Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਯੁੱਧ ਨਸ਼ਿਆਂ ਵਿਰੁੱਧ : ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਇਲਾਜ ਕੀਤਾ ਜਾ ਰਿਹਾ - ਦਿਨੇਸ਼ ਚੱਢਾ

ਵਿਧਾਇਕ ਚੱਢਾ ਨੇ ਪਿੰਡ ਭੰਗਾਲਾ, ਮਨਸਾਲੀ ਅਤੇ ਘਨੌਲਾ ਵਿਖੇ ਨਸ਼ਾ ਮੁਕਤੀ ਯਾਤਰਾਵਾਂ 'ਚ ਕੀਤੀ ਸ਼ਿਰਕਤ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 02 Jun 2025

Last updated on: Jun 02, 2025, 18:38 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਇਲਾਜ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਬਾਰੇ ਹੋਰ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਗਿਆ ਨਸ਼ੇ ਦੀ ਆਦਤ ਤੋਂ ਮੁਕੰਮਲ ਤਰੀਕੇ ਨਾਲ ਇਲਾਜ ਕਰਵਾਕੇ ਛੁਟਕਾਰਾ ਪਾਇਆ ਜਾ ਸਕਦਾ ਹੈ ਬਸ਼ਰਤੇ ਮਰੀਜ਼ ਡਾਕਟਰ ਦੇ ਸੁਝਾਵਾਂ ਨੂੰ ਆਪਣੀ ਜ਼ਿੰਦਗੀ ਵਿੱਚ ਪੂਰਨ ਤੌਰ ਉੱਤੇ ਲਾਗੂ ਕਰੇ।

ਨਸ਼ਾ ਮੁਕਤੀ ਯਾਤਰਾਵਾਂ ਦੀ ਲੜੀ ਵਿੱਚ ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਹਲਕੇ ਦੇ ਪਿੰਡ ਭੰਗਾਲਾ (ਭੰਗਾਲਾ, ਬਾਗਵਾਲੀ, ਫਤਿਹਪੁਰ), ਮਨਸਾਲੀ (ਮਨਸਾਲੀ, ਚੱਕ ਕਰਮਾ, ਡੰਗੋਲੀ) ਅਤੇ ਘਨੌਲਾ (ਸਾਹੋਮਾਜਰਾ, ਘਨੌਲਾ, ਬਿਕੋਂ, ਸੈਣੀ ਮਾਜਰਾ ਜੱਟਪੱਤੀ) ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮਾਂ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਅਜਿਹਾ ਮਾੜਾ ਕੰਮ ਕਰਨ ਦੀ ਹਿੰਮਤ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।  ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ। 

ਵਿਧਾਇਕ ਚੱਢਾ ਨੇ ਕਿਹਾ ਕਿ ਲੋਕਾਂ ਵੱਲੋਂ ਨਸ਼ਾ ਮੁਕਤੀ ਯਾਤਰਾਵਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। 

ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ। ਇਸ ਮੌਕੇ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਰਾਜੂ ਸਤਿਆਲ, ਬਲਵੰਤ ਸਿੰਘ ਗਿੱਲ, ਮਲਕੀਤ ਸਿੰਘ, ਵਿਕਰਾਂਤ ਚੌਧਰੀ, ਪਮਰਿੰਦਰ ਸਿੰਘ ਬਾਲਾ, ਇੰਦਰਜੀਤ ਸਿੰਘ ਬਾਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD