਟੀ ਅਤੇ ਸਮਗਲਰਜ਼ ਐਂਡ ਫਾਰੇਨ ਐਕਸਚੇਂਜ ਮੈਨੀਪੁਲੇਟਰ (ਫੋਰਫੀਚਰ ਆਫ਼ ਪ੍ਰਾਪਰਟੀ) ਐਕਟ 1976 ਰਾਹੀਂ ਐਨ ਡੀ ਪੀ ਐਸ ਐਕਟ ਦੀ ਧਾਰਾ 68 ਐੱਫ ਤਹਿਤ ਉਕਤ ਘਰ ਨੂੰ ਜ਼ਬਤ/ਫ੍ਰੀਜ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ।

ਐਸ ਐਸ ਪੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਦੁਆਰਾ ਐਨ ਡੀ ਪੀ ਐਸ ਐਕਟ ਦੀ ਧਾਰਾ 68 ਐੱਫ ਦੇ ਤਹਿਤ ਨਸ਼ੀਲੇ ਪਦਾਰਥਾਂ ਦੇ ਹੋਰ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਵਾਉਣ ਲਈ ਵੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Derabassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD