Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਨਸ਼ਾ ਮੁਕਤੀ ਯਾਤਰਾ ਨੇ ਸੂਬੇ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਦੀ ਰਾਹ ਪਾਇਆ - ਰੁਪਿੰਦਰ ਸਿੰਘ ਹੈਪੀ

ਪਿੰਡ ਆਲਮਪੁਰ, ਰਾਮਪੁਰ ਕਲੇਰਾਂ ਤੇ ਨਰਸਿੰਘ ਪੁਰਾ (ਖਰੋਡਾ) ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ , 02 Jun 2025

Last updated on: Jun 02, 2025, 18:19 IST

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਨੇ ਸੂਬੇ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਦੀ ਰਾਹ 'ਤੇ ਪਾਇਆ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਆਲਮਪੁਰ, ਰਾਮਪੁਰ ਕਲੇਰਾਂ ਤੇ ਨਰਸਿੰਘ ਪੁਰਾ (ਖਰੋਡਾ) ਦੀਆਂ ਡਿਫੈਂਸ ਕਮੇਟੀਆਂ, ਪਿੰਡਾਂ ਦੇ ਨੌਜਵਾਨ ਕਲੱਬਾਂ, ਗ੍ਰਾਮ ਪੰਚਾਇਤਾਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। 

ਉਨ੍ਹਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਮੀਨੀ ਪੱਧਰ ਤੇ ਸਫਲ ਬਣਾਉਣ ਲਈ ਜਿੰਮੇਵਾਰ ਨਾਗਰਿਕ ਵਜੋਂ ਆਪਣੇ ਫਰਜਾਂ ਦੀ ਪੂਰਤੀ ਕੀਤੀ ਜਾਵੇ। ਵਿਧਾਇਕ ਹੈਪੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿੱਚ ਸਫਲਤਾ ਦਾ ਜਾਮਾ ਪਹਿਨਾਉਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੇ ਹਨ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਠੋਸ ਉਪਰਾਲੇ ਇਸ ਗੱਲ ਦਾ ਪ੍ਰਤੀਕ ਹਨ ਕਿ ਪੰਜਾਬ ਸਰਕਾਰ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਦੀ ਚੜ੍ਹਦੀ ਕਲ੍ਹਾ ਲਈ ਕੰਮ ਕੀਤਾ ਹੈ। ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD