Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਗਰਾਊਂਡ ਪੱਧਰ 'ਤੇ ਮੁਹਿੰਮ ਵਿੱਢੀ- ਸੋਨੀਆ ਮਾਨ

ਕਿਹਾ- ਸਮੂਹਿਕ ਸਾਥ ਨਾਲ ਨਸ਼ੇ ਦੀ ਬਿਮਾਰੀ ਨੂੰ ਠੱਲ ਪਾਈ ਜਾ ਰਹੀ ਹੈ

Sonia Mann, AAP, Aam Aadmi Party, Aam Aadmi Party Punjab, AAP Punjab, Batala, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਟਾਲਾ , 02 Jun 2025

Last updated on: Jun 03, 2025, 12:41 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ 'ਨਸ਼ਾ ਮੁਕਤੀ ਯਾਤਰਾ' ਮਾਝਾ ਜ਼ੌਨ ਦੇ ਇੰਚਾਰਜ ਸੋਨੀਆ ਮਾਨ ਨੇ ਕੀਤਾ। 

ਇਸ ਮੌਕੇ ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਅੰਮਿ੍ਤ ਕਲਸੀ, ਚੇਅਰਮੈਨ ਮਾਨਿਕ ਮਹਿਤਾ ਜਿਲ੍ਹਾ ਕੋਆਰਡੀਨੇਟਰ ਗੁਰਦਸਪੁਰ ਅਤੇ ਬੀਡੀਪੀਓ ਬਲਜੀਤ ਸਿੰਘ ਵੀ ਮੌਜੂਦ ਸਨ। ਪਿੰਡ ਕਿਲਾ ਟੇਕ ਸਿੰਘ ਵਿਖੇ ਕਰਵਾਈ 'ਨਸ਼ਾ ਮੁਕਤੀ ਯਾਤਰਾ' ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਦੱਸਿਆ ਕਿ 'ਨਸ਼ਾ ਮੁਕਤੀ ਯਾਤਰਾ' ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਗਰਾਊਂਡ ਪੱਧਰ 'ਤੇ ਮੁਹਿੰਮ ਵਿੱਢੀ ਗਈ ਹੈ ਅਤੇ ਸਮੂਹਿਕ ਸਾਥ ਨਾਲ ਨਸ਼ੇ ਦੀ ਬਿਮਾਰੀ ਨੂੰ ਠੱਲ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।

ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਉਨ੍ਹਾਂ ਸਮੂਹ ਹਾਜਰੀਨ ਨੂੰ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਦਿਵਾਇਆ। 

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਨਸ਼ਾ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਨਸ਼ਾ ਮੁਕਤ ਯਾਤਰਾ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲੜਨ ਲਈ ਲਗਾਤਾਰ ਲਾਮਬੰਦ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਪਿੰਡ ਵਾਸੀਆਂ ਤੇ ਖਾਸਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੀ ਐਸ਼ਪ੍ਰਸਤੀ ਕਾਰਣ ਨੌਜਵਾਨ ਇਸ ਗਲਤ ਲਾਈਨ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। 

ਇਸ ਮੌਕੇ ਪਿ੍ਰੰਸੀਪਲ ਜਤਿੰਦਰ ਮਹਾਜਨ, ਮਾਸਟਰ ਤਿਲਕ ਰਾਜ, ਸਰਪੰਚ ਜਗਤਾਰ ਸਿੰਘ, ਸਰਪੰਚ ਬਲਵਿੰਦਰ ਸਿੰਘ,ਮਨਜੀਤ ਸਿੰਘ ਬੁਮਰਾਹ ਕੋਆਰਡੀਨੇਟਰ ਬਟਾਲਾ, ਅਮਿਤ ਸੋਢੀ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਨਿਰਮਲ ਸਿੰਘ ਮੱਟੂ, ਵਾਸੂਦੇਵ ਸ਼ਰਮਾ, ਭੁਪਿੰਦਰ ਸਿੰਘ, ਜਗਜੀਤ ਸਿੰਘ, ਹਰਸ਼ ਮਹਾਜਨ,ਅਜੇ ਕੁਮਾਰ, ਨੌਜਵਾਨ, ਬਜ਼ੁਰਗ, ਔਰਤਾਂ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Sonia Mann , AAP , Aam Aadmi Party , Aam Aadmi Party Punjab , AAP Punjab , Batala , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD